October 9, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸਰਕਾਰ ਸਕੀਮਾਂ ਦਾ ਲਾਭ ਮਿਲਦਾ ਹੈ ਤਾਂ SIR’ ਸ਼ਾਮਲ ਹੋਵੋ: ਮੁੱਖ ਮੰਤਰੀ ਮਾਨ ਨੇ ਸਰਕਾਰ

ਸਰਕਾਰ ਸਕੀਮਾਂ ਦਾ ਲਾਭ ਮਿਲਦਾ ਹੈ ਤਾਂ SIR' ਸ਼ਾਮਲ ਹੋਵੋ: ਮੁੱਖ ਮੰਤਰੀ ਮਾਨ ਨੇ ਸਰਕਾਰ

ਚੰਡੀਗੜ੍ਹ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਵੋਟਰਾਂ ਨੂੰ ਮਾਵਾਂ ਧੀਆਂ ਸਤਿਕਾਰ ਯੋਜਨਾ ਸਮੇਤ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੀ ਚੱਲ ਰਹੀ ਪ੍ਰਕਿਰਿਆ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਸਪੱਸ਼ਟ ਕੀਤਾ ਹੈ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੀ ਪ੍ਰਕਿਰਿਆ ਦੌਰਾਨ ਜਿਨ੍ਹਾਂ ਵੋਟਰਾਂ ਦਾ ਨਾਮ ਵੋਟਰ ਸੂਚੀ ’ਚ ਸ਼ਾਮਲ ਨਹੀਂ ਹੋਵੇਗਾ, ਉਹ ਸਰਕਾਰੀ ਸਮਾਜਿਕ ਭਲਾਈ ਸਕੀਮਾਂ ਲਈ ਲਾਭ ਲੈਣ ਦੇ ਹੱਕਦਾਰ ਨਹੀਂ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਵੋਟਰਾਂ ਨੂੰ ਅੱਜ ਅਪੀਲ ਕੀਤੀ ਹੈ ਕਿ ਉਹ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਦੀ ਪ੍ਰਕਿਰਿਆ ’ਚ ਸ਼ਾਮਲ ਹੋ ਕੇ ਆਪਣੀ ਵੋਟ ਦਰਜ ਕਰਾਉਣ। ਮੁੱਖ ਮੰਤਰੀ ਨੇ ਬੰਗਲੁਰੂ ਤੋਂ ਜਾਰੀ ਕੀਤੇ ਇੱਕ ਵੀਡੀਓ ਸੰਦੇਸ਼ ’ਚ ਕਿਹਾ ਹੈ ਕਿ ਭਾਰਤੀ ਚੋਣ ਕਮਿਸ਼ਨ ਦੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਚੱਲ ਰਹੀ ਹੈ ਤੇ ਵੋਟਰ ਆਪੋ ਆਪਣਾ ਫਾਰਮ ਭਰ ਕੇ ਵੋਟਰ ਸੂਚੀ ’ਚ ਆਪਣਾ ਨਾਮ ਸੁਰੱਖਿਅਤ ਕਰਨ।

ਭਗਵੰਤ ਮਾਨ ਨੇ ਕਿਹਾ ਕਿ ਜੇਕਰ ਇੱਕ ਵਾਰ ਵੋਟਰ ਸੂਚੀ ਚੋਂ ਨਾਮ ਡਿਲੀਟ ਹੋ ਗਿਆ ਤਾਂ ਅਜਿਹੇ ਵੋਟਰ ਕਿਸੇ ਵੀ ਸਮਾਜਿਕ ਸੁਰੱਖਿਆ ਦੀ ਸਰਕਾਰੀ ਸਕੀਮ ਦਾ ਲਾਭ ਲੈਣ ਲਈ ਅਯੋਗ ਹੋ ਜਾਣਗੇ ਜਿਨ੍ਹਾਂ ’ਚ ਮਾਵਾਂ ਧੀਆਂ ਸਤਿਕਾਰ ਯੋਜਨਾ ਸਕੀਮ ਵੀ ਸ਼ਾਮਲ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ 25 ਜੂਨ ਤੋਂ ਘਰੋਂ ਘਰ ਜਾ ਕੇ ਵਿਸ਼ੇਸ਼ ਸੁਧਾਈ ਦੀ ਮੁਹਿੰਮ ਤਹਿਤ ਸਰਵੇਖਣ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਵੀ ਵਿੱਢੀ ਹੋਈ ਹੈ ਤਾਂ ਜੋ ਯੋਗ ਵੋਟਰਾਂ ਦਾ ਨਾਮ ਕੱਟਿਆ ਨਾ ਜਾ ਸਕੇ। ਭਗਵੰਤ ਮਾਨ ਨੇ ਨਾਲ ਹੀ ਪੰਜਾਬ ਦੀਆਂ ਔਰਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦੇ ਖਾਤਿਆਂ ’ਚ ਸਤਿਕਾਰ ਭੱਤਾ ਭੇਜ ਕੇ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ।

Related posts

ਸੁਖਬੀਰ ਬਾਦਲ ਦੀ ਪ੍ਰਧਾਨ ਮੰਤਰੀ ਨਾਲ ਬੈਠਕ ਤੋਂ ਬਾਅਦ ਹਰਸਿਮਰਤ ਬਾਦਲ ਦਾ ਦਾਅਵਾ: ਪੰਜਾਬ ਦੇ ਨੌਜਵਾਨਾਂ ਲਈ ਨੌਕਰੀਆਂ ਦੀ ਸੁਰੱਖਿਆ ਸਾਡੀ ਪਹਿਲ

Current Updates

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

Current Updates

ਅਨੁਰਾਗ ਵਰਮਾ ਨੇ ਪੰਜਾਬ ਦੇ 42ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

Current Updates

Leave a Comment