September 19, 2026
ਖਾਸ ਖ਼ਬਰਪੰਜਾਬਰਾਸ਼ਟਰੀ

ਦੇਸ਼ ਦੀ ਰਾਜਨੀਤੀ ਵਿੱਚੋਂ ਸਿਧਾਂਤ ਖ਼ਤਮ: ਚੰਦੂਮਾਜਰਾ

ਦੇਸ਼ ਦੀ ਰਾਜਨੀਤੀ ਵਿੱਚੋਂ ਸਿਧਾਂਤ ਖ਼ਤਮ: ਚੰਦੂਮਾਜਰਾ

ਰਾਜਪੁਰਾ-  ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿੱਚ ਹੁਣ ਸਿਧਾਂਤਾਂ ਦੀ ਕੋਈ ਅਹਿਮੀਅਤ ਨਹੀਂ ਰਹੀ। ਮੁਲਕ ਵਿੱਚ ਗ਼ੈਰ-ਸਿਧਾਂਤਕ ਰਾਜਨੀਤੀ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਸ੍ਰੀ ਚੰਦੂਮਾਜਰਾ ਇੱਥੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਰਾਜਨੀਤਕ ਆਗੂ ਕੱਪੜਿਆਂ ਵਾਂਗ ਪਾਰਟੀਆਂ ਬਦਲ ਰਹੇ ਹਨ। ਇਸ ਦੀ ਤਾਜ਼ਾ ਮਿਸਾਲ ਆਮ ਆਦਮੀ ਪਾਰਟੀ ਦੇ ਮੈਂਬਰਾਂ ਵੱਲੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਵਿਧਾਨ ਸਭਾ ਵਿੱਚ ਲੱਗੇ ਸ਼ਰਾਬ ਪੀਣ ਦੇ ਦੋਸ਼ਾਂ ਦਾ ਜਵਾਬ ਨਾ ਦੇਣ ਅਤੇ ਹਾਊਸ ਛੱਡਣ ਨੂੰ ਗ਼ਲਤ ਕਰਾਰ ਦਿੰਦਿਆਂ ਕਿਹਾ ਕਿ ਇਹ ਸਦਨ ਦੀ ਮਰਿਆਦਾ ਦੇ ਖ਼ਿਲਾਫ਼ ਹੈ ਅਤੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਤੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਇੱਕ ਪਾਸੇ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ, ਦੂਜੇ ਪਾਸੇ ਮੁੱਖ ਮੰਤਰੀ ਉੱਤੇ ਨਸ਼ਾਖੋਰੀ ਦੇ ਦੋਸ਼ ਲੱਗਣਾ ਚਿੰਤਾਜਨਕ ਹੈ। ਉਨ੍ਹਾਂ ਰਾਜ ਸਭਾ ਮੈਂਬਰਾਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਰਾਜਸੀ ਬਦਲਾਖੋਰੀ ਕਰਾਰ ਦਿੱਤਾ। ਆਉਣ ਵਾਲੀਆਂ ਚੋਣਾਂ ਸਬੰਧੀ ਗੱਠਜੋੜ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਜੋ ਪਾਰਟੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰੇਗੀ, ਉਸ ਨਾਲ ਗੱਲਬਾਤ ਸੰਭਵ ਹੈ। ਇਸ ਮੌਕੇ ਸਿਮਰਨਜੀਤ ਸਿੰਘ ਚੰਦੂਮਾਜਰਾ, ਅਬਰਿੰਦਰ ਸਿੰਘ ਕੰਗ, ਤਰਲੋਚਨ ਸਿੰਘ ਚੰਦੂਮਾਜਰਾ, ਦਮਦਮੀ ਟਕਸਾਲ ਰਾਜਪੁਰਾ ਦੇ ਬਰਜਿੰਦਰ ਸਿੰਘ ਪਰਵਾਨਾ, ਮਨਜੀਤ ਸਿੰਘ ਗਿੱਲ, ਪ੍ਰਿੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ ਅਤੇ ਰਮਿੰਦਰ ਸਿੰਘ ਸਣੇ ਹੋਰ ਆਗੂ ਹਾਜ਼ਰ ਸਨ।

Related posts

ਸਿੱਖਿਆ ਮੰਤਰੀ ਸ਼ਾਮ 5 ਵਜੇ ਤੱਕ ਦੇਣ ਅਸਤੀਫਾ, ਨਹੀਂ ਤਾਂ ਦੇਸ਼ ਭਰ ‘ਚ ਹੋਣਗੇ ਪ੍ਰਦਰਸ਼ਨ: ਅਭਿਜੀਤ ਦੀਪਕੇ

Current Updates

ਮਹਾਰਾਸ਼ਟਰ: ਭੰਡਾਰਾ ਜ਼ਿਲ੍ਹੇ ਦੇ ਅਸਲਾ ਫੈਕਟਰੀ ਵਿੱਚ ਧਮਾਕੇ ਕਾਰਨ ਅੱਠ ਹਲਾਕ

Current Updates

ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰ ਡਿੱਗਿਆ

Current Updates

Leave a Comment