September 19, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਬਦਲੀਆਂ ਦੀ ਉਡੀਕ ਕਰ ਰਹੇ ਸਰਕਾਰੀ ਸਕੂਲਾਂ ਦੇ ਸੈਂਕੜੇ ਅਧਿਆਪਕਾਂ ਨੂੰ ਲੱਗਿਆ ਵੱਡਾ ਝਟਕਾ

ਬਦਲੀਆਂ ਦੀ ਉਡੀਕ ਕਰ ਰਹੇ ਸਰਕਾਰੀ ਸਕੂਲਾਂ ਦੇ ਸੈਂਕੜੇ ਅਧਿਆਪਕਾਂ ਨੂੰ ਲੱਗਿਆ ਵੱਡਾ ਝਟਕਾ

ਚੰਡੀਗੜ੍ਹ-  ਬਦਲੀਆਂ ਦੀ ਉਡੀਕ ਕਰ ਰਹੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸੈਂਕੜੇ ਅਧਿਆਪਕਾਂ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (DEOs) ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਵਿੱਚ ਦੱਸਿਆ ਹੈ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਡਿਊਟੀ ‘ਤੇ ਤਾਇਨਾਤ ਅਧਿਆਪਕਾਂ ਦੀਆਂ ਬਦਲੀਆਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਨ੍ਹਾਂ ਨਿਰਦੇਸ਼ਾਂ ਤੋਂ ਪ੍ਰਭਾਵਿਤ ਅਧਿਆਪਕਾਂ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਨੇ ਚੋਣ ਕਮਿਸ਼ਨ ਦੇ ਹੁਕਮਾਂ ਦਾ ਗਲਤ ਮਤਲਬ ਕੱਢਿਆ ਹੈ। ਉਨ੍ਹਾਂ ਮੁਤਾਬਕ ਚੋਣ ਕਮਿਸ਼ਨ ਦੇ ਹੁਕਮ ਸਿਰਫ਼ ਡੀ ਈ ਓ, ਈ ਆਰ ਓ ਅਤੇ ਏ ਈ ਆਰ ਓ ਦੀਆਂ ਬਦਲੀਆਂ ‘ਤੇ ਰੋਕ ਲਗਾਉਂਦੇ ਹਨ, ਕਿਉਂਕਿ ਉਹ ਸਿੱਧੇ ਤੌਰ ‘ਤੇ ਚੋਣਾਂ ਕਰਵਾਉਣ ਦੇ ਕੰਮ ਵਿੱਚ ਸ਼ਾਮਲ ਹੁੰਦੇ ਹਨ।

ਡੈਮੋਕ੍ਰੇਟਿਕ ਟੀਚਰਜ਼ ਫਰੰਟ (DTF) ਦੇ ਪ੍ਰਧਾਨ ਵਿਕਰਮ ਦੇਵ ਨੇ ਇਨ੍ਹਾਂ ਹੁਕਮਾਂ ‘ਤੇ ਵਿਰੋਧ ਜਤਾਇਆ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਅਧਿਆਪਕ ਪਰਿਵਾਰਕ, ਸਿਹਤ ਅਤੇ ਪ੍ਰਸ਼ਾਸਨਿਕ ਕਾਰਨਾਂ ਕਰਕੇ ਬਦਲੀਆਂ ਦੀ ਉਡੀਕ ਕਰ ਰਹੇ ਹਨ, ਪਰ ਇਨ੍ਹਾਂ ਹਦਾਇਤਾਂ ਰਾਹੀਂ ਉਨ੍ਹਾਂ ਦੇ ਜਾਇਜ਼ ਹੱਕਾਂ ਤੋਂ ਨਾਂਹ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਕਾਰਨ ਐੱਸ ਆਈ ਆਰ 2026 ਦੌਰਾਨ ਚੋਣ ਡਿਊਟੀ ਕਰਨ ਵਾਲੇ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ਼ ਦੀਆਂ ਬਦਲੀਆਂ ‘ਤੇ ਪੂਰੀ ਤਰ੍ਹਾਂ ਰੋਕ ਲੱਗ ਗਈ ਹੈ।

