September 17, 2026
ਖਾਸ ਖ਼ਬਰਪੰਜਾਬਰਾਸ਼ਟਰੀ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 20 ਜੂਨ ਨੂੰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 20 ਜੂਨ ਨੂੰ

ਅੰਮ੍ਰਿਤਸਰ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਕੱਲ੍ਹ ਦੇ ਘਟਨਾਕ੍ਰਮ ਤੋਂ ਤੁਰੰਤ ਬਾਅਦ ਅੱਜ ਅੰਤ੍ਰਿੰਗ ਕਮੇਟੀ ਦੀ ਉਚੇਚੀ ਮੀਟਿੰਗ 20 ਜੂਨ ਨੂੰ ਸੱਦ ਲਈ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਵੇਲੇ ਅਮਰੀਕਾ ਦੌਰੇ ’ਤੇ ਹਨ ਅਤੇ ਉਹ ਅਗਲੇ ਇੱਕ ਦੋ ਦਿਨਾਂ ਵਿੱਚ ਪਰਤ ਆਉਣਗੇ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਚ 20 ਜੂਨ ਨੂੰ ਦੁਪਹਿਰ 12 ਵਜੇ ਬੁਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਕੱਤਰਤਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰ ਸਾਹਿਬਾਨ ਨੂੰ ਪੱਤਰ ਭੇਜ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਬੇਅਦਬੀ ਐਕਟ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਕੈਬਨਿਟ ਦੇ ਸਿੱਖ ਮੰਤਰੀ ਅਤੇ ਵਿਧਾਨ ਸਭਾ ਦੇ ਸਿੱਖ ਵਿਧਾਇਕਾਂ ਨੂੰ 29 ਜੂਨ ਨੂੰ ਸ੍ਰੀ ਅਕਾਲ ਤਖਤ ਵਿਖੇ ਤਲਬ ਕੀਤਾ ਗਿਆ ਹੈ। ਇੱਕ ਇਤਰਾਜ਼ਯੋਗ ਵੀਡੀਓ ਦੇ ਮਾਮਲੇ ਵਿੱਚ ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਕਰਾਰ ਦਿੱਤਾ ਗਿਆ। ਸਿੱਖ ਸੰਗਤ ਨੂੰ ਉਸ ਨਾਲ ਸਹਿਯੋਗ ਨਾ ਕਰਨ ਦੇ ਵੀ ਆਦੇਸ਼ ਦਿੱਤੇ ਗਏ ਹਨ।

Related posts

El Nino ਕਾਰਨ ਭਾਰਤ ਵਿੱਚ ਵਧੇਗੀ ਬਿਜਲੀ ਦੀ ਮੰਗ

Current Updates

ਸਿਟੀ ਬਿਊਟੀਫੁੱਲ ਨੂੰ ਸੰਘਣੀ ਧੁੰਦ ਨੇ ਘੇਰਿਆ

Current Updates

ਚੰਡੀਗੜ੍ਹ ਵਿਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਕਿਸਾਨ ਆਗੂਆਂ ਦਰਮਿਆਨ ਬੈਠਕ ਸ਼ੁਰੂ

Current Updates

Leave a Comment