September 26, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁੱਖ ਮੰਤਰੀ ਵੀਡੀਓ ਵਿਵਾਦ ’ਚ ਨਵਾਂ ਮੋੜ: ਜਗਮਨ ਸਮਰਾ ਦਾ ਦਾਅਵਾ- ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਭੇਜੀ ਸੀ ਵੀਡੀਓ

ਮੁੱਖ ਮੰਤਰੀ ਵੀਡੀਓ ਵਿਵਾਦ ’ਚ ਨਵਾਂ ਮੋੜ: ਜਗਮਨ ਸਮਰਾ ਦਾ ਦਾਅਵਾ- ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਭੇਜੀ ਸੀ ਵੀਡੀਓ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਿਤ ਵੀਡੀਓ ਦੇ ਮਾਮਲੇ ’ਚ ਹੁਣ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਗੂੰਜ ਪਈ ਹੈ। ਕੈਨੇਡਾ ’ਚ ਬੈਠੇ ਜਗਮਨ ਸਮਰਾ ਨੇ ਸੋਸ਼ਲ ਮੀਡੀਆ ’ਤੇ 4.57 ਮਿੰਟ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ’ਚ ਉਸ ਨੇ ‘ਆਪ’ ਚੋਂ ਭਾਜਪਾ ’ਚ ਸ਼ਾਮਲ ਹੋਈ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦਾ ਜ਼ਿਕਰ ਕੀਤਾ ਹੈ। ਮਈ 2024 ’ਚ ਸਵਾਤੀ ਮਾਲੀਵਾਲ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੀ ਏ ’ਤੇ ਕੁੱਟਮਾਰ ਦੇ ਇਲਜ਼ਾਮ ਲਗਾਏ ਸਨ ਅਤੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਾਈ ਸੀ।

ਜਗਮਨ ਸਮਰਾ ਨੇ ਅੱਜ ਹੀ ਸਾਂਝੀ ਕੀਤੀ ਵੀਡੀਓ- ਪਰਵਾਸੀ ਭਾਰਤੀ ਜਗਮਨ ਸਮਰਾ ਨੇ ਅੱਜ ਸਾਂਝੀ ਕੀਤੀ ਵੀਡੀਓ ’ਚ ਕਿਹਾ ਕਿ ਸਵਾਤੀ ਮਾਲੀਵਾਲ ਨੇ ਅਰਵਿੰਦ ਕੇਜਰੀਵਾਲ ਦੇ ਘਰ ਹੋਈ ਕੁੱਟਮਾਰ ਅਤੇ ਅਪਮਾਨ ਤੋਂ ਰੋਹ ’ਚ ਆ ਕੇ ਵੀਡੀਓਜ਼ ਲੀਕ ਕੀਤੀਆਂ ਹੈ। ਸਮਰਾ ਨੇ ਇੱਕ ਤਰੀਕੇ ਨਾਲ ਵਾਇਰਲ ਵੀਡੀਓ ਦੇ ਲੀਕ ਹੋਣ ’ਚ ਮਾਲੀਵਾਲ ਦੀ ਭੂਮਿਕਾ ਦੱਸੀ ਹੈ। ਸਮਰਾ ਨੇ ਇਹ ਵੀ ਕਿਹਾ ਕਿ ਸਵਾਤੀ ਮਾਲੀਵਾਲ ਵੱਲੋਂ ਹੋਰ ਵੀਡੀਓਜ ਵੀ ਭੇਜੀਆਂ ਗਈਆਂ ਹਨ। ਚੇਤੇ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਕੱਲ੍ਹ ਵਿਵਾਦਿਤ ਵੀਡੀਓ ਮਾਮਲੇ ’ਚ ਜਗਮਨ ਸਮਰਾ ਨੂੰ ਘੇਰਿਆ ਸੀ।

ਜਗਮਨ ਸਮਰਾ ਨੇ ਨਕਾਰੀ ਨਕਲੀ ਮਾਸਕ ਵਾਲੀ ਗੱਲ- ਮੁੱਖ ਮੰਤਰੀ ਨੇ ਜਗਮਨ ਸਮਰਾ ਦੀ ਨਕਲੀ ਮਾਸਕ ਨਾਲ ਇੱਕ ਵੀਡੀਓ ਵੀ ਸਾਂਝੀ ਕੀਤੀ ਸੀ ਅਤੇ ਵਿਵਾਦਿਤ ਵੀਡੀਓ ਨੂੰ ਨਕਲੀ ਮਾਸਕ ਪਾ ਕੇ ਤਿਆਰ ਕੀਤੇ ਜਾਣ ਦੀ ਗੱਲ ਸੀ। ਅੱਜ ਜਗਮਨ ਸਮਰਾ ਨੇ ਨਕਲੀ ਮਾਸਕ ਵਾਲੀ ਗੱਲ ਨੂੰ ਨਕਾਰ ਦਿੱਤਾ ਹੈ। ਅੱਜ ਦੀ ਵੀਡੀਓ ’ਚ ਸਮਰਾ ਨੇ ਮੁੱਖ ਮੰਤਰੀ ਨਾਲ ਪੁਰਾਣੀ ਸਾਂਝ ਹੋਣ ਦਾ ਜ਼ਿਕਰ ਵੀ ਕੀਤਾ ਹੈ। ਸਮਰਾ ਨੇ ਆਉਂਦੇ ਦਿਨਾਂ ’ਚ ਹੋਰ ਵੀਡੀਓਜ ਵੀ ਨਸ਼ਰ ਹੋਣ ਦਾ ਦਾਅਵਾ ਕੀਤਾ ਹੈ।

