October 5, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿਚ ਸਫਾਈ ਸੇਵਕਾਂ ਦੀ ਹੜਤਾਲ ਸਮਾਪਤ

ਪੰਜਾਬ ਵਿਚ ਸਫਾਈ ਸੇਵਕਾਂ ਦੀ ਹੜਤਾਲ ਸਮਾਪਤ

ਚੰਡੀਗੜ੍ਹ-  ਪੰਜਾਬ ਵਿਚ ਕਈ ਦਿਨਾਂ ਤੋਂ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਹੜਤਾਲ ਚਲ ਰਹੀ ਸੀ ਜੋ ਅੱਜ ਖ਼ਤਮ ਹੋ ਗਈ ਹੈ। ਇਸ ਹੜਤਾਲ ਕਾਰਨ ਥਾਂ ਥਾਂ ’ਤੇ ਕੂੜੇ ਦੇ ਢੇਰ ਲੱਗੇ ਹੋਏ ਸਨ ਤੇ ਲੋਕਾਂ ਨੂੰ ਸਫਾਈ ਪੱਖੋ ਕਈ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਸੀ। ਇਹ ਹੜਤਾਲ ਖਤਮ ਹੋਣ ਦੀ ਜਾਣਕਾਰੀ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੇ ਵਫ਼ਦ ਨਾਲ ਮੀਟਿੰਗ ਹੋਈ ਹੈ ਜਿਸ ਵਿਚ ਉਨ੍ਹਾਂ ਦੀਆਂ ਕਈ ਮੰਗਾਂ ਉੱਪਰ ਵਿਚਾਰ ਕੀਤਾ ਗਿਆ ਹੈ ਤੇ ਕੁਝ ਮੰਗਾਂ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ’ਤੇ ਜਲਦ ਹੀ ਵਿਚਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸੂਬੇ ਵਿੱਚ ਸਫਾਈ ਪ੍ਰਬੰਧ ਪੂਰੀ ਤਰ੍ਹਾਂ ਰੱਬ ਆਸਰੇ ਹੋ ਗਏ ਸਨ। ਸਫਾਈ ਸੇਵਕਾਂ ਦੀ ਲਗਾਤਾਰ ਹੜਤਾਲ ਕਾਰਨ ਮੁੱਖ ਸੜਕਾਂ ਤੋਂ ਲੈ ਕੇ ਅੰਦਰੂਨੀ ਗਲੀਆਂ ਤੱਕ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਗਏ ਸਨ। ਕਈ ਦਿਨਾਂ ਤੋਂ ਝਾੜੂ ਨਾ ਲੱਗਣ ਕਾਰਨ ਹਰ ਪਾਸੇ ਗੰਦਗੀ ਅਤੇ ਬਦਬੂ ਫੈਲ ਰਹੀ ਸੀ ਤੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵਧ ਗਿਆ ਸੀ।

ਇਸ ਤੋਂ ਪਹਿਲਾਂ ਅੱਜ ਪੰਜਾਬ ਵਿਚ ਵੱਡੀ ਗਿਣਤੀ ਵਿੱਚ ਕਰਮਚਾਰੀ ਇਕੱਠੇ ਹੋਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਕਰਮਚਾਰੀ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੜਤਾਲ ਨੂੰ ਖਤਮ ਕਰਵਾਉਣਾ ਜਾਂ ਜਾਰੀ ਰੱਖਣਾ ਸਰਕਾਰ ਦੇ ਹੱਥ ਵਿੱਚ ਹੈ। ਉਨ੍ਹਾਂ ਦੱਸਿਆ ਸੀ ਕਿ ਕਰਮਚਾਰੀਆਂ ਦੀਆਂ ਦੋ ਮੁੱਖ ਮੰਗਾਂ ਵਿੱਚ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰਨਾ ਅਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਘੱਟੋ-ਘੱਟ ਤਨਖਾਹ 26 ਹਜ਼ਾਰ ਰੁਪਏ ਮਹੀਨਾ ਕਰਨ ਦੀ ਵੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮੰਗਾਂ ਮੰਨ ਲੈਂਦੀ ਹੈ ਤਾਂ ਹੜਤਾਲ ਤੁਰੰਤ ਖਤਮ ਕੀਤੀ ਜਾ ਸਕਦੀ ਹੈ ਨਹੀਂ ਤਾਂ ਇਹ ਸੰਘਰਸ਼ ਲੰਬਾ ਚੱਲ ਸਕਦਾ ਹੈ।

Related posts

NH-105B ਦੀ ਉਸਾਰੀ ਲਈ NHAI ਨੇ ਲਿਆ ਘਰ ਢਾਹੇ; ਕਿਸਾਨ ਹਿਰਾਸਤ ਵਿੱਚ ਲਏ ਗਏ

Current Updates

ਡਾ. ਅੰਬੇਡਕਰ ਦਾ ਬੁੱਤ ਤੋੜਨ ਦਾ ਮਾਮਲਾ ਭਖ਼ਿਆ, ਦਲਿਤ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ

Current Updates

ਭਾਜਪਾ ਲੀਗਲ ਸੈੱਲ ਦਾ ਸਾਬਕਾ ਪ੍ਰਧਾਨ ਰਿਹਾ ਵਕੀਲ ਅਤੇ ਸਹਾਇਕ ਆਈਸ ਡਰੱਗ ਤੇ ਹੈਰੋਇਨ ਸਮੇਤ ਕਾਬੂ

Current Updates

Leave a Comment