November 1, 2026
ਖਾਸ ਖ਼ਬਰਪੰਜਾਬਰਾਸ਼ਟਰੀ

Cockroach Janta Party ਦੀ ਪੰਜਾਬ ’ਚ ਐਂਟਰੀ; ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ 13 ਜੂਨ ਨੂੰ ਪ੍ਰਦਰਸ਼ਨ ਦਾ ਐਲਾਨ

Cockroach Janta Party ਦੀ ਪੰਜਾਬ ’ਚ ਐਂਟਰੀ; ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ 13 ਜੂਨ ਨੂੰ ਪ੍ਰਦਰਸ਼ਨ ਦਾ ਐਲਾਨ

ਅੰਮ੍ਰਿਤਸਰ-  ਦਿੱਲੀ ਦੇ ਜੰਤਰ-ਮੰਤਰ ਅਤੇ ਪੁਣੇ ਸਮੇਤ ਕਈ ਹੋਰ ਸ਼ਹਿਰਾਂ ਵਿੱਚ ਜ਼ੋਰਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ, ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣੀ ‘ਕਾਕਰੋਚ ਜਨਤਾ ਪਾਰਟੀ’ (CJP) ਹੁਣ ਪੰਜਾਬ ਵਿੱਚ ਦਸਤਕ ਦੇਣ ਜਾ ਰਹੀ ਹੈ। ਪਾਰਟੀ ਦੇ ਸੰਸਥਾਪਕ ਅਤੇ ਨੌਜਵਾਨ ਕਾਰਕੁਨ ਅਭਿਜੀਤ ਦਿਪਕੇ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦਾ ਅਗਲਾ ਵੱਡਾ ਵਿਰੋਧ ਪ੍ਰਦਰਸ਼ਨ 13 ਜੂਨ ਨੂੰ ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ। ਦੇਸ਼ ਦੇ ਨੌਜਵਾਨਾਂ, ਖ਼ਾਸ ਕਰਕੇ ‘ਜਨਰੇਸ਼ਨ ਜ਼ੈੱਡ’ (Gen Z) ਦੀ ਅਗਵਾਈ ਵਾਲੀ ਇਹ ਮੁਹਿੰਮ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ। ਨੌਜਵਾਨਾਂ ਦਾ ਇਹ ਗੁੱਸਾ ਨੀਟ (NEET) ਪ੍ਰੀਖਿਆ ਦੇ ਪੇਪਰ ਲੀਕ ਹੋਣ ਅਤੇ ਸੀ.ਬੀ.ਐਸ.ਈ. (CBSE) ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਹੋਈਆਂ ਕਥਿਤ ਗੜਬੜੀਆਂ ਖ਼ਿਲਾਫ਼ ਭੜਕਿਆ ਹੈ।

ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਐਕਸ ’ਤੇ ਦਿੱਤੀ ਜਾਣਕਾਰੀ- ਅਭਿਜੀਤ ਦੀਪਕੇ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਅਤੇ ਇੰਸਟਾਗ੍ਰਾਮ ’ਤੇ ਇੱਕ ਵੀਡੀਓ ਸੰਦੇਸ਼ ਸਾਂਝਾ ਕਰਦਿਆਂ ਦੱਸਿਆ ਕਿ ‘ਕਾਕਰੋਚ ਜਨਤਾ ਪਾਰਟੀ’ ਵੱਲੋਂ 13 ਜੂਨ ਨੂੰ ਸ਼ਾਮ 4 ਵਜੇ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਇੱਕ ਸ਼ਾਂਤਮਈ ਰੋਸ ਪ੍ਰਦਰਸ਼ਨ ਉਲੀਕਿਆ ਗਿਆ ਹੈ। ਉਨ੍ਹਾਂ ਨੇ ਪੰਜਾਬ ਦੇ ਵਿਦਿਆਰਥੀਆਂ, ਨੌਜਵਾਨਾਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਭਵਿੱਖ ਦੀ ਰੱਖਿਆ ਅਤੇ ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਤੈਅ ਕਰਨ ਲਈ ਵੱਡੀ ਗਿਣਤੀ ਵਿੱਚ ਇਸ ਪ੍ਰਦਰਸ਼ਨ ਦਾ ਹਿੱਸਾ ਬਣਨ।

