October 9, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਗਰਮੀ ਦੇ ਕਹਿਰ ਕਾਰਨ ਸਕੂਲਾਂ ਅਤੇ ਦਫ਼ਤਰਾਂ ਦਾ ਸਮਾਂ ਬਦਲਿਆ

ਗਰਮੀ ਦੇ ਕਹਿਰ ਕਾਰਨ ਸਕੂਲਾਂ ਅਤੇ ਦਫ਼ਤਰਾਂ ਦਾ ਸਮਾਂ ਬਦਲਿਆ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਅੱਜ ਦੂਸਰੀ ਵਾਰ ਗਰਮੀ ਦੀ ਵਧ ਰਹੀ ਤਪਸ਼ ਦੇ ਮੱਦੇਨਜ਼ਰ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ’ਚ ਕੰਮ ਕਰਨ ਦੇ ਸਮੇਂ ’ਚ ਤਬਦੀਲੀ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਅੱਜ ਐਲਾਨ ਕੀਤਾ ਕਿ 25 ਮਈ ਤੋਂ ਪੰਜਾਬ ਭਰ ਦੇ ਸਰਕਾਰੀ ਦਫ਼ਤਰ, ਸਕੂਲ ਅਤੇ ਸਾਰੀਆਂ ਕਲਾਸਾਂ ਦਾ ਸਮਾਂ 7.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਤੇਜ਼ ਗਰਮੀ ਤੋਂ ਬਚਾਉਣ ਹਿਤ ਇਹ ਫ਼ੈਸਲਾ ਲਿਆ ਗਿਆ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਵਾਰ ਸਾਲ 2023 ’ਚ ਸਰਕਾਰੀ ਦਫ਼ਤਰਾਂ ਦਾ ਸਮਾਂ ਤਬਦੀਲ ਕਰਨ ਦਾ ਤਜਰਬਾ ਕੀਤਾ ਸੀ। ਮੁੱਖ ਮੰਤਰੀ ਨੇ ਅਪਰੈਲ 2023 ’ਚ ਸਮੁੱਚੇ ਸਰਕਾਰੀ ਦਫ਼ਤਰ ਸਵੇਰੇ 7.30 ਤੋਂ ਦੋ ਵਜੇ ਤੱਕ ਲੱਗਣ ਦਾ ਐਲਾਨ ਕੀਤਾ ਸੀ। ਇਸ ਐਲਾਨ ਨੂੰ ਦੋ ਮਈ ਤੋਂ 15 ਜੁਲਾਈ ਤੱਕ ਲਾਗੂ ਕੀਤਾ ਗਿਆ ਸੀ। ਪੰਜਾਬ ਸਰਕਾਰ ਦਾ ਸਰਕਾਰੀ ਦਫ਼ਤਰਾਂ ਦਾ ਸਮਾਂ ਤਬਦੀਲ ਕਰਨ ਦਾ ਇੱਕ ਮਕਸਦ ਬਿਜਲੀ ਦੀ ਖਪਤ ’ਚ ਕਟੌਤੀ ਕਰਨ ਦਾ ਇਰਾਦਾ ਵੀ ਹੈ।

ਆਮ ਲੋਕਾਂ ਨੂੰ ਵੀ ਅੱਤ ਦੀ ਗਰਮੀ ’ਚ ਸਰਕਾਰੀ ਦਫ਼ਤਰਾਂ ’ਚ ਸਵੇਰ ਵਕਤ ਆਉਣ ’ਚ ਸੌਖ ਰਹਿੰਦੀ ਹੈ। ਪਹਿਲੀ ਜੂਨ ਤੋਂ ਪੰਜਾਬ ’ਚ ਝੋਨੇ ਦੀ ਲੁਆਈ ਸ਼ੁਰੂ ਹੋ ਜਾਣੀ ਹੈ ਜਿਸ ਨਾਲ ਖੇਤੀ ਸੈਕਟਰ ’ਚ ਇਕਦਮ ਬਿਜਲੀ ਦੀ ਮੰਗ ਵਧ ਜਾਵੇਗੀ। ਪੰਜਾਬ ’ਚ ਐਤਕੀਂ ਬਿਜਲੀ ਦੀ ਮੰਗ ਅਗੇਤੀ ਹੀ ਵਧਣੀ ਸ਼ੁਰੂ ਹੋ ਗਈ ਹੈ। ਸਰਕਾਰ ਦੀ ਸਮਝ ਹੈ ਕਿ ਦਫ਼ਤਰੀ ਸਮੇਂ ’ਚ ਤਬਦੀਲੀ ਕਰਕੇ ਬਿਜਲੀ ਦੀ ਮੰਗ ਨੂੰ ਹੇਠਾਂ ਕੀਤਾ ਜਾ ਸਕਦਾ ਹੈ।

Related posts

ਸੁਰੱਖਿਆ ਬਲਾਂ ਦੀ ਗੋਲੀਬਾਰੀ ਨਾਲ ਹੋਈਆਂ ਚਾਰ ਮੌਤਾਂ ਦੀ ਨਿਰਪੱਖ ਨਿਆਂਇਕ ਜਾਂਚ ਹੋਵੇ: ਵਾਂਗਚੁਕ

Current Updates

ਮਹਾਰਾਸ਼ਟਰ ਦੀ ਮਸਜਿਦ ਵਿੱਚ ਧਮਾਕਾ

Current Updates

ਹਰਚੰਦ ਸਿੰਘ ਬਰਸਟ ਨੂੰ ਲਗਾਇਆ ਕੌਸਾਬ ਦਾ ਚੇਅਰਮੈਨ

Current Updates

Leave a Comment