September 25, 2026
ਖਾਸ ਖ਼ਬਰਪੰਜਾਬਰਾਸ਼ਟਰੀ

ਕਰਨਪ੍ਰਯਾਗ ਝੜਪ ਮਾਮਲਾ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਵਫ਼ਦ ਉੱਤਰਾਖੰਡ ਦੇ DGP ਨੂੰ ਮਿਲਿਆ

ਕਰਨਪ੍ਰਯਾਗ ਝੜਪ ਮਾਮਲਾ: 'ਵਾਰਿਸ ਪੰਜਾਬ ਦੇ' ਜਥੇਬੰਦੀ ਦਾ ਵਫ਼ਦ ਉੱਤਰਾਖੰਡ ਦੇ DGP ਨੂੰ ਮਿਲਿਆ

ਅੰਮ੍ਰਿਤਸਰ-  ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ ਸਬੰਧਿਤ ਸਿੱਖ ਆਗੂਆਂ ਦੇ ਇੱਕ ਵਫ਼ਦ ਨੇ ਅੱਜ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿਖੇ ਸੂਬੇ ਦੇ ਡੀ ਜੀ ਪੀ ਸ੍ਰੀ ਦੀਪਮ ਸੇਠ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਰਨਪ੍ਰਯਾਗ ਵਿਖੇ ਵਾਪਰੀ ਘਟਨਾ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਨਿਹੰਗ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਮੰਗ ਕੀਤੀ ਹੈ।

16 ਜੂਨ ਨੂੰ ਉੱਤਰਾਖੰਡ ਸੂਬੇ ਦੇ ਕਰਨਪ੍ਰਯਾਗ ਸ਼ਹਿਰ ਵਿੱਚ ਇੱਕ ਮਾਮੂਲੀ ਮਾਮਲੇ ਨੂੰ ਲੈ ਕੇ ਸਥਾਨਕ ਲੋਕਾਂ ਅਤੇ ਨਿਹੰਗ ਸਿੱਖ ਨੌਜਵਾਨਾਂ ਵਿਚਾਲੇ ਝਗੜਾ ਹੋਇਆ ਸੀ। ਇਸ ਮਾਮਲੇ ਵਿੱਚ ਉੱਤਰਾਖੰਡ ਦੀ ਪੁਲੀਸ ਵੱਲੋਂ ਕਥਿਤ ਤੌੌਰ ਉੱਤੇ ਇੱਕਪਾਸੜ ਕਾਰਵਾਈ ਕਰਦਿਆਂ ਸਿਰਫ਼ ਨਿਹੰਗ ਸਿੰਘਾਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਬਿਨਾਂ ਦਸਤਾਰ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਘਟਨਾ ਨੇ ਵੀ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ, ਜਿਸ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ, ਦਮਦਮੀ ਟਕਸਾਲ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਨੇ ਗੰਭੀਰ ਨੋਟਿਸ ਲਿਆ ਸੀ।

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਵਫ਼ਦ ਨੇ ਉੱਤਰਾਖੰਡ ਦੇ ਡੀ ਜੀ ਪੀ ਸ੍ਰੀ ਦੀਪਮ ਸੇਠ ਨਾਲ ਮੁਲਾਕਾਤ ਕੀਤੀ ਹੈ। ਉੱਤਰਾਖੰਡ ਦੇ ਮੁੱਖ ਮੰਤਰੀ ਦੇ ਦੌਰੇ ’ਤੇ ਹੋਣ ਕਾਰਨ ਇਹ ਮੁਲਾਕਾਤ ਉਨ੍ਹਾਂ ਦੇ ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਇਸ ਵਫਦ ਵਿੱਚ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ, ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ, ਪਾਰਟੀ ਆਗੂ ਦਲੇਰ ਸਿੰਘ ਡੋਡ, ਰਸ਼ਪਾਲ ਸਿੰਘ ਸੋਸਨ ਅਤੇ ਗੰਗਵੀਰ ਸਿੰਘ ਸਮੇਤ ਹੋਰ ਆਗੂ ਸ਼ਾਮਲ ਸਨ।

ਵਫਦ ਮੁਤਾਬਕ ਡੀ ਜੀ ਪੀ ਨੇ ਭਰੋਸਾ ਦਿੱਤਾ ਕਿ ਬਿਨਾਂ ਮੈਡੀਕਲ ਸਬੂਤਾਂ ਦੇ ਲਗਾਈ ਗਈ ਧਾਰਾ 307 ਅਤੇ ਹੋਰ ਬੇਬੁਨਿਆਦ ਧਾਰਾਵਾਂ, ਜਿਨ੍ਹਾਂ ਵਿੱਚ ਛੇੜਛਾੜ ਸਬੰਧੀ ਧਾਰਾਵਾਂ ਵੀ ਸ਼ਾਮਲ ਹਨ, ਉਨ੍ਹਾਂ ਦੀ ਸਮੀਖਿਆ ਕਰਕੇ ਉਨ੍ਹਾਂ ਨੂੰ ਹਟਾਉਣ ਲਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਫ਼ਦ ਨੇ ਆਸ ਪ੍ਰਗਟਾਈ ਕਿ ਪੀੜਤ ਨੌਜਵਾਨਾਂ ਨੂੰ ਜਲਦੀ ਇਨਸਾਫ਼ ਮਿਲੇਗਾ। ਵਫਦ ਦੇ ਆਗੂਆਂ ਨੇ ਕਿਹਾ ਕਿ ਜੇਕਰ ਇਨਸਾਫ਼ ਵਿੱਚ ਦੇਰੀ ਜਾਂ ਪੱਖਪਾਤ ਕੀਤਾ ਗਿਆ ਤਾਂ ਸਿੱਖ ਕੌਮ ਅਤੇ ਸਬੰਧਿਤ ਜਥੇਬੰਦੀਆਂ ਇਸ ਮਾਮਲੇ ਦੀ ਡੱਟ ਕੇ ਪੈਰਵਾਈ ਕਰਨਗੀਆਂ ਅਤੇ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣਗੀਆਂ।

Related posts

ਸ੍ਰੀ ਆਨੰਦਪੁਰ ਸਾਹਿਬ ਸਰਾਂ ਮਾਮਲਾ: ਗਿਆਨੀ ਮਲਕੀਤ ਸਿੰਘ ਸੇਵਾਵਾਂ ਤੋਂ ਮੁਕਤ, ਚਾਵਲਾ ਦਾ ਅਸਤੀਫ਼ਾ ਪ੍ਰਵਾਨ

Current Updates

ਕੰਸਰਟ ‘ਚ ਹੰਗਾਮਾ: ਝੰਡੇ ਦਿਖਾਉਣ ਵਾਲਿਆਂ ‘ਤੇ ਭੜਕਿਆ ਦਿਲਜੀਤ ਦੋਸਾਂਝ, ਸਟੇਜ ਤੋਂ ਦਿੱਤੇ ਸਖ਼ਤ ਨਿਰਦੇਸ਼

Current Updates

ਅਦਾਲਤ ਕੰਪਲੈਕਸ ਬਾਹਰ ਅੰਧਾਧੁੰਦ ਫਾਇਰਿੰਗ, ਗੈਂਗਸਟਰ ਵਿਨੋਦ ਪੰਨੂ ਦੀ ਮੌਕੇ ‘ਤੇ ਹੀ ਮੌਤ

Current Updates

Leave a Comment