September 29, 2026
ਖਾਸ ਖ਼ਬਰਪੰਜਾਬਰਾਸ਼ਟਰੀ

ਟਰੈਕਟਰ ਦੀ ਲਪੇਟ ’ਚ ਆਉਣ ਨਾਲ ਇੱਕ ਮੋਟਰਸਾਈਕਲ ਚਾਲਕ ਦੀ ਮੌਤ

ਟਰੈਕਟਰ ਦੀ ਲਪੇਟ ’ਚ ਆਉਣ ਨਾਲ ਇੱਕ ਮੋਟਰਸਾਈਕਲ ਚਾਲਕ ਦੀ ਮੌਤ

ਤਰਨ ਤਾਰਨ-  ਇੱਕ ਸੜਕ ਹਾਦਸੇ ਵਿੱਚ ਇੱਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਗੁਰਿੰਦਰ ਸਿੰਘ ਉਰਫ਼ ਜੁਗਨੂੰ (40) ਵਾਸੀ ਕਲਸ ਦੇ ਤੌਰ ‘ਤੇ ਕੀਤੀ ਗਈ ਹੈ। ਮਾਮਲੇ ਦੇ ਜਾਂਚ ਅਧਿਕਾਰੀ, ਥਾਣਾ ਸਰਾਏ ਅਮਾਨਤ ਖ਼ਾਂ ਦੇ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਗੁਰਿੰਦਰ ਸਿੰਘ ਆਪਣੇ ਪਿੰਡ ਕਲਸ ਦੇ ਲਾਗੇ ਮੋਟਰਸਾਈਕਲ ‘ਤੇ ਕਿਧਰੇ ਜਾ ਰਿਹਾ ਸੀ, ਤਾਂ ਉਸ ਨੂੰ ਇੱਕ ਤੇਜ਼ ਰਫ਼ਤਾਰ ਟਰੈਕਟਰ ਚਾਲਕ ਨੇ ਆਪਣੀ ਚਪੇਟ ਵਿੱਚ ਲੈ ਲਿਆ। ਗੁਰਿੰਦਰ ਸਿੰਘ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਦਾਖ਼ਲ ਕਰਨ ਤੋਂ ਪਹਿਲਾਂ ਹੀ ਮ੍ਰਿਤਕ ਕਰਾਰ ਦਿੱਤਾ। ਮਾਮਲੇ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਟਰੈਕਟਰ ਚਾਲਕ ਖ਼ਿਲਾਫ਼ ਥਾਣਾ ਸਰਾਏ ਅਮਾਨਤ ਖ਼ਾਂ ਦੀ ਪੁਲੀਸ ਨੇ ਬੀ.ਐੱਨ.ਐੱਸ. (BNS) ਦੀ ਦਫ਼ਾ 281, 106 (1), 125, 32, 4 (3) ਅਧੀਨ ਇੱਕ ਕੇਸ ਦਰਜ ਕੀਤਾ ਹੈ। ਹਾਦਸੇ ਵਿੱਚ ਮ੍ਰਿਤਕ ਦੇ ਮੋਟਰਸਾਈਕਲ ਦਾ ਵੀ ਨੁਕਸਾਨ ਹੋਇਆ ਹੈ।

Related posts

ਟਰੰਪ-ਸ਼ੈਲੀ ਦੇ ਇਮੀਗ੍ਰੇਸ਼ਨ ਸਖ਼ਤੀ ਯੂਕੇ ਵੱਲੋਂ 19000 ਗੈਰਕਾਨੂੰਨੀ ਪਰਵਾਸੀ ਡਿਪੋਰਟ

Current Updates

ਪੰਜਾਬ ਕੈਬਨਿਟ ਨੇ ਕਿਸਾਨਾਂ ਨੂੰ ਜ਼ਮੀਨਾਂ ‘ਚੋਂ ਗਾਰ ਕੱਢਣ ਲਈ ਦਿੱਤੀ ਪ੍ਰਵਾਨਗੀ

Current Updates

‘The Ba***ds of Bollywood’: ਸਮੀਰ ਵਾਨਖੇੜੇ ਨੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ

Current Updates

Leave a Comment