September 8, 2026
ਖਾਸ ਖ਼ਬਰਪੰਜਾਬਰਾਸ਼ਟਰੀ

ਮਿਸ਼ਨ 2027 ਲਈ ਵਰਕਰਾਂ ‘ਚ ਉਤਸ਼ਾਹ: ਕੂਕਾ, ਸ਼ਰਮਾ

ਮਿਸ਼ਨ 2027 ਲਈ ਵਰਕਰਾਂ 'ਚ ਉਤਸ਼ਾਹ: ਕੂਕਾ, ਸ਼ਰਮਾ

ਪਟਿਆਲਾ: ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਜੈ ਕੂਕਾ ਅਤੇ ਗੁਰੂ ਨਾਨਕ ਨਗਰ ਸਰਕਲ ਦੇ ਪ੍ਰਧਾਨ ਸੌਰਵ ਸ਼ਰਮਾ ਨੇ ਭਾਜਪਾ ਦੇ ਨਵਨਿਯੁਕਤ ਪ੍ਰਦੇਸ਼ ਪ੍ਰਧਾਨ ਕੇਵਲ ਢਿੱਲੋਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ, ਪੰਜਾਬ ਵਿੱਚ ਭਾਜਪਾ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਮਿਸ਼ਨ 2027 ਦੀ ਤਿਆਰੀ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਗੁਰੂ ਨਾਨਕ ਨਗਰ ਸਰਕਲ ਦੇ ਜਨਰਲ ਸਕੱਤਰ ਵਿਨੋਦ ਬਾਲੀ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ, ਵਰਕਰਾਂ ਦੀ ਭੂਮਿਕਾ ਅਤੇ ਲੋਕਾਂ ਨਾਲ ਸਿੱਧੇ ਸੰਪਰਕ ਨੂੰ ਹੋਰ ਮਜ਼ਬੂਤ ਬਣਾਉਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਕਿਹਾ ਕਿ ਕੇਵਲ ਢਿੱਲੋਂ ਦੇ ਪ੍ਰਦੇਸ਼ ਪ੍ਰਧਾਨ ਬਣਨ ਨਾਲ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਵਿਜੈ ਕੂਕਾ ਅਤੇ ਸੌਰਵ ਸ਼ਰਮਾ ਨੇ ਕਿਹਾ ਕਿ ਕੇਵਲ ਢਿੱਲੋਂ ਇੱਕ ਤਜਰਬੇਕਾਰ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਮਿਸ਼ਨ 2027 ਨੂੰ ਲੈ ਕੇ ਪੂਰੀ ਤਰ੍ਹਾਂ ਉਤਸ਼ਾਹਿਤ ਹਨ ਅਤੇ ਸੂਬੇ ਦੇ ਹਰ ਵਰਗ ਤੱਕ ਭਾਜਪਾ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਬੂਥ ਪੱਧਰ ‘ਤੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਨੌਜਵਾਨਾਂ, ਮਹਿਲਾਵਾਂ ਅਤੇ ਸਮਾਜ ਦੇ ਹੋਰ ਵਰਗਾਂ ਨੂੰ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਦੇ ਸਮਰਪਿਤ ਵਰਕਰਾਂ ਦੀ ਮਿਹਨਤ ਅਤੇ ਕੇਵਲ ਢਿੱਲੋਂ ਦੀ ਅਗਵਾਈ ਨਾਲ ਭਾਜਪਾ ਪੰਜਾਬ ਵਿੱਚ ਇੱਕ ਮਜ਼ਬੂਤ ਰਾਜਨੀਤਿਕ ਤਾਕਤ ਵਜੋਂ ਉਭਰੇਗੀ।

ਕੂਕਾ ਅਤੇ ਸ਼ਰਮਾ ਨੇ ਕਿਹਾ ਕਿ ਪ੍ਰਦੇਸ਼ ਪ੍ਰਧਾਨ ਵੱਲੋਂ ਦਿੱਤੇ ਜਾ ਰਹੇ ਮਾਰਗਦਰਸ਼ਨ ਨਾਲ ਪਾਰਟੀ ਦੇ ਹਰ ਵਰਕਰ ਵਿੱਚ ਨਵੀਂ ਊਰਜਾ ਦਾ ਸੰਚਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਣ ਅਤੇ ਪੰਜਾਬ ਦੇ ਵਿਕਾਸ ਲਈ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਏਗੀ। ਇਸ ਮੌਕੇ ਆਗੂਆਂ ਨੇ ਨਵਨਿਯੁਕਤ ਪ੍ਰਦੇਸ਼ ਪ੍ਰਧਾਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪਾਰਟੀ ਦਾ ਹਰ ਕਾਰਕੁਨ ਮਿਸ਼ਨ 2027 ਨੂੰ ਸਫਲ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰੇਗਾ।

Related posts

ਪੰਜਾਬ ਕੈਬਨਿਟ ’ਚ ਫੇਰਬਦਲ: ਸੰਜੀਵ ਅਰੋੜਾ ਮੰਤਰੀ ਬਣੇ; ਕੁਲਦੀਪ ਧਾਲੀਵਾਲ ਦੀ ਛੁੱਟੀ

Current Updates

ਲੇਖਕਾ ਮਧੂ ਕਿਸ਼ਵਰ ਦੇ ਦਫ਼ਤਰ ਨੋਟਿਸ ਦੇਣ ਪਹੁੰਚੀ ਚੰਡੀਗੜ੍ਹ ਪੁਲੀਸ

Current Updates

ਧਰਤੀ ਲਈ ਨਿਵੇਸ਼ ਸਮੇਂ ਦੀ ਲੋੜ : ਡੀਐਸਪੀ ਰਘੁਵੀਰ ਸਿੰਘ

Current Updates

Leave a Comment