September 11, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

AAP ਸੁਪਰੀਮੋ ਕੇਜਰੀਵਾਲ ਦਾ ਪੰਜਾਬ ਦੌਰਾ ਅੱਜ ਤੋਂ

ਚੰਡੀਗੜ੍ਹ-  ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਤੋਂ ਅਗਲੇ ਕੁਝ ਦਿਨਾਂ ਲਈ ਪੰਜਾਬ ਦੌਰੇ ‘ਤੇ ਰਹਿਣਗੇ। ਉਹ ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ ਅਹਿਮ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਜ਼ਬੂਤ ਕਰਨ ਲਈ ਇੱਥੇ ਆ ਰਹੇ ਹਨ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵਿਚਕਾਰ ਗਵਰਨੈਂਸ ਨਾਲ ਜੁੜੇ ਮੁੱਦਿਆਂ, ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਦੀ ਸਮਾਂ ਸੀਮਾ ਵਿੱਚ ਹੋ ਰਹੀ ਦੇਰੀ ਅਤੇ ਵੱਖ-ਵੱਖ ਸਰਕਾਰੀ ਅਹੁਦੇਦਾਰਾਂ ਦੀ ਕਾਰਗੁਜ਼ਾਰੀ ਬਾਰੇ ਚਰਚਾ ਕੀਤੀ ਜਾਵੇਗੀ। ਇਸ ਦੌਰੇ ਦੀ ਸ਼ੁਰੂਆਤ ਅੱਜ ਕੇਜਰੀਵਾਲ, ਮਾਨ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਆਪ (AAP) ਦੇ ਗੋਆ ਦੇ ਆਗੂ ਦੀਪਕ ਸਿੰਘਾ ਨੂੰ ਮਿਲਣ ਲਈ ਅੰਬਾਲਾ ਜੇਲ੍ਹ ਜਾਣ ਨਾਲ ਹੋਵੇਗੀ।

ਉਨ੍ਹਾਂ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਦੌਰੇ ਦੌਰਾਨ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਬਠਿੰਡਾ ਵਿੱਚ ਰੋਡ ਸ਼ੋਅ ਕਰਨਗੇ, ਜਲੰਧਰ ਵਿੱਚ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਨਗੇ ਅਤੇ ਜਲੰਧਰ ਵਿੱਚ ਹੀ ਨਵੇਂ ਚੁਣੇ ਗਏ ਕੌਂਸਲਰਾਂ ਤੇ ਸਰਪੰਚਾਂ ਨਾਲ ਵੀ ਗੱਲਬਾਤ ਕਰਨਗੇ। ਇਹ ਵੀ ਪਤਾ ਲੱਗਿਆ ਹੈ ਕਿ ਕੇਜਰੀਵਾਲ ਅਤੇ ਮਾਨ ਉਨ੍ਹਾਂ ਐੱਨ ਜੀ ਓ (NGO) ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕਰਨਗੇ ਜਿਨ੍ਹਾਂ ਨੇ ਪਿਛਲੇ ਸਾਲ ਹੜ੍ਹ ਰਾਹਤ ਕਾਰਜਾਂ ਵਿੱਚ ਸ਼ਾਨਦਾਰ ਕੰਮ ਕੀਤਾ ਸੀ।

Related posts

ਕੁਦਰਤ ਦਾ ਤਾਂਡਵ: ਖ਼ਤਰਨਾਕ ਤੂਫ਼ਾਨ ਤੇ ਮੀਂਹ ਨੇ ਮਚਾਈ ਹਾਹਾਕਾਰ; ਮਰਨ ਵਾਲਿਆਂ ਦੀ ਗਿਣਤੀ 89 ਹੋਈ, ਸੈਂਕੜੇ ਜ਼ਖ਼ਮੀ

Current Updates

ਸੁਪਰੀਮ ਕੋਰਟ ਨੂੰ ਸਿਆਸੀ ਪਾਰਟੀਆਂ ਤੇ ਨੇਤਾਵਾਂ ਦੀਆਂ ਨਵੀਆਂ ਪਟੀਸ਼ਨਾਂ ’ਤੇ ਇਤਰਾਜ਼

Current Updates

ਮਨੀਪੁਰ ਵਿੱਚ ਰੋਸ ਪ੍ਰਦਰਸ਼ਨਾਂ ਮਗਰੋਂ ਕਈ ਥਾਵਾਂ ’ਤੇ ਪਾਬੰਦੀਆਂ ਲਾਗੂ

Current Updates

Leave a Comment