September 7, 2026
ਖਾਸ ਖ਼ਬਰਪੰਜਾਬਰਾਸ਼ਟਰੀ

ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 10 ਜੂਨ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 10 ਜੂਨ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ-  ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 541 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 10 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਵਾਸਤੇ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 561 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਵੱਲੋਂ 541 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 20 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ 18 ਜੂਨ ਨੂੰ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਇਹ ਜਥਾ 10 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਹੋਵੇਗਾ, ਜੋ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ ਸ਼ਹੀਦੀ ਦਿਹਾੜੇ ਸਬੰਧੀ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਉਪਰੰਤ 19 ਜੂਨ ਨੂੰ ਵਾਪਸ ਪਰਤੇਗਾ। ਉਨ੍ਹਾਂ ਨੇ ਦੱਸਿਆ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਜਿਨ੍ਹਾਂ ਦੇ ਵੀਜ਼ੇ ਲੱਗੇ ਹਨ, ਉਹ ਆਪਣੇ ਪਾਸਪੋਰਟ 9 ਜੂਨ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ, ਉਨ੍ਹਾਂ ਦੇ ਸੀਰੀਅਲ ਨੰਬਰ 82, 85, 86, 102, 125, 138, 182, 183, 240, 251, 293, 329, 330, 331, 352, 395, 438, 439, 440, 441 ਹਨ।

Related posts

ਗੋਰ ਅਤੇ ਟਰੰਪ ਨੇ ਭਾਰਤ-ਅਮਰੀਕਾ ਰਣਨੀਤਕ ਸਬੰਧਾਂ ਦੇ ਭਵਿੱਖ ‘ਤੇ ਚਰਚਾ ਕੀਤੀ

Current Updates

ਗੈਂਗਸਟਰ ਅਰਸ਼ ਡੱਲਾ ਨੇ Facebook live ਅਤੇ ਫਿਰ WhatsApp call ਰਾਹੀਂ NRI ਨੂੰ ਦਿੱਤੀ ਧਮਕੀ

Current Updates

ਪਾਕਿਸਤਾਨ ਵੱਲੋਂ ਫੌਜ ਮੁਖੀ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਵਜੋਂ ਤਰੱਕੀ

Current Updates

Leave a Comment