September 30, 2026
ਖਾਸ ਖ਼ਬਰਰਾਸ਼ਟਰੀ

ਵਿਰੋਧੀਆਂ ਦਾ ਤਨਜ਼: ਰਾਘਵ ਚੱਢਾ ਦੇ ਬਿਆਨ ਨੇ ਛੇੜੀ ਚਰਚਾ; ‘ਆਪ’ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਵਿਰੋਧੀਆਂ ਦਾ ਤਨਜ਼: ਰਾਘਵ ਚੱਢਾ ਦੇ ਬਿਆਨ ਨੇ ਛੇੜੀ ਚਰਚਾ; ‘ਆਪ’ ਸਰਕਾਰ 'ਤੇ ਸਾਧਿਆ ਨਿਸ਼ਾਨਾ

ਨਵੀਂ ਦਿੱਲੀ- ਰਾਜ ਸਭਾ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਰਾਘਵ ਚੱਢਾ ਨੇ ਅੱਜ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ‘ਤੇ ਹੋਈ ਈ.ਡੀ. (ED) ਦੀ ਛਾਪੇਮਾਰੀ ਤੋਂ ਬਾਅਦ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸੇਧਿਆ ਹੈ। ਉਨ੍ਹਾਂ ਨੇ ਸੂਬੇ ਵਿੱਚ ਵੱਡੇ ਪੱਧਰ ‘ਤੇ ਹੋਈਆਂ ਵਿੱਤੀ ਬੇਨਿਯਮੀਆਂ ਅਤੇ ਜਨਤਾ ਦੇ ਭਰੋਸੇ ਨਾਲ ਧੋਖਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਚੱਢਾ ਨੇ ਕਿਹਾ ਕਿ ‘ਆਪ’ ਨੇ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਦਾ ਵਾਅਦਾ ਕੀਤਾ ਸੀ ਪਰ ਇਸ ਦੀ ਬਜਾਏ ਉਨ੍ਹਾਂ ਨੇ ਸੂਬੇ ਦੀ ਆਰਥਿਕਤਾ ਨੂੰ ਬਰਬਾਦ ਕਰਕੇ ਇਸ ਨੂੰ “ਕੰਗਲਾ ਪੰਜਾਬ” ਬਣਾ ਦਿੱਤਾ ਹੈ। ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ 100 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਨਵੀਂ ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦਾ ਖਜ਼ਾਨਾ ਲੁੱਟ ਕੇ ਪੰਜਾਬੀਆਂ ਦੇ ਸੁਪਨਿਆਂ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ, “ਈ.ਡੀ. ਦੀ ਛਾਪੇਮਾਰੀ ਦੌਰਾਨ ਬਾਲਕੋਨੀ ਵਿੱਚੋਂ ਬੈਗ ਵਿੱਚ ਪਾ ਕੇ 21 ਲੱਖ ਰੁਪਏ ਸੁੱਟੇ ਜਾਣ ਦੀਆਂ ਖ਼ਬਰਾਂ ਅਤੇ ਲਗਪਗ 100 ਕਰੋੜ ਰੁਪਏ ਦੇ ਫੰਡਾਂ ਦੀ ਹੇਰਾਫੇਰੀ ਇਹ ਦਰਸਾਉਂਦੀ ਹੈ ਕਿ ਇਹ ਪੰਜਾਬ ਦੇ ਫਤਵੇ ਨਾਲ ਇੱਕ ਵੱਡਾ ਵਿਸ਼ਵਾਸਘਾਤ ਹੈ। ‘ਆਪ’ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਧੋਖਾ ਕੀਤਾ ਹੈ।” ਚੱਢਾ ਨੇ ਕਿਹਾ ਕਿ ਜਿਹੜੇ 7 ਸੰਸਦ ਮੈਂਬਰਾਂ ਨੇ ‘ਆਪ’ ਨਾਲੋਂ ਨਾਤਾ ਤੋੜਿਆ ਸੀ, ਉਨ੍ਹਾਂ ਨੇ ਜਾਂਦੇ ਹੋਏ ਇਹ ਸਾਫ਼ ਕਿਹਾ ਸੀ ਕਿ ਪਾਰਟੀ ਪੂਰੀ ਤਰ੍ਹਾਂ ਭ੍ਰਿਸ਼ਟ ਲੋਕਾਂ ਦੇ ਹੱਥਾਂ ਵਿੱਚ ਫਸ ਚੁੱਕੀ ਹੈ। ਉਨ੍ਹਾਂ ਅਨੁਸਾਰ ਜਦੋਂ ਵੀ ਪਾਰਟੀ ਦੇ ਅੰਦਰ ਅਜਿਹੇ ਮੁੱਦੇ ਉਠਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੂੰ ਚੁੱਪ ਕਰਵਾ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਅਸਲੀ ਕਾਰਵਾਈ ਪੰਜਾਬ ਦੀ ਜਨਤਾ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਰੇਗੀ।

