September 26, 2026
ਖਾਸ ਖ਼ਬਰਪੰਜਾਬਰਾਸ਼ਟਰੀ

Khadoor Sahib ’ਚ ਤਹਿਸੀਲਦਾਰ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

Khadoor Sahib ’ਚ ਤਹਿਸੀਲਦਾਰ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਸ੍ਰੀ ਗੋਇੰਦਵਾਲ ਸਾਹਿਬ- ਹਲਕਾ ਖਡੂਰ ਸਾਹਿਬ ਦੇ ਲੋਕ ਲੰਮੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਦਿਖਾਈ ਦੇ ਰਹੇ ਹਨ ਜਿਸ ਦੇ ਚੱਲਦਿਆਂ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਲਕੇ ਵਿੱਚ ਅਹਿਮ ਅਧਿਕਾਰੀਆਂ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਤਹਿਸੀਲ ਦਫ਼ਤਰ ਖਾਲੀ ਪਏ ਹਨ। ਇਨ੍ਹਾਂ ਮੁਸ਼ਕਿਲਾਂ ਸਬੰਧੀ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਹਲਕਾ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਆਗੂ ਸੁਲੱਖਣ ਸਿੰਘ ਤੁੜ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਵੈਰੋਵਾਲ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲਾ ਪ੍ਰਧਾਨ ਕੈਪਟਨ ਕਾਹਲਵਾਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਤਹਿਸੀਲ ਖਡੂਰ ਸਾਹਿਬ ਗੋਇੰਦਵਾਲ ਸਾਹਿਬ ਵਿੱਚ ਤਹਿਸੀਲਦਾਰ ਨਹੀਂ ਹੈ ਜਿਨ੍ਹਾਂ ਦੀ ਨਿਯੁਕਤੀ ਤਰੁੰਤ ਕੀਤੀ ਜਾਵੇ। ਇਸ ਦੇ ਨਾਲ ਹੀ ਮੰਡ ਏਰੀਏ ਦੇ ਕਈ ਕਿਸਾਨਾਂ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ ਜਿਨ੍ਹਾ ਨੂੰ ਮੁਆਵਜ਼ਾ ਦਿਵਾਇਆ ਜਾਵੇ।

ਹਲਕੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋਣ ਕਾਰਨ ਚੋਰੀਆਂ, ਡਕੈਤੀਆਂ, ਫਿਰੌਤੀਆਂ ਤੇ ਨਸ਼ੇ ਆਮ ਲੋਕਾਂ ਲਈ ਵੱਡੀ ਸਮੱਸਿਆ ਬਣੇ ਹੋਏ ਹਨ ਜਿਨ੍ਹਾਂ ਦਾ ਹੱਲ ਕੀਤਾ ਜਾਵੇ। ਇਨਸਾਫ ਲੈਣ ਲਈ ਆਮ ਲੋਕਾਂ ਦੀਆਂ ਦਰਖਾਸਤਾਂ ਥਾਣੇ ਵਿੱਚ ਰੁਲ ਰਹੀਆਂ ਹਨ ਉਨ੍ਹਾਂ ਦੀ ਸੁਣਵਾਈ ਕੀਤੀ ਜਾਵੇ। ਆਗੂਆ ਨੇ ਆਖਿਆ ਕਿ ਇਹ ਸਾਰੀਆਂ ਮੁਸ਼ਕਿਲਾਂ ਸਬੰਧੀ ਮੰਗ ਪੱਤਰ ਹਲਕਾ ਵਿਧਾਇਕ ਨੂੰ ਸੌਂਪਿਆ ਗਿਆ ਹੈ ਜਿਨ੍ਹਾਂ ਮਸਲੇ ਜਲਦੀ ਹੱਲ ਹੋਣ ਦਾ ਵਿਸ਼ਵਾਸ ਦਿਵਾਇਆ ਹੈ। ਇਸ ਮੌਕੇ ਨਰਿੰਦਰ ਸਿੰਘ, ਬੌਬੀ ਗੋਇੰਦਵਾਲ, ਜੰਗ ਬਹਾਦਰ ਸਿੰਘ ਤੁੜ, ਨਛੱਤਰ ਸਿੰਘ, ਇੰਦਰ ਸਿੰਘ, ਕਸ਼ਮੀਰ ਸਿੰਘ, ਬਲਵਿੰਦਰ ਸਿੰਘ ਫੈਲੋਕੇ, ਅੰਮ੍ਰਿਤਪਾਲ ਸਿੰਘ ਚੌਧਰੀਵਾਲਾ, ਜੋਗਿੰਦਰ ਸਿੰਘ ਖਡੂਰ ਸਾਹਿਬ, ਦਾਰਾ ਸਿੰਘ ਮੁੰਡਾ ਪਿੰਡ, ਲਖਬੀਰ ਸਿੰਘ, ਨਿਰਵੈਲ ਸਿੰਘ ਲੁਹਾਰ ਆਦਿ ਹਾਜ਼ਰ ਸਨ।

Related posts

ਜੰਮੂ ਦੇ ਤੇਜ਼ ਗੇਂਦਬਾਜ਼ ਔਕਿਬ ਨਬੀ ਨੇ ਤੋੜਿਆ ਕਪਿਲ ਦੇਵ ਦਾ ਰਿਕਾਰਡ

Current Updates

ਸੋਨਮ ਬਾਜਵਾ ਤੋਂ ਬਾਅਦ Baaghi 4 ‘ਚ ਹੋਈ ਇਸ ਹਸੀਨਾ ਦੀ ਐਂਟਰੀ, Tiger Shroff ਨਾਲ ਲੜਾਏਗੀ ਇਸ਼ਕ

Current Updates

ਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

Current Updates

Leave a Comment