October 16, 2026
ਖਾਸ ਖ਼ਬਰਪੰਜਾਬਰਾਸ਼ਟਰੀ

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਤੋਂ ਜਨਤਕ ਤੌਰ ‘ਤੇ ਮੰਗੀ ਮੁਆਫ਼ੀ

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਤੋਂ ਜਨਤਕ ਤੌਰ 'ਤੇ ਮੰਗੀ ਮੁਆਫ਼ੀ

ਅੰਮ੍ਰਿਤਸਰ: ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਐਸਸੀ (SC) ਭਾਈਚਾਰੇ ਬਾਰੇ ਕਹੇ ਗਏ ਇਤਰਾਜ਼ਯੋਗ ਸ਼ਬਦਾਂ ‘ਤੇ ਪੈਦਾ ਹੋਏ ਵਿਵਾਦ ਤੋਂ ਬਾਅਦ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਜਨਤਕ ਤੌਰ ‘ਤੇ ਹੱਥ ਜੋੜ ਕੇ ਅਤੇ ਸਿਰ ਝੁਕਾ ਕੇ ਮੁਆਫ਼ੀ ਮੰਗ ਲਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਬਿੱਟੂ ਨੇ ਕਿਹਾ, “ਮੈਂ ਇਸ ਪਵਿੱਤਰ ਧਰਤੀ ‘ਤੇ ਆ ਕੇ, ਹੱਥ ਜੋੜ ਕੇ ਅਤੇ ਸਿਰ ਝੁਕਾ ਕੇ ਸਮੁੱਚੇ ਐਸਸੀ ਭਾਈਚਾਰੇ, ਐਸਸੀ ਕਮਿਸ਼ਨ, ਵੱਖ-ਵੱਖ ਜਥੇਬੰਦੀਆਂ ਅਤੇ ਸੰਤਾਂ-ਮਹਾਂਪੁਰਸ਼ਾਂ ਕੋਲੋਂ ਮੁਆਫ਼ੀ ਮੰਗਦਾ ਹਾਂ, ਜਿਨ੍ਹਾਂ ਦੀਆਂ ਭਾਵਨਾਵਾਂ ਨੂੰ ਮੇਰੇ ਬਿਆਨ ਨਾਲ ਠੇਸ ਪਹੁੰਚੀ ਹੈ।”

ਇਹ ਸਾਰਾ ਵਿਵਾਦ ਨਗਰ ਕੌਂਸਲ ਚੋਣਾਂ ਦੌਰਾਨ 26 ਮਈ ਨੂੰ ਧੂਰੀ ਵਿਖੇ ਹੋਈ ਇੱਕ ਘਟਨਾ ਨਾਲ ਜੁੜਿਆ ਹੋਇਆ ਹੈ। ਉੱਥੇ ਪੁਲਿਸ ਵੱਲੋਂ ਇੱਕ ਭਾਜਪਾ ਆਗੂ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਰਵਨੀਤ ਬਿੱਟੂ ਦੀ ਪੁਲਿਸ ਮੁਲਾਜ਼ਮਾਂ ਨਾਲ ਤਿੱਖੀ ਬਹਿਸ ਹੋਈ ਸੀ। ਇਸ ਬਹਿਸ ਦੌਰਾਨ ਕੇਂਦਰੀ ਮੰਤਰੀ ਵੱਲੋਂ ਕਥਿਤ ਤੌਰ ‘ਤੇ ਐਸਸੀ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਅਤੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈ ਸੀ।

ਐਸਸੀ ਕਮਿਸ਼ਨ ਨੇ ਲਿਆ ਸੀ ਸਖ਼ਤ ਐਕਸ਼ਨ- ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ (SC Commission) ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਖ਼ੁਦ ਨੋਟਿਸ (Suo Motu) ਲਿਆ ਸੀ। ਕਮਿਸ਼ਨ ਨੇ ਸੰਗਰੂਰ ਦੇ ਐਸਐਸਪੀ (SSP) ਨੂੰ ਇਸ ਮਾਮਲੇ ਦੀ ਜਾਂਚ ਕਰਕੇ 1 ਜੂਨ ਦੀ ਸਵੇਰ ਤੱਕ ਵਿਸਥਾਰਪੂਰਵਕ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਸਨ। ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਵੀ ਬਿੱਟੂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਪਰਚਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਸੀ।

ਬਿੱਟੂ ਨੇ ਆਪਣੀ ਗਲਤੀ ਕੀਤੀ ਸਵੀਕਾਰ- ਚਾਰੇ ਪਾਸਿਓਂ ਘਿਰਨ ਤੋਂ ਬਾਅਦ ਕੇਂਦਰੀ ਮੰਤਰੀ ਨੇ ਅੱਜ ਅੰਮ੍ਰਿਤਸਰ ਵਿਖੇ ਆਪਣੀ ਗਲਤੀ ਮੰਨਦਿਆਂ ਕਿਹਾ, “ਉਸ ਸਮੇਂ ਸਥਿਤੀ ਜੋ ਵੀ ਸੀ, ਉਹ ਵੱਖਰੀ ਗੱਲ ਹੈ। ਪਰ ਇੱਕ ਕੇਂਦਰੀ ਮੰਤਰੀ ਦੇ ਅਹੁਦੇ ‘ਤੇ ਹੁੰਦਿਆਂ ਮੇਰੇ ਮੂੰਹੋਂ ਅਜਿਹੇ ਸ਼ਬਦ ਨਹੀਂ ਨਿਕਲਣੇ ਚਾਹੀਦੇ ਸਨ। ਜੇਕਰ ਮੇਰੇ ਬੋਲਾਂ ਨਾਲ ਕਿਸੇ ਨੂੰ ਵੀ ਦੁੱਖ ਪਹੁੰਚਿਆ ਹੈ, ਤਾਂ ਮੈਂ ਬਿਨਾਂ ਕਿਸੇ ਸ਼ਰਤ ਦੇ ਮੁਆਫ਼ੀ ਮੰਗਦਾ ਹਾਂ।” ਉਨ੍ਹਾਂ ਇਹ ਵੀ ਕਿਹਾ ਕਿ ਉਹ ਐਸਸੀ ਕਮਿਸ਼ਨ ਦੇ ਸਾਹਮਣੇ ਪੇਸ਼ ਹੋ ਕੇ ਵੀ ਲਿਖਤੀ ਤੌਰ ‘ਤੇ ਮੁਆਫ਼ੀ ਮੰਗਣ ਲਈ ਤਿਆਰ ਹਨ।

Related posts

AI ਦਾ ਪ੍ਰਯੋਗ ਵਧਣ ਕਾਰਨ ਘਟ ਰਹੀਆਂ ਨੇ ਦਾਖ਼ਲਾ ਪੱਧਰ ਦੀਆਂ ਨੌਕਰੀਆਂ: ਰਿਪੋਰਟ

Current Updates

ਮੁੰਬਈ ’ਚ ਰਿਹਾਇਸ਼ੀ ਇਮਾਰਤ ’ਤੇ ਗੋਲੀਆਂ ਚਲਾਉਣ ਦੇ ਦੋਸ਼ ’ਚ ਅਦਾਕਾਰ ਕਮਾਲ ਖ਼ਾਨ ਗ੍ਰਿਫਤਾਰ

Current Updates

ਅਨੰਦਪੁਰ ਸਾਹਿਬ ’ਚ ਹੋਵੇਗਾ ਵਿਧਾਨ ਸਭਾ ਦਾ ਸੈਸ਼ਨ !

Current Updates

Leave a Comment