September 26, 2026
ਖਾਸ ਖ਼ਬਰਪੰਜਾਬਰਾਸ਼ਟਰੀ

ਲੋਕਾਂ ਦੀ ਮੰਗ ਨੂੰ ਪਈ ਬੂਰ: ਮੰਤਰੀ ਨੇ ਖੁਦ ਮੌਕੇ ‘ਤੇ ਪਹੁੰਚ ਕੇ ਸ਼ੁਰੂ ਕਰਵਾਇਆ ਸੜਕ ਦਾ ਨਿਰਮਾਣ ਕੰਮ

ਲੋਕਾਂ ਦੀ ਮੰਗ ਨੂੰ ਪਈ ਬੂਰ: ਮੰਤਰੀ ਨੇ ਖੁਦ ਮੌਕੇ 'ਤੇ ਪਹੁੰਚ ਕੇ ਸ਼ੁਰੂ ਕਰਵਾਇਆ ਸੜਕ ਦਾ ਨਿਰਮਾਣ ਕੰਮ

ਪਟਿਆਲਾ- ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਅਰਬਨ ਅਸਟੇਟ ਫੇਜ਼-1, 2 ਅਤੇ 3 ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 52 ਕਿਲੋਮੀਟਰ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਸਰਕਾਰ ਸ਼ਹਿਰਾਂ ਅਤੇ ਰਿਹਾਇਸ਼ੀ ਕਾਲੋਨੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ 5 ਸਾਲ ਦੀ ਸਾਂਭ-ਸੰਭਾਲ ਗਾਰੰਟੀ ਵੀ ਦਿੱਤੀ ਜਾਵੇਗੀ। ਲੰਮੇ ਸਮੇਂ ਤੋਂ ਇਲਾਕਾ ਵਾਸੀਆਂ ਵੱਲੋਂ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਸਰਕਾਰ ਨੇ ਗੰਭੀਰਤਾ ਨਾਲ ਲੈਂਦਿਆਂ ਹੁਣ ਇਹ ਵਿਕਾਸ ਕਾਰਜ ਸ਼ੁਰੂ ਕਰਵਾਏ ਹਨ। ਸਿਹਤ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਵੱਡੀ ਨਦੀ ਦੀ ਸਫਾਈ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਦੀ ਦੀ ਸਫ਼ਾਈ ਨਾਲ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਅਤੇ ਹੜ੍ਹਾਂ ਵਰਗੀਆਂ ਸਮੱਸਿਆਵਾਂ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਡਰੇਨੇਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵੀ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਸ਼ਹਿਰੀ ਇਲਾਕਿਆਂ ਵਿੱਚ ਬਰਸਾਤ ਸਮੇਂ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Related posts

ਦਿੱਲੀ ’ਚ ‘ਬੈਂਡ ਬਾਜਾ ਬਾਰਾਤ’ ਗਰੋਹ ਦੇ ਚਾਰ ਮੈਂਬਰ ਕਾਬੂ

Current Updates

ਪੁਲੀਸ ਮੁਕਾਬਲੇ ’ਚ ਬੰਬੀਹਾ ਗਰੋਹ ਦੇ ਦੋ ਗੈਂਗਸਟਰ ਜ਼ਖ਼ਮੀ

Current Updates

ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ 700 ਅੰਕਾਂ ਤੋਂ ਵੱਧ ਖਿਸਕਿਆ

Current Updates

Leave a Comment