September 26, 2026
ਖਾਸ ਖ਼ਬਰਪੰਜਾਬਰਾਸ਼ਟਰੀ

ਹੁਕਮਨਾਮੇ ਦੀ ਪਾਲਣਾ ਲਈ ਅਕਾਲੀ ਦਲ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਜਥੇਬੰਦੀਆਂ ਨਾਲ ਅਹਿਮ ਮੀਟਿੰਗ

ਹੁਕਮਨਾਮੇ ਦੀ ਪਾਲਣਾ ਲਈ ਅਕਾਲੀ ਦਲ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਜਥੇਬੰਦੀਆਂ ਨਾਲ ਅਹਿਮ ਮੀਟਿੰਗ

ਸ੍ਰੀ ਆਨੰਦਪੁਰ ਸਾਹਿਬ-  ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਾਇਰਲ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਹੁਕਮਨਾਮੇ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੀ ਅੱਜ ਇੱਕ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਰੱਖੀ ਗਈ ਸੀ, ਜਿਸ ਦੌਰਾਨ ਵੱਖ-ਵੱਖ ਧਾਰਮਿਕ, ਸਮਾਜਿਕ, ਵਿਦਿਅਕ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਕੇ ਹੁਕਮਨਾਮੇ ਦੀ ਪਾਲਣਾ ਯਕੀਨੀ ਬਣਾਉਣ ਲਈ ਅਗਲੀ ਰਣਨੀਤੀ ਉਲੀਕੀ ਗਈ। ਮੀਟਿੰਗ ਦੀ ਸ਼ੁਰੂਆਤ ਤੋਂ ਪਹਿਲਾਂ ਪੰਜ ਮੈਂਬਰੀ ਕਮੇਟੀ ਅਤੇ ਸਮੂਹ ਲੀਡਰਸ਼ਿਪ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ।

ਹੁਕਮਨਾਮੇ ਦੀ ਪਾਲਣਾ ਲਈ ਅਕਾਲੀ ਦਲ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਜਥੇਬੰਦੀਆਂ ਨਾਲ ਅਹਿਮ ਮੀਟਿੰਗ

ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਕਮੇਟੀ ਦੇ ਮੈਂਬਰਾਂ ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਹਾਜ਼ਰ ਸੰਗਤ ਨੂੰ ਸੰਬੋਧਨ ਕੀਤਾ। ਇਸ ਮੌਕੇ ਇਲਾਕੇ ਦੀਆਂ ਸਿੱਖ ਸੰਗਤਾਂ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਪਹੁੰਚੇ ਹੋਏ ਸਨ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਪਿੰਡ-ਪਿੰਡ ਜਾ ਕੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਵੱਖ-ਵੱਖ ਜਥੇਬੰਦੀਆਂ ਨਾਲ ਤਾਲਮੇਲ ਵਧਾਇਆ ਜਾਵੇਗਾ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਸਾਫ਼ ਕੀਤਾ ਕਿ ਇਹ ਮਸਲਾ ਕਿਸੇ ਇੱਕ ਸਿਆਸੀ ਪਾਰਟੀ ਦਾ ਨਹੀਂ, ਸਗੋਂ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਹੋਰ ਸਿਆਸੀ ਧਿਰਾਂ ਨਾਲ ਵੀ ਸੰਪਰਕ ਕਰਕੇ ਇਸ ਮੁਹਿੰਮ ਨੂੰ ਵੱਡੇ ਪੱਧਰ ‘ਤੇ ਚਲਾਇਆ ਜਾਵੇਗਾ ਤਾਂ ਜੋ ਹੁਕਮਨਾਮੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਵਾਇਆ ਜਾ ਸਕੇ।

ਹੁਕਮਨਾਮੇ ਦੀ ਪਾਲਣਾ ਲਈ ਅਕਾਲੀ ਦਲ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਜਥੇਬੰਦੀਆਂ ਨਾਲ ਅਹਿਮ ਮੀਟਿੰਗ

