September 26, 2026
ਖਾਸ ਖ਼ਬਰਪੰਜਾਬਰਾਸ਼ਟਰੀ

ਸ਼ੁਕਰਾਨਾ ਯਾਤਰਾ ਦੌਰਾਨ ਬਣਾਂਵਾਲਾ ਤਾਪਘਰ ਪੁੱਜੇ CM Bhagwant Mann

ਸ਼ੁਕਰਾਨਾ ਯਾਤਰਾ ਦੌਰਾਨ ਬਣਾਂਵਾਲਾ ਤਾਪਘਰ ਪੁੱਜੇ CM Bhagwant Mann

ਮਾਨਸਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਕਰਾਨਾ ਯਾਤਰਾ ਦੌਰਾਨ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਮਾਨਸਾ ਨੂੰ ਆਉਂਦਿਆਂ ਹੋਇਆਂ ਵੇਦਾਂਤਾ ਪਾਵਰ ਲਿਮਟਿਡ ਦੇ ਬਣਾਂਵਾਲਾ ਸਥਿਤ ਨਿੱਜੀ ਭਾਈਵਾਲੀ ਤਹਿਤ ਲੱਗੇ ਉਤਰੀ ਭਾਰਤ ਦੇ ਸਭ ਤੋਂ ਵੱਡੇ ਤਾਪਘਰ ਵਿੱਚ ਪੁੱਜ ਕੇ ਅਧਿਕਾਰੀਆਂ ਨਾਲ ਬਿਜਲੀ ਪੈਦਾਵਾਰ ਸਬੰਧੀ ਵਿਸ਼ੇਸ ਗੱਲਬਾਤ ਕੀਤੀ। ਮੁੱਖ ਮੰਤਰੀ ਨਾਲ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਨਵਜੋਤ ਕੌਰ, ਐਸਐਸਪੀ ਭਾਗੀਰਥ ਸਿੰਘ ਮੀਨਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਮੁੱਖ ਮੰਤਰੀ ਨੂੰ ਵੇਦਾਂਤਾ ਪਾਵਰ ਦੇ ਬਣਾਂਵਾਲਾ ਸਥਿਤ ਪਲਾਂਟ ਦੇ ਸੀਈਓ ਪੰਕਜ ਕੁਮਾਰ ਸ਼ਰਮਾ ਨੇ ਭਰੋਸਾ ਦਿੱਤਾ ਕਿ ਅਗਲੇ ਮਹੀਨੇ ਅਤਿ ਦੀ ਗਰਮੀ ਦੌਰਾਨ ਪੰਜਾਬ ਦੇ ਲੋਕਾਂ ਸਮੇਤ ਅੰਨਦਾਤਾ ਨੂੰ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਬਿਲਕੁਲ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਣਾਂਵਾਲਾ ਤਾਪਘਰ ਹਮੇਸ਼ਾ ਸਭ ਤੋਂ ਵੱਧ ਬਿਜਲੀ ਪੈਦਾ ਕਰਕੇ ਰਾਜ ਤਰੱਕੀ ਲਈ ਵਚਨਬੱਧ ਹੈ। ਗੱਲਬਾਤ ਦੌਰਾਨ ਸੀਈਓ ਨੇ ਕਿਹਾ ਕਿ ਵੇਦਾਂਤਾ ਪਾਵਰ ਪਲਾਂਟ ਹਮੇਸ਼ਾ ਪੰਜਾਬ ਸਰਕਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਰਿਹਾ ਹੈ ਅਤੇ ਰਾਜ ਦੀ ਵੱਧ ਰਹੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਅੱਗੇ ਵੀ ਆਪਣਾ ਸਹਿਯੋਗ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਇਸ ਵੇਲੇ ਪਲਾਂਟ ਪੰਜਾਬ ਦੀ ਕੁੱਲ ਬਿਜਲੀ ਉਤਪਾਦਨ ਲੋੜ ਦਾ ਲਗਭਗ 35 ਫੀਸਦੀ ਯੋਗਦਾਨ ਪਾ ਰਿਹਾ ਹੈ।

ਤਾਪਘਰ ਦੇ ਅਧਿਕਾਰੀ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਬਣਾਂਵਾਲਾ ਸਥਿਤ ਇਹ ਤਾਪਘਰ 1980 ਮੈਗਾਵਾਟ ਸਮਰੱਥਾ ਵਾਲਾ ਵਿਸ਼ਵ-ਪੱਧਰੀ ਥਰਮਲ ਪਾਵਰ ਪਲਾਂਟ ਹੈ, ਜੋ ਆਪਣੇ ਵੱਲੋਂ ਉਤਪਾਦਿਤ 100 ਫੀਸਦੀ ਬਿਜਲੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਸਪਲਾਈ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਲਗਭਗ 35 ਪ੍ਰਤੀਸ਼ਤ ਬਿਜਲੀ ਦੀ ਲੋੜ ਪੂਰੀ ਕਰਨ ਵਾਲਾ ਇਹ ਪਲਾਂਟ ਵਿਸ਼ਵ ਪੱਧਰੀ ਵਾਤਾਵਰਣ ਅਤੇ ਸੁਰੱਖਿਆ ਮਾਪਦੰਡਾਂ ਨੂੰ ਅਪਣਾਉਂਦਾ ਹੈ, ਜਿਸ ਕਾਰਨ ਇਹ ਪੰਜਾਬ ਦਾ ਸਭ ਤੋਂ ਹਰਿਆਵਲ ਥਰਮਲ ਪਾਵਰ ਪਲਾਂਟ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਮੁੱਖ ਜ਼ੀਰੋ-ਹਾਰਮ, ਜ਼ੀਰੋ-ਵੇਸਟ ਅਤੇ ਜ਼ੀਰੋ-ਡਿਸਚਾਰਜ ਥਰਮਲ ਪਾਵਰ ਉਤਪਾਦਕਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਸਥਾਪਨਾ ਤੋਂ ਲੈਕੇ ਇਹ ਪਲਾਂਟ ਖੇਤਰ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਾਪਘਰ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Related posts

‘ਪਦਮਾਵਤ’ ਮੁੜ ਹੋਵੇਗੀ ਰਿਲੀਜ਼

Current Updates

ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਭਾਜਪਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

Current Updates

ਪੰਜਾਬ ਪੁਲਿਸ ਹੜ੍ਹਾਂ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ

Current Updates

Leave a Comment