ਜ਼ਿਕਰਯੋਗ ਹੈ ਕਿ ਈ.ਡੀ. ਨੇ ਸ਼ਨਿਚਰਵਾਰ ਨੂੰ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ਕਥਿਤ ਫਰਜ਼ੀ ਜੀ.ਐਸ.ਟੀ. (GST) ਲੈਣ-ਦੇਣ ਨਾਲ ਜੁੜੇ 100 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਅਨੁਸਾਰ, ਇਹ ਗ੍ਰਿਫ਼ਤਾਰੀ ਸੰਜੀਵ ਅਰੋੜਾ ਅਤੇ ਉਨ੍ਹਾਂ ਦੇ ਕਾਰੋਬਾਰੀ ਅਦਾਰਿਆਂ ਨਾਲ ਸਬੰਧਤ ਕਈ ਟਿਕਾਣਿਆਂ ‘ਤੇ ਦਿਨ ਭਰ ਚੱਲੀ ਤਲਾਸ਼ੀ ਮੁਹਿੰਮ ਤੋਂ ਬਾਅਦ ਕੀਤੀ ਗਈ। ਇਹ ਛਾਪੇਮਾਰੀ ‘ਮਨੀ ਲਾਂਡਰਿੰਗ ਰੋਕੂ ਕਾਨੂੰਨ’ (PMLA) 2002 ਦੇ ਤਹਿਤ ਕੀਤੀ ਗਈ ਸੀ। ਈ.ਡੀ. ਦੀਆਂ ਟੀਮਾਂ ਨੇ ਸ਼ਨੀਵਾਰ ਸਵੇਰੇ ਦਿੱਲੀ, ਗੁਰੂਗ੍ਰਾਮ ਅਤੇ ਚੰਡੀਗੜ੍ਹ ਵਿੱਚ ਪੰਜ ਵੱਖ-ਵੱਖ ਥਾਵਾਂ ‘ਤੇ ਇੱਕੋ ਸਮੇਂ ਤਲਾਸ਼ੀ ਸ਼ੁਰੂ ਕੀਤੀ ਸੀ। ਇਨ੍ਹਾਂ ਵਿੱਚੋਂ ਚਾਰ ਟਿਕਾਣੇ ਸਿੱਧੇ ਤੌਰ ‘ਤੇ ਅਰੋੜਾ ਨਾਲ ਜੁੜੇ ਹੋਏ ਸਨ, ਜਦਕਿ ਇੱਕ ਦਫ਼ਤਰ ‘ਹੈਂਪਟਨ ਸਕਾਈ ਰੀਅਲਟੀ ਲਿਮਟਿਡ’ ਦਾ ਸੀ, ਜੋ ਕਿ ਇਸ ਮਾਮਲੇ ਵਿੱਚ ਜਾਂਚ ਦੇ ਘੇਰੇ ਵਿੱਚ ਹੈ।

Related posts

ਹਮਾਸ ਵੱਲੋਂ ਬੰਧਕਾਂ ਦੀ ਸੂਚੀ ਦੇਣ ਤੱਕ ਗਾਜ਼ਾ ’ਚ ਜੰਗਬੰਦੀ ਦਾ ਅਮਲ ਸ਼ੁਰੂ ਨਹੀਂ ਹੋਵੇਗਾ: ਨੇਤਨਯਾਹੂ

Current Updates

ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੀ ਭਾਸ਼ਾ ’ਚ ਜਵਾਬ ਦੇਵਾਂਗੇ: ਅਸ਼ਵਨੀ ਸ਼ਰਮਾ

Current Updates

ਪਤੀ ’ਤੇ ਹਮਲੇ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਪਤਨੀ ਕਥਿਤ ਪ੍ਰੇਮੀ ਸਮੇਤ ਗ੍ਰਿਫ਼ਤਾਰ

Current Updates

Leave a Comment