October 9, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸੁਪਰੀਮ ਕੋਰਟ ਵੱਲੋਂ ਨਿਗਮ ਚੋਣਾਂ ਬੈਲੇਟ ਪੇਪਰ ਨਾਲ ਕਰਾਏ ਜਾਣ ਨੂੰ ਹਰੀ ਝੰਡੀ

ਸੁਪਰੀਮ ਕੋਰਟ ਵੱਲੋਂ ਨਿਗਮ ਚੋਣਾਂ ਬੈਲੇਟ ਪੇਪਰ ਨਾਲ ਕਰਾਏ ਜਾਣ ਨੂੰ ਹਰੀ ਝੰਡੀ

ਚੰਡੀਗੜ੍ਹ-  ਸੁਪਰੀਮ ਕੋਰਟ ਨੇ ਵੋਟਾਂ ਤੋਂ ਇੱਕ ਦਿਨ ਪਹਿਲਾਂ ਅੱਜ ਪੰਜਾਬ ਰਾਜ ਚੋਣ ਕਮਿਸ਼ਨ ਦੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀਆਂ ਚੋਣਾਂ ਬੈਲੇਟ ਪੇਪਰਾਂ ਰਾਹੀਂ ਕਰਾਉਣ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਸਿਖਰਲੀ ਅਦਾਲਤ ਵੱਲੋਂ ਸੁਣਾਏ ਇਸ ਫ਼ੈਸਲੇ ਨਾਲ ਨਿਗਮ ਤੇ ਕੌਂਸਲ ਚੋਣਾਂ ਦੇ ਬੈਲੇਟ ਪੇਪਰਾਂ ਨਾਲ ਕਰਾਉਣ ਲਈ ਰਾਹ ਸਾਫ਼ ਹੋ ਗਿਆ ਹੈ।featured-img

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 22 ਮਈ ਨੂੰ ਪਟੀਸ਼ਨਾਂ ’ਤੇ ਸੁਣਵਾਈ ਦੌਰਾਨ ਨਿਗਮ ਤੇ ਕੌਂਸਲ ਚੋਣਾਂ ਬੈਲੇਟ ਪੇਪਰਾਂ ਨਾਲ ਕਰਾਏ ਜਾਣ ਬਾਰੇ ਫ਼ੈਸਲਾ ਕੀਤਾ ਸੀ ਅਤੇ ਇਸ ਪੜਾਅ ’ਤੇ ਚੋਣ ਪ੍ਰਕਿਰਿਆ ’ਚ ਦਾਖਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਇਹ ਮਾਮਲਾ ਸੁਪਰੀਮ ਕੋਰਟ ’ਚ ਸੁਣਵਾਈ ਅਧੀਨ ਸੀ। ਅੱਜ ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਪਟੀਸ਼ਨਕਰਤਾ ਰੁਚਿਤਾ ਗਰਗ ਨੂੰ ਅਦਾਲਤ ਵਿੱਚ ਦੇਰ ਨਾਲ ਪਹੁੰਚਣ ਨੂੰ ਲੈ ਕੇ ਸਵਾਲ ਕੀਤੇ। ਬੈਂਚ ਨੇ ਕਿਹਾ ਕਿ ਇਸ ਪੜਾਅ ’ਤੇ ਚੋਣ ਪ੍ਰਕਿਰਿਆ ਨੂੰ ਅਸਥਿਰ ਨਹੀਂ ਕੀਤਾ ਜਾ ਸਕਦਾ ਹੈ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਨਿਗਮ ਤੇ ਕੌਂਸਲ ਚੋਣਾਂ ਵਿੱਚ ਇੱਕ ਨਿਗਰਾਨ ਨਿਯੁਕਤ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਹੈ। ਭਲਕੇ 26 ਮਈ ਨੂੰ ਵੋਟਾਂ ਪੈਣੀਆਂ ਹਨ।

Related posts

ਪਾਬੰਦੀਸ਼ੁਦਾ ਸਮੱਗਰੀ ਪ੍ਰਸਾਰਿਤ ਕਰਨ ਤੋਂ ਰੋਕਣ ਲਈ ਨਵੇਂ ਕਾਨੂੰਨੀ ਢਾਂਚੇ ਦੀ ਲੋੜ: ਮੰਤਰਾਲਾ

Current Updates

ਪੰਜਾਬ ਸਰਕਾਰ ਦਾ ਬਣਾਇਆ ਗਿਆ ਬੇਅਦਬੀ ਸਬੰਧੀ ਕਾਨੂੰਨ ‘ਮਿੱਠਾ ਜ਼ਹਿਰ’: ਜਥੇਦਾਰ ਗੜਗੱਜ

Current Updates

ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਕਾਰਨ ਵਟਸਐਪ ਨੇ ਭਾਰਤ ਵਿੱਚ 9,400 ਖਾਤਿਆਂ ‘ਤੇ ਪਾਬੰਦੀ ਲਗਾਈ ਹੈ।

Current Updates

Leave a Comment