ਵਿਰੋਧੀਆਂ ਵੱਲੋਂ ਸਮਰਾ ਦੀ ਵੀਡੀਓ ਕੀਤੀ ਜਾ ਰਹੀ ਸਾਂਝੀ- ਹੁਣ ਜਦੋਂ ਸਵਾਤੀ ਮਾਲੀਵਾਲ ਦਾ ਨਾਮ ਵਾਇਰਲ ਵੀਡੀਓ ਨਾਲ ਜਗਮਨ ਸਮਰਾ ਨੇ ਜੋੜ ਦਿੱਤਾ ਹੈ ਤਾਂ ਇਸ ਦੇ ਸਿਆਸੀ ਰੰਗ ਵੀ ਆਉਂਦੇ ਦਿਨਾਂ ’ਚ ਉੱਘੜਨਗੇ। ਪੰਜਾਬ ਦੀਆਂ ਵਿਰੋਧੀ ਸਿਆਸੀ ਧਿਰਾਂ ਦੇ ਆਗੂਆਂ ਵੱਲੋਂ ਅੱਜ ਜਗਮਨ ਸਮਰਾ ਦੀ ਵੀਡੀਓ ਨੂੰ ਸੋਸ਼ਲ ਮੰਚਾਂ ’ਤੇ ਸਾਂਝਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਵਿਵਾਦਿਤ ਵੀਡੀਓ ਨੂੰ ਲੈ ਕੇ ਕਾਰਵਾਈ ਦੀ ਮੰਗ ਕੀਤੀ ਸੀ। ਸਮਰਾ ਵੱਲੋਂ ਸਵਾਤੀ ਮਾਲੀਵਾਲ ਦਾ ਹਵਾਲਾ ਦਿੱਤੇ ਜਾਣ ਤੋਂ ਹੁਣ ਇਹ ਮਾਮਲਾ ਨਵਾਂ ਮੋੜਾ ਲੈਣ ਲੱਗਿਆ ਹੈ।

ਹਾਲਾਂਕਿ ਸਮਰਾ ਦੇ ਦਾਅਵੇ ’ਤੇ ਸਵਾਤੀ ਮਾਲੀਵਾਲ ਨੇ ਹਾਲੇ ਤੱਕ ਆਪਣਾ ਕੋਈ ਪੱਖ ਨਹੀਂ ਰੱਖਿਆ ਹੈ ਪ੍ਰੰਤੂ ਵਿਵਾਦਿਤ ਵੀਡੀਓ ਨੂੰ ਲੈ ਕੇ ਕੋਈ ਸਿਆਸੀ ਖਿਚੜੀ ਰਿੱਝਣ ਵੱਲ ਜ਼ਰੂਰ ਇਸ਼ਾਰਾ ਜਾਪਦਾ ਹੈ। ਚੇਤੇ ਰਹੇ ਕਿ ਜਗਮਨ ਸਮਰਾ ’ਤੇ 28 ਨਵੰਬਰ 2020 ਨੂੰ ਫ਼ਿਰੋਜ਼ਪੁਰ ’ਚ 65 ਲੱਖ ਦੀ ਧੋਖਾਧੜੀ ਦਾ ਮਾਮਲਾ ਦਰਜ ਹੋਇਆ ਸੀ ਅਤੇ ਉਹ ਇਸ ਸਬੰਧ ’ਚ ਫ਼ਰੀਦਕੋਟ ਜੇਲ੍ਹ ’ਚ ਬੰਦ ਸੀ। ਉਸ ਵਕਤ ਜੇਲ੍ਹ ਸਟਾਫ਼ ਨੂੰ ਚਕਮਾ ਦੇ ਕੇ ਸਮਰਾ ਫ਼ਰਾਰ ਹੋ ਗਿਆ ਸੀ।

Related posts

ਨੌਜਵਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ: ਮੁੱਖ ਮੰਤਰੀ

Current Updates

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਕੰਮ ਕੀਤਾ: ਸ਼ਰਮਾ

Current Updates

ਸਾਬਕਾ CM ਚੰਨੀ ਨੇ CBI ਜਾਂਚ ਤੇ ਵਿੱਤ ਮੰਤਰੀ ਚੀਮਾ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ

Current Updates

Leave a Comment