October 17, 2026
ਖਾਸ ਖ਼ਬਰਪੰਜਾਬਰਾਸ਼ਟਰੀ

ਸੜਕਾਂ ਦਾ ਨਵੀਨੀਕਰਨ ਜਾਰੀ: Finance Minister Cheema

ਸੜਕਾਂ ਦਾ ਨਵੀਨੀਕਰਨ ਜਾਰੀ: Finance Minister Cheema

ਲਹਿਰਾਗਾਗਾ-  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇਲਾਕੇ ਦੇ ਪਿੰਡ ਡਸਕਾ ਵਿੱਚ ਸੜਕਾਂ ਦੇ ਵਿਕਾਸ ਲਈ ਤਿਆਰ ਕੀਤੇ ਗਏ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਨ੍ਹਾਂ ਪ੍ਰਾਜੈਕਟਾਂ ’ਤੇ ਕੁੱਲ 8.76 ਕਰੋੜ ਰੁਪਏ ਦੀ ਲਾਗਤ ਆਈ ਹੈ, ਜਿਸ ਨਾਲ ਪਿੰਡਾਂ ਦੀ ਕੁਨੈਕਟੀਵਿਟੀ ਅਤੇ ਆਵਾਜਾਈ ਸਹੂਲਤਾਂ ਵਿੱਚ ਵੱਡਾ ਸੁਧਾਰ ਆਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 40 ਹਜ਼ਾਰ ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਕੰਮ ਜਾਰੀ ਹੈ। ਸ੍ਰੀ ਚੀਮਾ ਨੇ ਪਿੰਡ ਡਸਕਾ ਵਿੱਚ ਸੜਕਾਂ ਦੇ ਉਦਘਾਟਨ ਮੌਕੇ ਕਰਵਾਏ ਸਮਾਗਮ ਦੌਰਾਨ ਕਿਹਾ ਕਿ ਪਿੰਡ ਬੱਛੂਆਣਾ ਤੋਂ ਪਿੰਡ ਬਰੇਟਾ ਤੱਕ (ਵਾਇਆ ਡਸਕਾ ਅਤੇ ਬਹਾਦਰਪੁਰ) ਲਗਪਗ 10.5 ਕਿਲੋਮੀਟਰ ਲੰਬੀ ਸੜਕ ਨੂੰ 12 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਗਿਆ ਹੈ। ਇਸ ਪ੍ਰਾਜੈਕਟ ’ਤੇ ਕਰੀਬ 7 ਕਰੋੜ 15 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸੜਕ ਟੁੱਟੀ ਅਤੇ ਤੰਗ ਹੋਣ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਇਸ ਦੇ ਚੌੜਾ ਹੋਣ ਨਾਲ ਪਿੰਡ ਬੱਛੂਆਣਾ, ਡਸਕਾ ਅਤੇ ਬਹਾਦਰਪੁਰ ਵਾਸੀਆਂ ਲਈ ਬਰੇਟਾ ਜਾਣਾ ਸੁਖਾਲਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਡਸਕਾ ਤੋਂ ਖੱਤਰੀ ਵਾਲਾ ਪਿੰਡ ਤੱਕ ਲਗਪਗ 4 ਕਿਲੋਮੀਟਰ ਲੰਬੀ ਨਵੀਂ ਸੜਕ ਤਿਆਰ ਕੀਤੀ ਗਈ ਹੈ, ਜਿਸ ’ਤੇ ਕਰੀਬ 1 ਕਰੋੜ 27 ਲੱਖ ਰੁਪਏ ਖਰਚੇ ਗਏ ਹਨ। ਵਿੱਤ ਮੰਤਰੀ ਨੇ ਦੱਸਿਆ ਕਿ ਪਿੰਡ ਡਸਕਾ-ਬਹਾਦਰਪੁਰ ਰੋਡ ’ਤੇ ਸਥਿਤ ਡੇਰਾ ਬਾਬਾ ਧੌਲਾ ਪੀਰ ਤੱਕ ਜਾਣ ਵਾਲੀ ਲਗਪਗ ਇੱਕ ਕਿਲੋਮੀਟਰ ਲੰਬੀ ਸੜਕ 34.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ। ਸ੍ਰੀ ਚੀਮਾ ਨੇ ਕਿਹਾ ਕਿ ਪਿਛਲੇ ਕਈ ਦਹਾਕਿਆਂ ਦੌਰਾਨ ਪਿੰਡਾਂ ਦੇ ਵਿਕਾਸ ਨੂੰ ਅਣਗੌਲਿਆ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਇਲਾਕਾ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।

Related posts

ਮੁੱਖ ਖ਼ਬਰਾਂ ਜੰਗ ਦੌਰਾਨ ਇਜ਼ਰਾਇਲੀ ਫੌਜ ਨੂੰ ਏਆਈ ਸੇਵਾਵਾਂ ਦਿੱਤੀਆਂ: ਮਾਈਕਰੋਸਾਫਟ

Current Updates

ਦੱਖਣੀ ਅਫਰੀਕਾ ਸਕੂਲ ਬੱਸ ਹਾਦਸਾ; 13 ਬਾਜ਼ਾਰ ਹਲਕਿਆ

Current Updates

ਮਹਾਂਕੁੰਭ: ਬਸੰਤ ਪੰਚਮੀ ’ਤੇ ਬਿਨਾਂ ਵਿਘਨ ਦੇ ਤੀਜਾ ‘ਅੰਮ੍ਰਿਤ ਇਸ਼ਨਾਨ’

Current Updates

Leave a Comment