October 24, 2026
ਖਾਸ ਖ਼ਬਰਪੰਜਾਬਰਾਸ਼ਟਰੀ

ਅਦਾਲਤ ਵੱਲੋਂ ਅਕਾਲੀ ਆਗੂ ਨੂੰ ਅੰਤਰਿਮ ਜ਼ਮਾਨਤ

ਅਦਾਲਤ ਵੱਲੋਂ ਅਕਾਲੀ ਆਗੂ ਨੂੰ ਅੰਤਰਿਮ ਜ਼ਮਾਨਤ

ਫਰੀਦਕੋਟ- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ (ਸਾ.) ਦੇ ਕੌਮੀ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਅੱਜ ਸ਼ਾਮ ਇੱਥੇ ਨਗਰ ਕੌਂਸਲ ਚੋਣ ਪ੍ਰਕਿਰਿਆ ਦੌਰਾਨ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਸਰਕਾਰੀ ਅਧਿਕਾਰੀਆਂ ਦੇ ਕੰਮਕਾਜ ਵਿੱਚ ਰੁਕਾਵਟ ਪਾਉਣ ਦੇ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਦੇ ਕੇ ਰਾਹਤ ਦਿੱਤੀ ਹੈ। ਇਸ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਾਉਂਦੇ ਹੋਏ ਅਦਾਲਤ ਨੇ ਉਨ੍ਹਾਂ ਨੂੰ ਪੁਲੀਸ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 9 ਜੂਨ ਨੂੰ ਹੋਵੇਗੀ।

ਵੇਰਵਿਆਂ ਅਨੁਸਾਰ, 18 ਮਈ 2026 ਨੂੰ ਫਰੀਦਕੋਟ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ, ਬੰਟੀ ਰੋਮਾਣਾ ਅਤੇ ਉਨ੍ਹਾਂ ਦੇ ਅਣਪਛਾਤੇ ਸਾਥੀਆਂ ‘ਤੇ ਰਿਟਰਨਿੰਗ ਅਫ਼ਸਰ-ਕਮ-ਐਸਡੀਐਮ ਦੇ ਦਫ਼ਤਰ ਵਿੱਚ ਡਿਊਟੀ ‘ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਅਤੇ ਸਟਾਫ ਨੂੰ ਧਮਕਾਉਣ ਦਾ ਦੋਸ਼ ਲਗਾਇਆ ਗਿਆ ਸੀ। ਇਸ ਤੋਂ ਬਾਅਦ ਰਿਟਰਨਿੰਗ ਅਫ਼ਸਰ-ਕਮ-ਐੱਸਡੀਐੱਮ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ 21 ਮਈ 2026 ਨੂੰ ਸਿਟੀ ਫਰੀਦਕੋਟ ਪੁਲੀਸ ਸਟੇਸ਼ਨ ਵਿੱਚ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਚਣ ਲਈ ਅਕਾਲੀ ਆਗੂ ਨੇ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ। ਮੰਗਲਵਾਰ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕ੍ਰਿਸ਼ਨ ਕਾਂਤ ਜੈਨ ਦੀ ਅਦਾਲਤ ਨੇ ਪਟੀਸ਼ਨ ‘ਤੇ ਸੁਣਵਾਈ ਕੀਤੀ ਅਤੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ।

Related posts

ਐੱਲਪੀਜੀ ਗੈਸ ਨਾਲ ਭਰਿਆ ਟੈਂਕਰ ਪਲਟਿਆ

Current Updates

2013 ਜਬਰ-ਜਨਾਹ ਮਾਮਲਾ: 10 ਸਾਲ ਦੀ ਕੈਦ ਖ਼ਿਲਾਫ਼ ਸਾਬਕਾ ਪੱਤਰਕਾਰ ਤਰੁਣ ਤੇਜਪਾਲ ਪਹੁੰਚੇ ਸੁਪਰੀਮ ਕੋਰਟ

Current Updates

ਚੰਡੀਗੜ੍ਹ ਸੈਕਟਰ 26 ਗੋਲੀਬਾਰੀ ਚੰਡੀਗੜ੍ਹ ਪੁਲੀਸ ਜਾਅਲੀ ਨੰਬਰ ਵਾਲੀ ਸਫ਼ੇਦ ਕਰੇਟਾ ਦੀ ਪੈੜ ਨੱਪਣ ਲੱਗੀ

Current Updates

Leave a Comment