September 8, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ ਦੇ ਵਿਕਾਸ ਲਈ ਵੱਡੇ ਪ੍ਰੋਜੈਕਟਾਂ ‘ਤੇ ਚਰਚਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਅਹਿਮ ਮੀਟਿੰਗ

ਪਟਿਆਲਾ ਦੇ ਵਿਕਾਸ ਲਈ ਵੱਡੇ ਪ੍ਰੋਜੈਕਟਾਂ 'ਤੇ ਚਰਚਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਅਹਿਮ ਮੀਟਿੰਗ

ਪਟਿਆਲਾ- ਸ਼ਹਿਰ ਦੇ ਭਵਿੱਖੀ ਵਿਕਾਸ ਨੂੰ ਲੈ ਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਚੇਅਰਮੈਨ ਤੇਜਿੰਦਰ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪਟਿਆਲਾ ਦੇ ਸਰਵਪੱਖੀ ਵਿਕਾਸ ਲਈ ਕਈ ਮਹੱਤਵਪੂਰਨ ਪ੍ਰੋਜੈਕਟਾਂ ਅਤੇ ਭਵਿੱਖੀ ਯੋਜਨਾਵਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਐਲੀਵੇਟਿਡ ਰੋਡ ਦੇ ਨਿਰਮਾਣ, ਖੇਡ ਮੈਦਾਨਾਂ ਦੇ ਵਿਕਾਸ, ਸ਼ਹਿਰ ਵਿੱਚ ਹਰਿਆਲੀ ਵਧਾਉਣ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਯੋਜਨਾਵਾਂ ‘ਤੇ ਵਿਚਾਰ ਕੀਤਾ ਗਿਆ। ਇਨ੍ਹਾਂ ਯੋਜਨਾਵਾਂ ਨੂੰ ਅਮਲੀ ਰੂਪ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਅਤੇ ਹੁਕਮ ਜਾਰੀ ਕੀਤੇ ਜਾਣਗੇ।
ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਜ਼ਿਲ੍ਹਾ ਯੋਜਨਾ ਕਮੇਟੀ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਵਿੱਚ ਕੋਈ ਕਸਰ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ਅਨੁਸਾਰ ਪਟਿਆਲਾ ਨੂੰ ਹੋਰ ਸੁੰਦਰ, ਆਧੁਨਿਕ ਅਤੇ ਸੁਵਿਧਾਜਨਕ ਸ਼ਹਿਰ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਲੋਕ-ਪੱਖੀ ਸੋਚ ਤਹਿਤ ਪਟਿਆਲਾ ਦੇ ਵਿਕਾਸ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇਗਾ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਇੱਕ ਬਿਹਤਰ ਅਤੇ ਵਿਕਸਤ ਪਟਿਆਲਾ ਮਿਲ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਨਿਯਮਿਤ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਕੰਮ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਕੰਮਲ ਹੋ ਸਕਣ।
ਮੀਟਿੰਗ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਦੀ ਮੈਂਬਰ ਮੋਨਿਕਾ ਸ਼ਰਮਾ, ਮੈਂਬਰ ਸੰਜੀਵ ਗੁਪਤਾ ਅਤੇ ਮੈਂਬਰ ਅਮਰਦੀਪ ਸੰਘੇੜਾ ਵੀ ਹਾਜ਼ਰ ਸਨ। ਉਨ੍ਹਾਂ ਵੱਲੋਂ ਵੀ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਣੇ ਕੀਮਤੀ ਸੁਝਾਅ ਦਿੱਤੇ ਗਏ।

Related posts

ਸ਼ੇਰ-ਏ-ਪੰਜਾਬ ਟੀ-20 ਲੀਗ: ਬਠਿੰਡਾ ਦੇ ਉਦੈ ਪ੍ਰਤਾਪ ਸਹਾਰਨ ‘ਤੇ ਲੱਗੀ 4.20 ਲੱਖ ਰੁਪਏ ਦੀ ਬੋਲੀ

Current Updates

ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਦਾ ਨਿਰਮਾਣ ਰੋਕਣਾ ਮੰਦਭਾਗਾ: ਚਰਨਜੀਤ ਸਿੰਘ ਚੰਨੀ

Current Updates

ਪੰਜਾਬ ਸਰਕਾਰ ਵੱਲੋਂ ਮਾਲ ਅਧਿਕਾਰੀਆਂ ਦੇ ਵਿਆਪਕ ਤਬਾਦਲੇ

Current Updates

Leave a Comment