September 25, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

CM Mann ਵਿਵਾਦਿਤ ਵੀਡੀਓ ਮਾਮਲਾ: ਸ਼੍ਰੋਮਣੀ ਅਕਾਲੀ ਦਲ ਨੇ ਫੋਰੈਂਸਿਕ ਰਿਪੋਰਟਾਂ ਉੱਤੇ ਚੁੱਕੇ ਸਵਾਲ

CM Mann ਵਿਵਾਦਿਤ ਵੀਡੀਓ ਮਾਮਲਾ: ਸ਼੍ਰੋਮਣੀ ਅਕਾਲੀ ਦਲ ਨੇ ਫੋਰੈਂਸਿਕ ਰਿਪੋਰਟਾਂ ਉੱਤੇ ਚੁੱਕੇ ਸਵਾਲ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਿਤ ਵੀਡੀਓ ਦੀਆਂ ਫਰੈਂਸਿਕ ਜਾਂਚ ਰਿਪੋਰਟਾਂ ਨੂੰ ਲੈ ਕੇ ਸਵਾਲ ਚੁੱਕੇ ਹਨ। ਮਜੀਠੀਆ ਨੇ ਅੱਜ ਸੋਸ਼ਲ ਮੀਡੀਆ ਉੱਤੇ ਵੀਡੀਓ ਜਾਰੀ ਕਰਦਿਆਂ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਗੁਰੂਗ੍ਰਾਮ ਦੀ ਲੈਬਾਰਟਰੀ ਨੂੰ ਕਥਿਤ ਤੌਰ ‘ਤੇ ਲੱਖਾਂ ਰੁਪਏ ਦੇ ਕੇ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਦੇ ਦੋਸ਼ ਲਗਾਏ ਹਨ। ਮਜੀਠੀਆ ਨੇ ਕਿਹਾ ਕਿ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਫੌਰੈਂਸਿਕ ਲੈਬਾਰਟਰੀ ਦੇ ਅਧਿਕਾਰੀਆਂ ਨਾਲ ਹੋਟਲ ਵਿੱਚ ਮੀਟਿੰਗ ਕੀਤੀ ਗਈ, ਜਿਸ ਤੋਂ ਬਾਅਦ ਰੁਪਏ ਦਿੱਤੇ ਗਏ ਹਨ। ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਇਸ ਮਾਮਲੇ ਦੇ ਮੁੱਖ ਗਵਾਹ ਦੀ ਜਾਨ-ਮਾਲ ਦੀ ਰੱਖਿਆ ਕਰਨ ਦੀ ਅਪੀਲ ਕੀਤੀ ਹੈ। ​

ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਸਾਹਿਬ ਦੇ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ।

Related posts

‘ਪੰਜਾਬ ਬਚਾਓ ਰੈਲੀ’ ਦੌਰਾਨ ਸੁਖਬੀਰ ਬਾਦਲ ਤੇ ਮਜੀਠੀਆ ਨੇ ਵਿਰੋਧੀਆਂ ‘ਤੇ ਸੇਧੇ ਨਿਸ਼ਾਨੇ

Current Updates

ਪੰਜ ਕਰੋੜ ਰੁਪਏ ਮੰਗਣ ਦੇ ਦੋਸ਼ ਬੇਬੁਨਿਆਦ : CM Mann ਦੀ ਪਤਨੀ Dr. Gurpreet Kaur ਵੱਲੋਂ ਕਾਨੂੰਨੀ ਕਾਰਵਾਈ ਦੀ ਚੁਣੌਤੀ

Current Updates

ਆਮਿਰ ਖ਼ਾਨ ਦਾ ਗੁਰੂ ਨਾਨਕ ਦੇਵ ਦੇ ਰੂਪ ’ਚ ਪੋਸਟਰ ਨਕਲੀ ਅਤੇ AI ਸਿਰਜਤ ਹੋਣ ਦਾ ਦਾਅਵਾ

Current Updates

Leave a Comment