September 25, 2026
ਖਾਸ ਖ਼ਬਰਪੰਜਾਬਰਾਸ਼ਟਰੀ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ SIT ਨੇ BJP ਆਗੂ ਸਾਂਪਲਾ ਨੂੰ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ SIT ਨੇ BJP ਆਗੂ ਸਾਂਪਲਾ ਨੂੰ ਕੀਤਾ ਤਲਬ

ਹੁਸ਼ਿਆਰਪੁਰ-  2015 ਦੇ ਬਹਿਬਲ ਕਲਾਂ ਪੁਲੀਸ ਗੋਲੀਕਾਂਡ ਦੀ ਘਟਨਾ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਵਿਜੇ ਕੁਮਾਰ ਸਾਂਪਲਾ ਨੂੰ 22 ਜੂਨ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਕੋਡ ਆਫ਼ ਕ੍ਰਿਮੀਨਲ ਪ੍ਰੋਸੀਜਰ (CrPC) ਦੀ ਧਾਰਾ 160 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 179 ਦੇ ਤਹਿਤ ਜਾਰੀ ਕੀਤੇ ਗਏ ਸਰਕਾਰੀ ਨੋਟਿਸ ਦੇ ਅਨੁਸਾਰ, ਸਾਂਪਲਾ ਨੂੰ ਪੁੱਛਗਿੱਛ ਅਤੇ ਉਨ੍ਹਾਂ ਦਾ ਬਿਆਨ ਦਰਜ ਕਰਨ ਲਈ ਜਲੰਧਰ ਦੇ ਪੰਜਾਬ ਆਰਮਡ ਪੁਲੀਸ (PAP) ਕੰਪਲੈਕਸ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਨੋਟਿਸ ਵਿੱਚ ਕਿਹਾ ਗਿਆ ਹੈ ਕਿ ਐੱਸ ਆਈ ਟੀ ਦਾ ਮੰਨਣਾ ਹੈ ਕਿ ਸਾਂਪਲਾ ਇਸ ਮਾਮਲੇ ਦੇ ਤੱਥਾਂ ਅਤੇ ਹਾਲਾਤਾਂ ਤੋਂ ਜਾਣੂ ਹਨ ਅਤੇ ਚਿਤਾਵਨੀ ਦਿੱਤੀ ਗਈ ਹੈ ਕਿ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਕਾਨੂੰਨ ਦੀਆਂ ਲਾਗੂ ਧਾਰਾਵਾਂ ਤਹਿਤ ਕਾਰਵਾਈ ਹੋ ਸਕਦੀ ਹੈ। ਉੱਥੇ ਹੀ ਨੋਟਿਸ ਮਿਲਣ ਦੀ ਪੁਸ਼ਟੀ ਕਰਦਿਆਂ ਸਾਂਪਲਾ ਨੇ ਕਿਹਾ ਕਿ ਉਹ ਚੱਲ ਰਹੀ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ ਅਤੇ ਉਨ੍ਹਾਂ ਨੇ ਰਸਮੀ ਤੌਰ ‘ਤੇ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪਹਿਲਾਂ ਤੋਂ ਤੈਅ ਪਾਰਟੀ ਪ੍ਰੋਗਰਾਮਾਂ ਦਾ ਹਵਾਲਾ ਦਿੰਦਿਆ ਕਿਹਾ ਕਿ ਭਾਜਪਾ ਪ੍ਰਧਾਨ ਨਿਤਿਨ ਨਬੀਨ 20 ਜੂਨ ਤੋਂ 22 ਜੂਨ ਤੱਕ ਸੂਬੇ ਦੇ ਦੌਰੇ ‘ਤੇ ਹਨ, ਜਿਸ ਕਾਰਨ ਉੱਥੇ ਉਨ੍ਹਾਂ ਦਾ ਹਾਜ਼ਰ ਹੋਣਾ ਜ਼ਰੂਰੀ ਹੈ।

ਹਾਲਾਂਕਿ ਸਾਂਪਲਾ ਨੇ ਸੰਮਨ ‘ਤੇ ਹੈਰਾਨੀ ਵੀ ਪ੍ਰਗਟਾਈ ਅਤੇ ਦਾਅਵਾ ਕੀਤਾ ਕਿ ਜਾਂਚ ਅਧੀਨ ਘਟਨਾਵਾਂ ਨਾਲ ਉਨ੍ਹਾਂ ਦਾ ਕੋਈ ਸਿੱਧਾ ਜਾਂ ਅਸਿੱਧਾ ਸਬੰਧ ਨਹੀਂ ਹੈ। ਸਾਂਪਲਾ ਨੇ ਕਿਹਾ, “ਭਾਵੇਂ ਮੇਰਾ ਇਸ ਕੇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਪਰ ਇੱਕ ਵਾਰ ਨਵੀਂ ਤਰੀਕ ਮਿਲਣ ਤੋਂ ਬਾਅਦ ਮੈਂ ਉਨ੍ਹਾਂ ਦੇ ਕਿਸੇ ਵੀ ਸ਼ੱਕ ਨੂੰ ਦੂਰ ਕਰਨ ਲਈ ਜ਼ਰੂਰ ਪੇਸ਼ ਹੋਵਾਂਗਾ।”

Related posts

ਤਿਲੰਗਾਨਾ ਵਿੱਚ ਪਤਨੀ ਦਾ ਕਤਲ ਕਰ ਕੇ ਅੰਗਾਂ ਨੂੰ ਕੁੱਕਰ ’ਚ ਉਬਾਲਿਆ

Current Updates

ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਤੋਂ ਸ਼ਹੀਦੀ ਪੰਦਰਵਾੜੇ ਦਾ ਪਹਿਲਾ ਪੜਾਅ ਸ਼ੁਰੂ, ਪੰਜ ਸ੍ਰੀ ਅਖੰਡ ਪਾਠ ਸਾਹਿਬ ਹੋਏ ਆਰੰਭ

Current Updates

ਭੈਣ ਨੂੰ ਤੀਆਂ ਦਾ ਸੰਧਾਰਾ ਦੇ ਕੇ ਪਰਤ ਰਹੇ ਨੌਜਵਾਨ ਸਣੇ ਚਾਰ ਦੋਸਤ ਹਾਦਸੇ ’ਚ ਹਲਾਕ

Current Updates

Leave a Comment