ਮੀਟਿੰਗ ਦੌਰਾਨ ਬੁਲਾਰਿਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਥਿਤ ਬੱਜਰ ਗੁਨਾਹ ਕੀਤਾ ਗਿਆ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਇਸ ਦੀ ਮਹਾਨਤਾ ‘ਤੇ ਕੋਈ ਕਿੰਤੂ-ਪ੍ਰੰਤੂ ਨਹੀਂ ਕੀਤਾ ਜਾ ਸਕਦਾ। ਆਗੂਆਂ ਨੇ ਆਖਿਆ ਕਿ ਮੁੱਖ ਮੰਤਰੀ ਨੂੰ ਆਪਣੀ ਗਲਤੀ ਦੀ ਮੁਆਫੀ ਮੰਗਣੀ ਚਾਹੀਦੀ ਸੀ, ਪਰ ਉਹ ਉਲਟਾ ਨਵੇਂ ਸਵਾਲ ਖੜ੍ਹੇ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇ ਰਹੇ ਹਨ।

ਹੁਕਮਨਾਮੇ ਦੀ ਪਾਲਣਾ ਲਈ ਅਕਾਲੀ ਦਲ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਜਥੇਬੰਦੀਆਂ ਨਾਲ ਅਹਿਮ ਮੀਟਿੰਗ

ਮੀਟਿੰਗ ਦੌਰਾਨ ਡਾ. ਦਲਜੀਤ ਸਿੰਘ ਚੀਮਾ ਨੇ ਗੁਰੂ ਘਰਾਂ ਦੇ ਗ੍ਰੰਥੀ ਸਿੰਘਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵਿਸ਼ੇਸ਼ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਦੇ ਵੱਡੇ ਪੋਸਟਰ ਗੁਰਦੁਆਰਿਆਂ ਵਿੱਚ ਲਗਾਏ ਜਾਣ ਅਤੇ ਸੰਗਤਾਂ ਨੂੰ ਸਵੇਰੇ-ਸ਼ਾਮ ਇਸ ਬਾਰੇ ਜਾਣੂ ਕਰਵਾਇਆ ਜਾਵੇ। ਉਨ੍ਹਾਂ ਸਮੂਹ ਸੰਗਤ ਨੂੰ ਇਸ ਮੁੱਦੇ ‘ਤੇ ਇਕਜੁੱਟ ਹੋ ਕੇ ਲੜਾਈ ਲੜਨ ਦਾ ਸੱਦਾ ਦਿੱਤਾ।

ਇਸ ਮੌਕੇ ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਬਾਬਾ ਸੁਰਜਨ ਸਿੰਘ ਭੇਵੇ ਵਾਲੇ, ਬਾਬਾ ਜਰਨੈਲ ਸਿੰਘ ਕਾਰ ਸੇਵਾ ਵਾਲੇ, ਬਾਬਾ ਗੁਰਚਰਨ ਸਿੰਘ ਬੇਈਹਾਰਾ, ਕੁਲਬੀਰ ਸਿੰਘ ਅਸਮਾਨਪੁਰ, ਬੀਬੀ ਕੁਲਵਿੰਦਰ ਕੌਰ, ਕੌਂਸਲਰ ਪਰਮਜੀਤ ਸਿੰਘ, ਭਾਰਤ ਭੂਸ਼ਣ ਹੈਪੀ, ਸਤਨਾਮ ਸਿੰਘ ਭੁੱਲਰ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਤੇ ਪਤਵੰਤੇ ਸੱਜਣ ਮੌਜੂਦ ਸਨ।

Related posts

ਬੰਬ ਦੀ ਝੂਠੀ ਧਮਕੀ ਦੇਣਾ ਪਵੇਗਾ ਮਹਿੰਗਾ, ਹਵਾਈ ਸਫ਼ਰ ‘ਤੇ ਰੋਕ ਸਮੇਤ ਇਕ ਲੱਖ ਰੁਪਏ ਤੱਕ ਦਾ ਹੋਵੇਗਾ ਜੁਰਮਾਨਾ; ਸੁਰੱਖਿਆ ਨਿਯਮਾਂ ’ਚ ਸੋਧ

Current Updates

ਰਾਸ਼ਟਰਪਤੀ ਵਜੋਂ ਹਲਫ਼ ਲੈਣ ਮਗਰੋਂ ਇਮੀਗ੍ਰੇਸ਼ਨ ਤੇ ਟਿਕਟੌਕ ਸਣੇ ਕਈ ਅਹਿਮ ਫੈਸਲਿਆਂ ’ਤੇ ਸਹੀ ਪਾਉਣਗੇ ਡੋਨਲਡ ਟਰੰਪ

Current Updates

ਚੋਣ ਨੇਮਾਂ ’ਚ ਸੋਧ: ਸੁਪਰੀਮ ਕੋਰਟ ਨੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ

Current Updates

Leave a Comment