July 6, 2026
ਖਾਸ ਖ਼ਬਰਪੰਜਾਬਰਾਸ਼ਟਰੀ

ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਹਰਜਿੰਦਰ ਸਿੰਘ ਧਾਮੀ ਵਲੋਂ ਰਾਜਪਾਲ ਨਾਲ ਮੁਲਾਕਾਤ

ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਹਰਜਿੰਦਰ ਸਿੰਘ ਧਾਮੀ ਵਲੋਂ ਰਾਜਪਾਲ ਨਾਲ ਮੁਲਾਕਾਤ

ਅੰਮ੍ਰਿਤਸਰ-  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਵਿਚਲੇ ਇਤਰਾਜ਼ਾਂ ਬਾਰੇ ਜਾਣੂ ਕਰਵਾਇਆ। ਇਹ ਮੁਲਾਕਾਤ ਲੁਧਿਆਣਾ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਹੋਈ ਜਿੱਥੇ ਰਾਜਪਾਲ ਕਟਾਰੀਆ ਅੱਜ ਨਤਮਸਤਕ ਹੋਣ ਲਈ ਪੁੱਜੇ ਸਨ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਬਾਰੇ ਵਿਚਾਰ ਚਰਚਾ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਜਪਾਲ ਕਟਾਰੀਆ ਦਾ ਸਵਾਗਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਗੁਰਦੁਆਰਾ ਮੈਨੇਜਰ ਦੇ ਦਫ਼ਤਰ ਵਿਖੇ ਰਾਜਪਾਲ ਨੂੰ ਸਿਰੋਪਾਓ ਦਿੱਤਾ ਗਿਆ।

ਜਥੇਦਾਰ ਗੜਗੱਜ, ਰਾਜਪਾਲ ਕਟਾਰੀਆ ਅਤੇ ਐਡਵੋਕੇਟ ਧਾਮੀ ਵਿਚਕਾਰ ਤਕਰੀਬਨ 20 ਮਿੰਟ ਸਤਿਕਾਰ ਸੋਧ ਐਕਟ ਬਾਰੇ ਵਿਚਾਰ ਹੋਈ। ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ ਨੇ ਰਾਜਪਾਲ ਪੰਜਾਬ ਨੂੰ ਕਾਨੂੰਨੀ ਸੋਧ ਵਿੱਚ ਸਰਕਾਰ ਵੱਲੋਂ ਪਾਈਆਂ ਗਈਆਂ ਇਤਰਾਜ਼ਯੋਗ ਮੱਦਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਜਥੇਦਾਰ ਗੜਗੱਜ ਵੱਲੋਂ ਰਾਜਪਾਲ ਕਟਾਰੀਆ ਨੂੰ ਇੱਕ ਪੱਤਰ ਵੀ ਦਿੱਤਾ ਗਿਆ, ਜਿਸ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਅਧਿਕਾਰਤ ਰੂਪ ਵਿੱਚ ਭੇਜੇ ਗਏ ਇਤਰਾਜ਼ਾਂ ਦਾ ਖਰੜਾ ਵੀ ਸ਼ਾਮਲ ਕੀਤਾ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦੋਵਾਂ ਸਿੱਖ ਆਗੂਆਂ ਨੂੰ ਮਾਮਲੇ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਹੈ।

ਦੱਸਣ ਯੋਗ ਹੈ ਕਿ ਇਸ ਮਾਮਲੇ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਠ ਮਈ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਕਾਲ ਤਖਤ ਵਿਖੇ ਸੱਦਿਆ ਗਿਆ ਸੀ ਅਤੇ ਉਹਨਾਂ ਨੂੰ ਇਤਰਾਜ਼ਯੋਗ ਮੱਦਾਂ ਬਾਰੇ ਜਾਣੂ ਕਰਵਾਇਆ ਗਿਆ ਸੀ। ਇਸ ਸਬੰਧ ਵਿੱਚ ਇੱਕ ਵਿਸਥਾਰਤ ਪੱਤਰ, ਜਿਸ ਵਿੱਚ ਇਤਰਾਜ ਦਰਜ ਸਨ ,ਵੀ ਉਹਨਾਂ ਨੂੰ ਭੇਜਿਆ ਗਿਆ ਸੀ। ਉਹਨਾਂ ਵੱਲੋਂ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਸੀ ਕਿ ਇਸ ਦੌਰਾਨ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਇਹਨਾਂ ਇਤਰਾਜਯੋਗ ਮੱਦਾਂ ਨੂੰ ਠੀਕ ਕੀਤਾ ਜਾਵੇ। ਇਹ ਅਲਟੀਮੇਟਮ ਅਗਲੇ ਦੋ ਦਿਨਾਂ ਵਿੱਚ ਖਤਮ ਹੋਣ ਜਾ ਰਿਹਾ ਹੈ ਅਤੇ ਹੁਣ ਤੱਕ ਸਰਕਾਰ ਵੱਲੋਂ ਇਸ ਸੰਬੰਧ ਵਿੱਚ ਕੋਈ ਚਾਰਾਜੋਈ ਨਹੀਂ ਕੀਤੀ ਗਈ ਹੈ।

Related posts

12ਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਪਟਿਆਲਾ ਜ਼ਿਲ੍ਹਾ ਪੀਐਸਈਬੀ ਵਿੱਚ ਸਭ ਤੋਂ ਉੱਪਰ ਰਿਹਾ, 59 ਵਿਦਿਆਰਥੀਆਂ ਨੇ ਸਥਾਨ ਪ੍ਰਾਪਤ ਕੀਤਾ

Current Updates

ਹਨੂਮਾਨਗੜ੍ਹ ਨੇੜੇ ਧੁੰਦ ਦਾ ਕਹਿਰ: ਤਿੰਨ ਵਾਹਨਾਂ ਦੀ ਜ਼ਬਰਦਸਤ ਟੱਕਰ, 24 ਯਾਤਰੀ ਜ਼ਖਮੀ

Current Updates

ਜੰਮੂ ਕਸ਼ਮੀਰ ਪੁਲੀਸ ਨੇ ਚਾਰ ਜਣੇ ਹਿਰਾਸਤ ’ਚ ਲਏ

Current Updates

Leave a Comment