ਸੋਸ਼ਲ ਮੀਡੀਆ ਦੇ ਮੀਮਜ਼ ਤੋਂ ਸੜਕਾਂ ਤੱਕ ਪਹੁੰਚਿਆ ਅੰਦੋਲਨ- ਇੰਟਰਨੈੱਟ ਦੇ ਆਨਲਾਈਨ ਫੋਰਮਾਂ ਅਤੇ ਮੀਮਜ਼ (Memes) ਤੋਂ ਸ਼ੁਰੂ ਹੋਇਆ ਇਹ ਦੇਸ਼ ਵਿਆਪੀ ਅੰਦੋਲਨ ਹੁਣ ਸੜਕਾਂ ’ਤੇ ਉਤਰ ਆਇਆ ਹੈ। ਇਸ ਲਹਿਰ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ਅਤੇ ਸਰਕਾਰੀ ਪ੍ਰੀਖਿਆਵਾਂ ਦੇ ਪ੍ਰਬੰਧਨ ਨੂੰ ਲੈ ਕੇ ਨੌਜਵਾਨਾਂ ਨੂੰ ਲਾਮਬੰਦ ਕੀਤਾ ਹੈ, ਜਿਸ ਨਾਲ ਦੇਸ਼ ਭਰ ਵਿੱਚ ਪ੍ਰੀਖਿਆਵਾਂ ਦੇ ਸੁਧਾਰਾਂ ਨੂੰ ਲੈ ਕੇ ਇੱਕ ਵੱਡੀ ਬਹਿਸ ਛਿੜ ਗਈ ਹੈ। ਇਹ ਮੁਹਿੰਮ ਵਿਦਿਆਰਥੀਆਂ ਨਾਲ ਹੋ ਰਹੀ ਲਾਪਰਵਾਹੀ ਵਿਰੁੱਧ ਜਵਾਬਦੇਹੀ ਦੀ ਮੰਗ ਕਰ ਰਹੀ ਹੈ

ਪੰਜਾਬ ਦੀ ਸਿਆਸਤ ਦੇ ਅਸਰ- ਅਜਿਹੇ ਸਮੇਂ ਜਦੋਂ ਪੰਜਾਬ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁੱਟ ਰਿਹਾ ਹੈ ਅਤੇ ਸਾਰੀਆਂ ਰਵਾਇਤੀ ਸਿਆਸੀ ਪਾਰਟੀਆਂ ਜ਼ਮੀਨੀ ਪੱਧਰ ’ਤੇ ਆਪਣਾ ਵੋਟ-ਬੈਂਕ ਮਜ਼ਬੂਤ ਕਰਨ ਲਈ ਸਰਗਰਮ ਹਨ, ‘ਕਾਕਰੋਚ ਜਨਤਾ ਪਾਰਟੀ’ ਦਾ ਇਹ ਪ੍ਰਦਰਸ਼ਨ ਪੰਜਾਬ ਦੇ ਸਿਆਸੀ ਤਾਪਮਾਨ ਨੂੰ ਹੋਰ ਵਧਾ ਸ-ਕਦਾ ਹੈ। ਵਿਦਿਆਰਥੀਆਂ ਅਤੇ ਨੌਜਵਾਨਾਂ ਦਾ ਇਹ ਗੁੱਸਾ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਸਿਆਸੀ ਸਮੀਕਰਨਾਂ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ।

Related posts

ਸ਼ੀ ਜਿਨਪਿੰਗ ਨੇ TikTok ਨੂੰ ਅਮਰੀਕੀ ਮਾਲਕੀ ਹੇਠ ਲਿਆਉਣ ਲਈ ਪ੍ਰਸਤਾਵਿਤ ਸੌਦੇ ਨੂੰ ਮਨਜ਼ੂਰੀ ਦਿੱਤੀ: ਟਰੰਪ

Current Updates

’ਆਪ’ ਵੱਲੋਂ ਕਰੋੜਾਂ ਦੇ ਚੰਡੀਗੜ• ਪਾਰਕਿੰਗ ਘੁਟਾਲੇ ’ਚ ਸੀਬੀਆਈ ਜਾਂਚ ਦੀ ਮੰਗ

Current Updates

ਕਾਮੇਡੀਅਨ ਅਪੂਰਵਾ ਮੁਖੀਜਾ ਨੇ ਇੰਸਟਾਗ੍ਰਾਮ ਤੋਂ ਸਾਰੀਆਂ ਪੋਸਟਾਂ ਹਟਾਈਆਂ

Current Updates

Leave a Comment