July 16, 2026
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ: ‘ਆਪ’ ਆਗੂ ‘ਤੇ ਅੰਨ੍ਹੇਵਾਹ ਫਾਇਰਿੰਗ, ਹਾਲਤ ਬੇਹੱਦ ਗੰਭੀਰ

ਅੰਮ੍ਰਿਤਸਰ 'ਚ ਵੱਡੀ ਵਾਰਦਾਤ: 'ਆਪ' ਆਗੂ 'ਤੇ ਅੰਨ੍ਹੇਵਾਹ ਫਾਇਰਿੰਗ, ਹਾਲਤ ਬੇਹੱਦ ਗੰਭੀਰ

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਦੇ ਕੋਟ ਆਤਮਾ ਰਾਮ ਇਲਾਕੇ ਵਿੱਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਆਮ ਆਦਮੀ ਪਾਰਟੀ (AAP) ਦੇ ਇੱਕ ਸਥਾਨਕ ਆਗੂ ‘ਤੇ ਦਿਨ-ਦਿਹਾੜੇ ਜਾਨਲੇਵਾ ਹਮਲਾ ਕਰਦਿਆਂ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਫਾਇਰਿੰਗ ਦੌਰਾਨ ‘ਆਪ’ ਆਗੂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਨਜ਼ਦੀਕੀ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀ ਆਗੂ ਦੀ ਪਛਾਣ ਜੈਪਾਲ ਸਿੰਘ ਬਾਊ ਵਜੋਂ ਹੋਈ ਹੈ, ਜੋ ਕਿ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 42 ਦੇ ਇੰਚਾਰਜ ਵਜੋਂ ਸੇਵਾਵਾਂ ਨਿਭਾ ਰਹੇ ਹਨ।

ਪਾਰਕਿੰਗ ਦੇ ਪੁਰਾਣੇ ਵਿਵਾਦ ਨੇ ਧਾਰਿਆ ਖੂਨੀ ਰੂਪ- ਮੁੱਢਲੀ ਜਾਣਕਾਰੀ ਮੁਤਾਬਕ ਇਹ ਖੂਨੀ ਟਕਰਾਅ ਕਿਸੇ ਪੁਰਾਣੀ ਰੰਜਿਸ਼ ਦਾ ਨਤੀਜਾ ਦੱਸਿਆ ਜਾ ਰਿਹਾ ਹੈ। ਪੁਲਿਸ ਸੂਤਰਾਂ ਅਨੁਸਾਰ, ਜੈਪਾਲ ਸਿੰਘ ਬਾਊ ਦਾ ਕੁਝ ਸਮਾਂ ਪਹਿਲਾਂ ਆਪਣੇ ਹੀ ਇੱਕ ਗੁਆਂਢੀ (ਜੋ ਪੰਜਾਬ ਪੁਲਿਸ ਦਾ ਸੇਵਾਮੁਕਤ ਅਧਿਕਾਰੀ ਦੱਸਿਆ ਜਾ ਰਿਹਾ ਹੈ) ਨਾਲ ਗੱਡੀ ਦੀ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ ਸੀ। ਅੱਜ ਫਿਰ ਇਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਤਕਰਾਰ ਇੰਨੀ ਵਧ ਗਈ ਕਿ ਲਾਠੀਆਂ-ਤਲਵਾਰਾਂ ਚੱਲ ਪਈਆਂ। ਇਸੇ ਦੌਰਾਨ ਦੂਜੇ ਪੱਖ ਵੱਲੋਂ ਜਾਨੋਂ ਮਾਰਨ ਦੀ ਨੀਅਤ ਨਾਲ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ।

