September 25, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਖਟਕੜ ਕਲਾਂ ਪਹੁੰਚੀ CM ਮਾਨ ਦੀ ‘ਸ਼ੁਕਰਾਨਾ ਯਾਤਰਾ’: ਫੁੱਟ ਪਾਊ ਸਿਆਸਤ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ, ਬੇਅਦਬੀ ਵਿਰੋਧੀ ਕਾਨੂੰਨ ‘ਤੇ ਬਾਦਲਾਂ ਨੂੰ ਘੇਰਿਆ

ਖਟਕੜ ਕਲਾਂ ਪਹੁੰਚੀ CM ਮਾਨ ਦੀ ‘ਸ਼ੁਕਰਾਨਾ ਯਾਤਰਾ’: ਫੁੱਟ ਪਾਊ ਸਿਆਸਤ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ, ਬੇਅਦਬੀ ਵਿਰੋਧੀ ਕਾਨੂੰਨ 'ਤੇ ਬਾਦਲਾਂ ਨੂੰ ਘੇਰਿਆ

ਚੰਡੀਗੜ੍ਹ-  ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸ੍ਰੀ ਆਨੰਦਪੁਰ ਸਾਹਿਬ ਤੋਂ ਆਰੰਭ ਕੀਤੀ ਗਈ 4 ਦਿਨਾ ‘ਸ਼ੁਕਰਾਨਾ ਯਾਤਰਾ’ ਦਾ ਬਲਾਚੌਰ ਪਹੁੰਚਣ ‘ਤੇ ਹਲਕਾ ਵਾਸੀਆਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਸਵਾਗਤ ਕੀਤਾ ਗਿਆ। ਯਾਤਰਾ ਦੇ ਬਲਾਚੌਰ ਪਹੁੰਚਣ ’ਤੇ ਵਿਧਾਇਕਾ ਸੰਤੋਸ਼ ਕਟਾਰੀਆ, ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ, ਜ਼ਿਲ੍ਹਾ ਪਰਿਸ਼ਦ ਮੈਂਬਰ ਕਰਨਵੀਰ ਕਟਾਰੀਆ, ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ, ਨਗਰ ਕੌਂਸਲ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ, ਮਾਰਕੀਟ ਕਮੇਟੀ ਚੇਅਰਮੈਨ ਸੇਠੀ ਉਧਨੋਵਾਲ, ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਰਾਜਕੁਮਾਰ ਬ੍ਰਿਗੇਡੀਅਰ, ਵਾਈਸ ਚੇਅਰਮੈਨ ਸ਼ਿਵ ਕਰਨ ਚੇਚੀ ਅਤੇ ਬਲਦੇਵ ਰਾਜ ਸਣੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਪਾਰਟੀ ਆਗੂਆਂ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਨੂੰ ਆਪਸ ਵਿੱਚ ਲੜਾ ਕੇ ਆਪਣੀਆਂ ਸਿਆਸੀ ਰੋਟੀਆਂ ਸੇਕੀਆਂ ਅਤੇ ਸੂਬੇ ਦੇ ਖ਼ਜ਼ਾਨੇ ਦੀ ਬੇਰਹਿਮੀ ਨਾਲ ਲੁੱਟ ਕੀਤੀ।

ਉਨ੍ਹਾਂ ਇੱਕ ਮਿਸਾਲ ਦਿੰਦਿਆਂ ਕਿਹਾ ਕਿ ਜਿਵੇਂ ਪਿੰਡਾਂ ਵਿੱਚ ਚੋਰੀਆਂ ਰੋਕਣ ਲਈ ਪੂਰੇ ਪਿੰਡ ਦੀ ਸਾਂਝੀਵਾਲਤਾ ਅਤੇ ਜਾਗਰੂਕਤਾ ਦੀ ਲੋੜ ਹੁੰਦੀ ਹੈ, ਉਸੇ ਤਰ੍ਹਾਂ ਪੰਜਾਬ ਨੂੰ ਲੁੱਟਣ ਵਾਲਿਆਂ ਤੋਂ ਬਚਾਉਣ ਲਈ ਸਾਨੂੰ ਸਭ ਨੂੰ ਇੱਕਜੁਟ ਹੋਣਾ ਜ਼ਰੂਰੀ ਹੈ। ਬੰਗਾ (ਸੁਰਜੀਤ ਮਜਾਰੀ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਭਰ ਵਿੱਚ ਚੱਲ ਰਹੀ ਫੁੱਟ ਪਾਊ ਰਾਜਨੀਤੀ ’ਤੇ ਤਿੱਖਾ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਕਿ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਲਈ ਘੜੇ ਜਾ ਰਹੇ ਮਨਸੂਬੇ ਦੇਸ਼ ਨੂੰ ਉਨ੍ਹਾਂ ਆਦਰਸ਼ਾਂ ਤੋਂ ਦੂਰ ਧੱਕ ਰਹੇ ਹਨ, ਜਿਨ੍ਹਾਂ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਨੇ ਕੁਰਬਾਨੀਆਂ ਦਿੱਤੀਆਂ ਸਨ। ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਮੱਥਾ ਟੇਕਣ ਤੋਂ ਬਾਅਦ ‘ਸ਼ੁਕਰਾਨਾ ਯਾਤਰਾ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਬਣਾਇਆ ਹੈ, ਜੋ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਦੋਸ਼ੀ ਕਾਨੂੰਨੀ ਖਾਮੀਆਂ ਦਾ ਫਾਇਦਾ ਉਠਾ ਕੇ ਸਜ਼ਾ ਤੋਂ ਨਾ ਬਚ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਅਜਾਈਂ ਨਹੀਂ ਜਾਣ ਦੇਵੇਗੀ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਕਦੇ ਵੀ ਅਜਿਹੇ ਕਾਨੂੰਨ ਦਾ ਸਮਰਥਨ ਨਹੀਂ ਕਰੇਗਾ ਕਿਉਂਕਿ ਉਨ੍ਹਾਂ ਦੇ ਆਪਣੇ ਨਾਮ ਬੇਅਦਬੀ ਦੀਆਂ ਘਟਨਾਵਾਂ ਨਾਲ ਜੁੜੇ ਹੋਏ ਸਨ।

Related posts

ਲੋਕਾਂ ਦੀ ਮੰਗ ਨੂੰ ਪਈ ਬੂਰ: ਮੰਤਰੀ ਨੇ ਖੁਦ ਮੌਕੇ ‘ਤੇ ਪਹੁੰਚ ਕੇ ਸ਼ੁਰੂ ਕਰਵਾਇਆ ਸੜਕ ਦਾ ਨਿਰਮਾਣ ਕੰਮ

Current Updates

ਭਾਰਤ ਦਾ AI ਬਾਜ਼ਾਰ 2027 ਤੱਕ 17 ਅਰਬ ਡਾਲਰ ਨੂੰ ਛੂਹ ਸਕਦੈ

Current Updates

ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

Current Updates

Leave a Comment