November 24, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਫਿਰੌਤੀ ਮਾਮਲੇ ’ਚ ਨਾਮਜ਼ਦ ਕੀਤੇ ਜਾਣ ਮਗਰੋਂ ਟਾਂਡਾ ਦੇ ਐੱਸ.ਐੱਚ.ਓ. ਨਾਗਰਾ ਦਾ ਤਬਾਦਲਾ

ਫਿਰੌਤੀ ਮਾਮਲੇ ’ਚ ਨਾਮਜ਼ਦ ਕੀਤੇ ਜਾਣ ਮਗਰੋਂ ਟਾਂਡਾ ਦੇ ਐੱਸ.ਐੱਚ.ਓ. ਨਾਗਰਾ ਦਾ ਤਬਾਦਲਾ

ਚੰਡੀਗੜ੍ਹ-  ਅਮਰੀਕਾ ਦੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਵੱਲੋਂ ਪੰਜਾਬ ਪੁਲੀਸ ਦੇ ਇੱਕ ਐੱਸ.ਐੱਚ.ਓ. ਨੂੰ ਫਿਰੌਤੀ ਮਾਮਲੇ ਵਿੱਚ ਨਾਮਜ਼ਦ ਕੀਤੇ ਜਾਣ ਮਗਰੋਂ ਪੰਜਾਬ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਟਾਂਡਾ ਦੇ ਐੱਸ.ਐੱਚ.ਓ. ਗੁਰਿੰਦਰਜੀਤ ਸਿੰਘ ਨਾਗਰਾ ਦਾ ਤਬਾਦਲਾ ਕਰ ਦਿੱਤਾ ਹੈ। ਹੁਸ਼ਿਆਰਪੁਰ ਦੇ ਐੱਸ.ਐੱਸ.ਪੀ. ਨੇ ਅੱਜ ਨਾਗਰਾ ਨੂੰ ਪੁਲੀਸ ਸਟੇਸ਼ਨ ਟਾਂਡਾ ਤੋਂ ਬਦਲ ਕੇ ਪੁਲੀਸ ਲਾਈਨ ਹੁਸ਼ਿਆਰਪੁਰ ਵਿਖੇ ਤਾਇਨਾਤ ਕਰ ਦਿੱਤਾ ਹੈ। ਸੋਸ਼ਲ ਮੀਡੀਆ ’ਤੇ ਇਸ ਫਿਰੌਤੀ ਕੇਸ ਵਿੱਚ ਐੱਸ.ਐੱਚ.ਓ. ਦੇ ਨਾਮ ਦੀ ਗੂੰਜ ਪੈਣ ਮਗਰੋਂ ਵਿਭਾਗ ਵੱਲੋਂ ਤੁਰੰਤ ਨਾਗਰਾ ਨੂੰ ਟਰਾਂਸਫ਼ਰ ਕਰਨ ਦਾ ਫ਼ੈਸਲਾ ਲਿਆ ਗਿਆ।

ਦੂਜੇ ਪਾਸੇ, ਪੰਜਾਬ ਪੁਲੀਸ ਨੇ ਇਸ ਸੰਵੇਦਨਸ਼ੀਲ ਮਾਮਲੇ ਦੀ ਪੜਤਾਲ ਦੇ ਹੁਕਮ ਵੀ ਜਾਰੀ ਕਰ ਦਿੱਤੇ ਹਨ। ਜਲੰਧਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (DIG) ਨੇ ਜਲੰਧਰ ਦਿਹਾਤੀ ਦੇ ਪੁਲੀਸ ਸੁਪਰਡੈਂਟ (ਜਾਂਚ/Investigation) ਨੂੰ ਇਸ ਪੂਰੇ ਮਾਮਲੇ ਦੀ ਜਾਂਚ ਸੌਂਪੀ ਹੈ। ਇਹ ਜਾਂਚ ਅਧਿਕਾਰੀ ਅਮਰੀਕੀ ਜਾਂਚ ਏਜੰਸੀ (FBI) ਦੀ ਤਫ਼ਤੀਸ਼ ਵਿੱਚ ਲੱਗੇ ਦੋਸ਼ਾਂ ਦੀ ਬਾਰੀਕੀ ਨਾਲ ਪੜਤਾਲ ਕਰਨਗੇ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸੇ ਦੇ ਆਧਾਰ ’ਤੇ ਅਗਲੀ ਕਾਨੂੰਨੀ ਤੇ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Related posts

ਈਡੀ ਤੇ ਸੀਬੀਆਈ ਦੀਆਂ ਕਾਰਵਾਈਆਂ ‘ਤੇ ਸਿਆਸਤ ਗਰਮਾਈ; ਪੰਜਾਬ ਚੋਣਾਂ ਤੋਂ ਪਹਿਲਾਂ ਨਿਸ਼ਾਨੇ ‘ਤੇ ਆਗੂ

Current Updates

ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ’ਚ ਵਾਧਾ

Current Updates

ਮਜੀਠਾ ਜ਼ਹਿਰੀਲੀ ਸ਼ਰਾਬ ਦੁਖਾਂਤ: ਪੁਲੀਸ ਵੱਲੋਂ ਦਿੱਲੀ ਦੇ ਦੋ ਵਪਾਰੀ ਕਾਬੂ

Current Updates

Leave a Comment