ਹਸਪਤਾਲ ‘ਚ ਐਮਰਜੈਂਸੀ ਅਪਰੇਸ਼ਨ ਜਾਰੀ, ਹਾਲਤ ਨਾਜ਼ੁਕ ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਵਿੱਚੋਂ ਦੋ ਰੌਂਦ ਜੈਪਾਲ ਸਿੰਘ ਬਾਊ ਨੂੰ ਲੱਗੇ, ਜਿਸ ਕਾਰਨ ਉਹ ਖੂਨ ਨਾਲ ਲੱਥਪੱਥ ਹੋ ਕੇ ਉੱਥੇ ਹੀ ਡਿੱਗ ਪਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਹਾਲਤ ਵਿੱਚ ਬਾਊ ਨੂੰ ਤੁਰੰਤ ਅਮਨਦੀਪ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ ਅਤੇ ਗੋਲੀਆਂ ਕੱਢਣ ਲਈ ਤੁਰੰਤ ਐਮਰਜੈਂਸੀ ਸਰਜਰੀ (ਅਪਰੇਸ਼ਨ) ਸ਼ੁਰੂ ਕਰ ਦਿੱਤੀ ਗਈ ਹੈ। ਇਸ ਝੜਪ ਵਿੱਚ ਇੱਕ ਹੋਰ ਵਿਅਕਤੀ ਨਰਿੰਦਰ ਸਿੰਘ ਵੀ ਜ਼ਖ਼ਮੀ ਹੋਇਆ ਹੈ।

ਵਿਧਾਇਕ ਡਾ. ਨਿੱਝਰ ਪਹੁੰਚੇ ਮੌਕੇ ‘ਤੇ- ਜ਼ਿਕਰਯੋਗ ਹੈ ਕਿ ਜੈਪਾਲ ਸਿੰਘ ਬਾਊ ਨੂੰ ਅੰਮ੍ਰਿਤਸਰ ਦੱਖਣੀ ਹਲਕੇ ਤੋਂ ‘ਆਪ’ ਦੇ ਸੀਨੀਅਰ ਵਿਧਾਇਕ ਅਤੇ ਸਾਬਕਾ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੇ ਬੇਹੱਦ ਨਜ਼ਦੀਕੀ ਸਾਥੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਘਟਨਾ ਦੀ ਖ਼ਬਰ ਮਿਲਦਿਆਂ ਹੀ ਡਾ. ਨਿੱਝਰ ਅਤੇ ਪਾਰਟੀ ਦੇ ਹੋਰ ਵਰਕਰ ਹਸਪਤਾਲ ਪਹੁੰਚੇ। ਉਨ੍ਹਾਂ ਘਟਨਾ ਦੀ ਨਿਖੇਧੀ ਕਰਦਿਆਂ ਪੁਲਿਸ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪੁਲਿਸ ਵੱਲੋਂ ਇਲਾਕਾ ਸੀਲ, CCTV ਕਬਜ਼ੇ ‘ਚ- ਵਾਰਦਾਤ ਤੋਂ ਬਾਅਦ ਸਥਾਨਕ ਥਾਣਾ B-ਡਿਵੀਜ਼ਨ ਦੀ ਪੁਲਿਸ ਅਤੇ ਉੱਚ ਅਧਿਕਾਰੀ ਭਾਰੀ ਫੋਰਸ ਸਮੇਤ ਮੌਕੇ ‘ਤੇ ਪਹੁੰਚ ਗਏ ਹਨ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਹੱਥ ਘਟਨਾ ਦੀ ਇੱਕ ਸੀਸੀਟੀਵੀ (CCTV) ਫੁਟੇਜ ਵੀ ਲੱਗੀ ਹੈ, ਜਿਸ ਦੇ ਆਧਾਰ ‘ਤੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Related posts

ਆਮਦਨ ਕਰ ਵਿਭਾਗ ਨੇ ਸਰਵੇਖਣ ਦੌਰਾਨ ਰੈਸਟੋਰੈਂਟਾਂ ਵਿੱਚ 408 ਕਰੋੜ ਰੁਪਏ ਦੀ ਵਿਕਰੀ ਛੁਪਾਉਣ ਦਾ ਪਤਾ ਲਗਾਇਆ

Current Updates

ਅਦਾਲਤ ਨੇ ਸੇਬੀ ਦੇ ਸਾਬਕਾ ਮੁਖੀ ਮਾਧਵੀ ਪੁਰੀ ਬੁਚ ਅਤੇ 5 ਹੋਰਾਂ ਵਿਰੁੱਧ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ

Current Updates

ਰਾਬੜੀ ਦੇਵੀ ਦੀਆਂ ਪਟੀਸ਼ਨਾਂ ’ਤੇ ਸੀਬੀਆਈ ਤੇ ਈਡੀ ਤੋਂ ਜਵਾਬ ਮੰਗਿਆ

Current Updates

Leave a Comment