September 26, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ‘ਚ ਮੁੜ ਵੱਜਿਆ ਸਥਾਨਕ ਚੋਣਾਂ ਦਾ ਬਿਗਲ; ਇੱਕ ਨਗਰ ਨਿਗਮ, ਦੋ ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਦੀਆਂ ਚੋਣ ਤਰੀਕਾਂ ਦਾ ਐਲਾਨ

ਪੰਜਾਬ 'ਚ ਮੁੜ ਵੱਜਿਆ ਸਥਾਨਕ ਚੋਣਾਂ ਦਾ ਬਿਗਲ; ਇੱਕ ਨਗਰ ਨਿਗਮ, ਦੋ ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਦੀਆਂ ਚੋਣ ਤਰੀਕਾਂ ਦਾ ਐਲਾਨ

ਚੰਡੀਗੜ੍ਹ-  ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ ਚਾਰ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਆਦੇਸ਼ ਅਨੁਸਾਰ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂਹਰਸਹਾਏ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਮਮਦੋਟ ਦੀ ਚੋਣ ਲਈ ਵੋਟਿੰਗ 5 ਜੁਲਾਈ ਨੂੰ ਹੋਵੇਗੀ।

ਪੰਜਾਬ ਰਾਜ ਚੋਣ ਕਮਿਸ਼ਨ ਦੇ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਇੱਕ ਨਗਰ ਨਿਗਮ, ਦੋ ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਦੀ ਚੋਣ ਲਈ ਨਾਮਜ਼ਦਗੀ ਪੱਤਰ 22 ਜੂਨ 2026 (ਸੋਮਵਾਰ) ਤੋਂ ਭਰਨੇ ਸ਼ੁਰੂ ਕੀਤੇ ਜਾਣਗੇ, ਜੋ ਕਿ 25 ਜੂਨ ਤੱਕ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਭਰੇ ਜਾਣਗੇ। ਇਸ ਤੋਂ ਬਾਅਦ ਨਾਮਜ਼ਦਗੀ ਪੱਤਰਾਂ ਦੀ ਪੜਤਾਲ 26 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ 27 ਜੂਨ ਦੁਪਹਿਰ 3:00 ਵਜੇ ਤੱਕ ਵਾਪਸ ਲਏ ਜਾ ਸਕਣਗੇ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਲਈ ਵੋਟਿੰਗ 5 ਜੁਲਾਈ ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ, ਜਦੋਂ ਕਿ ਨਤੀਜੇ ਉਸੇ ਦਿਨ ਸ਼ਾਮ ਨੂੰ ਐਲਾਨੇ ਜਾਣਗੇ।

ਚੋਣ ਕਮਿਸ਼ਨ ਨੇ ਸਪਸ਼ਟ ਕੀਤਾ ਹੈ ਕਿ ਇਹ ਚੋਣਾਂ ਈ ਵੀ ਐੱਮ (EVM) ਮਸ਼ੀਨਾਂ ਰਾਹੀਂ ਕਰਵਾਈਆਂ ਜਾਣਗੀਆਂ। ਕਮਿਸ਼ਨ ਵੱਲੋਂ ਚੋਣਾਂ ਨੂੰ ਪੂਰੀ ਤਰ੍ਹਾਂ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਦੇ ਨਾਲ ਹੀ, ਚੋਣਾਂ ਵਾਲੇ ਸਬੰਧਤ ਮਿਉਂਸਪਲ ਖੇਤਰਾਂ ਦੇ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜਾਬਤਾ (Model Code of Conduct) ਸਖ਼ਤੀ ਨਾਲ ਲਾਗੂ ਹੋ ਗਿਆ ਹੈ, ਜੋ ਕਿ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਜਾਰੀ ਰਹੇਗਾ।

Related posts

ਭਾਰਤ ਦੀ ਵਿਕਾਸ ਦਰ ਆਗਾਮੀ ਦੋ ਵਿੱਤੀ ਵਰ੍ਹਿਆਂ ਵਿੱਚ 6.7 ਫੀਸਦ ਰਹੇਗੀ: ਵਿਸ਼ਵ ਬੈਂਕ

Current Updates

ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਦੀ ਹੜਤਾਲ ਮੁਲਤਵੀ

Current Updates

ਅਮਰੀਕਾ ਦੇ ਦੇਸ਼ ਨਿਕਾਲੇ ਨੇ ਚਕਨਾਚੂਰ ਕੀਤੇ ਚੰਗੇ ਭਵਿੱਖ ਦੇ ਸੁਪਨੇ

Current Updates

Leave a Comment