October 9, 2026
ਖਾਸ ਖ਼ਬਰਪੰਜਾਬਰਾਸ਼ਟਰੀ

6 ਹੈਂਡ ਗ੍ਰਨੇਡ ਅਤੇ 12 ਪਿਸਤੌਲਾਂ ਸਹਿਤ 3 ਕਾਬੂ; ਬੱਬਰ ਖਾਲਸਾ ਤੇ ISI ਸਮਰਥਿਤ ਮਾਡਿਊਲ ਦਾ ਪਰਦਾਫਾਸ਼

6 ਹੈਂਡ ਗ੍ਰਨੇਡ ਅਤੇ 12 ਪਿਸਤੌਲਾਂ ਸਹਿਤ 3 ਕਾਬੂ; ਬੱਬਰ ਖਾਲਸਾ ਤੇ ISI ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ-  ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਇੱਕ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ। ਪੁਲੀਸ ਨੇ ਇਸ ਸਬੰਧ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਹਨਾਂ ਦੇ ਕੋਲੋਂ 06 ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ ਕੀਤੇ ਹਨ। ਇਹ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਕੀਤਾ।

ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਤੇ ਇਸ ਬਾਰੇ ਜਾਣਕਾਰੀ ਦਿੰਦਿਆ ਉਹਨਾਂ ਨੇ ਦੱਸਿਆ ਹੈ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ, ਜਿਸਨੂੰ ਆਈਐਸਆਈ ਅਤੇ ਵਿਦੇਸ਼ ਵਿੱਚ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਸੰਚਾਲਕਾਂ ਦੀ ਹਮਾਇਤ ਪ੍ਰਾਪਤ ਹੈ। ਉਹਨਾਂ ਨੂੰ ਪੰਜਾਬ ਵਿੱਚ ਜਨਤਕ ਸ਼ਾਂਤੀ ਭੰਗ ਕਰਨ ਦੇ ਉਦੇਸ਼ ਨਾਲ ਗਤੀਵਿਧੀਆਂ ਕਰਨ ਲਈ ਇਹ ਖੇਪ ਪ੍ਰਾਪਤ ਹੋਈ ਸੀ। ਉਹਨਾਂ ਦੱਸਿਆ ਕਿ ਅਸਲਾ ਐਕਟ, ਵਿਸਫੋਟਕ ਪਦਾਰਥ ਐਕਟ ਅਤੇ ਬੀਐਨਐਸ ਦੀਆਂ ਸੰਬੰਧਿਤ ਧਾਰਾਵਾਂ ਦੇ ਤਹਿਤ ਪੁਲੀਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਇੱਕ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਹੋਰ ਸਾਥੀਆਂ ਅਤੇ ਸੰਪਰਕ ਸੂਤਰਾਂ ਦਾ ਪਤਾ ਲਾਉਣ ਵਾਸਤੇ ਅਗਲੇਰੀ ਜਾਂਚ ਜਾਰੀ ਹੈ।

ਡੀਜੀਪੀ ਨੇ ਆਖਿਆ ਕਿ ਪੰਜਾਬ ਪੁਲੀਸ ਸਰਹੱਦ ਪਾਰ ਅੱਤਵਾਦੀ-ਅਪਰਾਧਿਕ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਰਾਜ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ‘ਤੇ ਅਡੋਲ ਹੈ। ਦੱਸਣਯੋਗ ਹੈ ਕਿ ਬੀਤੇ ਕੱਲ ਵੀ ਕਾਊਂਟਰ ਇੰਟੈਲੀਜੈਂਸ ਪੁਲੀਸ ਨੇ 25 ਕਿਲੋ ਹੈਰੋਇਨ ਬਰਾਮਦ ਕੀਤੀ ਸੀ ਅਤੇ ਤਿੰਨ ਮੁਲਜ਼ਮ ਗ੍ਰਿਫਤਾਰ ਕੀਤੇ ਸਨ।

Related posts

ਪ੍ਰਧਾਨ ਮੰਤਰੀ ਮੋਦੀ ਵੱਲੋਂ ਲੋਕਾਂ ਨੂੰ ਵਿਸਾਖੀ ਦੀ ਵਧਾਈ

Current Updates

ਮੁੱਖ ਮੰਤਰੀ ਵੱਲੋਂ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ

Current Updates

ਏਅਰ ਇੰਡੀਆ ਦੇ ਸੀਈਓ ਕੈਂਪਬੈਲ ਵਿਲਸਨ ਵੱਲੋਂ ਅਸਤੀਫ਼ਾ

Current Updates

Leave a Comment