ਡੀ ਟੀ ਐੱਫ ਦੇ ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਨੇ ਕਿਹਾ, “ਅਧਿਆਪਕ ਪਹਿਲਾਂ ਹੀ ਗ਼ੈਰ-ਅਕਾਦਮਿਕ ਕੰਮਾਂ ਦੇ ਬੋਝ ਹੇਠ ਦੱਬੇ ਹੋਏ ਹਨ। ਪੜ੍ਹਾਉਣ ਤੋਂ ਇਲਾਵਾ, ਉਨ੍ਹਾਂ ਸਿਰ ਵੱਖ-ਵੱਖ ਸਰਵੇਖਣਾਂ, ਮਰਦਮਸ਼ੁਮਾਰੀ ਅਤੇ ਚੋਣ ਡਿਊਟੀਆਂ ਦਾ ਬੋਝ ਪਾਇਆ ਹੋਇਆ ਹੈ, ਜਿਸ ਨਾਲ ਸਿੱਖਿਆ ਪ੍ਰਣਾਲੀ ਪ੍ਰਭਾਵਿਤ ਹੋ ਰਹੀ ਹੈ। ਬਦਲੀਆਂ ‘ਤੇ ਪੂਰੀ ਤਰ੍ਹਾਂ ਰੋਕ ਲਗਾ ਕੇ ਅਧਿਕਾਰੀ ਅਧਿਆਪਕਾਂ ਨੂੰ ਹੋਰ ਮਾਨਸਿਕ ਪਰੇਸ਼ਾਨੀ ਵੱਲ ਧੱਕ ਰਹੇ ਹਨ।” ਡੀ ਟੀ ਐੱਫ ਆਗੂਆਂ ਨੇ ਸਪਸ਼ਟ ਕੀਤਾ ਕਿ ਜੇਕਰ ਕੋਈ ਅਧਿਆਪਕ ਬੀ ਐੱਲ ਓ (BLO) ਜਾਂ ਸੈਕਟਰ ਸੁਪਰਵਾਈਜ਼ਰ ਵਜੋਂ ਡਿਊਟੀ ਕਰ ਰਿਹਾ ਹੈ, ਤਾਂ ਉਸ ਦੀ ਡਿਊਟੀ ਨਵੀਂ ਤਾਇਨਾਤੀ ਵਾਲੀ ਥਾਂ ‘ਤੇ ਵੀ ਜਾਰੀ ਰਹਿ ਸਕਦੀ ਹੈ ਜਾਂ ਲੋੜ ਪੈਣ ‘ਤੇ ਕੋਈ ਬਦਲਵਾਂ ਪ੍ਰਬੰਧ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ, “ਚੋਣ ਡਿਊਟੀਆਂ ਦਾ ਬਹਾਨਾ ਬਣਾ ਕੇ ਬਦਲੀਆਂ ‘ਤੇ ਮੁਕੰਮਲ ਰੋਕ ਲਗਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।”

Related posts

ਸਲਮਾਨ ਖ਼ਾਨ ਨੂੰ ਧਮਕੀਆਂ ਦੇਣ ਵਾਲਾ ਦਿਮਾਗੀ ਤੌਰ ’ਤੇ ਬਿਮਾਰ ਨਿਕਲਿਆ

Current Updates

‘‘ਤੁਸੀਂ ਤੇਲ ਦੀ ਸਵਿੱਚ ਕਿਉਂ ਬੰਦ ਕੀਤੀ?’’ ਜਹਾਜ਼ ਹਾਦਸੇ ਦੀ ਜਾਂਚ ਰਿਪੋਰਟ ਆਈ ਸਾਹਮਣੇ

Current Updates

ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਲਈ ਕੇਂਦਰੀ ਮੰਤਰੀ ਚੰਡੀਗੜ੍ਹ ਪੁੱਜੇ

Current Updates

Leave a Comment