August 24, 2026
ਖਾਸ ਖ਼ਬਰਪੰਜਾਬਰਾਸ਼ਟਰੀ

ਸਿਲਵਰ ਮੈਡਲ ਜੇਤੂ ਜਲਸੀਰਤ ਅਮਨ ਦਾ ਸਕੂਲ ਵੱਲੋਂ ਸਨਮਾਨ

ਸਿਲਵਰ ਮੈਡਲ ਜੇਤੂ ਜਲਸੀਰਤ ਅਮਨ ਦਾ ਸਕੂਲ ਵੱਲੋਂ ਸਨਮਾਨ

ਪਟਿਆਲਾ– ਸਰਹਿੰਦ ਰੋਡ ਸਥਿਤ ਸਕਾਲਰ ਫੀਲਡਜ਼ ਪਬਲਿਕ ਸਕੂਲ ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਜਲਸੀਰਤ ਅਮਨ ਨੂੰ 21ਵੀਂ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿਪ ਫਤਿਹਗੜ੍ਹ ਸਾਹਿਬ–2026 ਵਿੱਚ ਸਿਲਵਰ ਮੈਡਲ ਜਿੱਤਣ ਦੀ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਪਿਛਲੇ ਦਿਨੀਂ ਮਾਰਕਸਮੈਨ ਸ਼ੂਟਿੰਗ ਅਕੈਡਮੀ, ਪਟਿਆਲਾ ਵਿਖੇ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿੱਚ ਜਲਸੀਰਤ ਅਮਨ ਨੇ ਸਬ-ਯੂਥ ਉਮਰ ਵਰਗ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।

ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਐਸ. ਐਸ. ਸੋਢੀ ਅਤੇ ਚੇਅਰਮੈਨ ਡਾ. ਸੁਰਿੰਦਰ ਸਿੰਘ ਚੱਢਾ ਨੇ ਜਲਸੀਰਤ ਅਮਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਹਰ ਖੇਤਰ ਵਿੱਚ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਲਸੀਰਤ ਦੀ ਇਹ ਉਪਲਬਧੀ ਸਕੂਲ ਦੇ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰੇਗੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਚੰਦਨਦੀਪ ਕੌਰ, ਵਾਈਸ ਪ੍ਰਿੰਸੀਪਲ ਪੂਨਮ ਸਲਾਰੀਆ, ਸਪੋਰਟਸ ਟੀਚਰ ਸੁਖਮੀਤ ਸਿੰਘ, ਚਮਨ ਲਾਲ ਅਤੇ ਕਲਾਸ ਇੰਚਾਰਜ ਪੂਜਾ ਸ਼ਰਮਾ ਵੀ ਹਾਜ਼ਰ ਸਨ। ਉਨ੍ਹਾਂ ਨੇ ਵੀ ਜਲਸੀਰਤ ਅਮਨ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਸਰਹਿੰਦ: 21ਵੀਂ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿਪ ਫਤਿਹਗੜ੍ਹ ਸਾਹਿਬ–2026 ਵਿੱਚ ਸਿਲਵਰ ਮੈਡਲ ਜਿੱਤਣ ਵਾਲੀ ਵਿਦਿਆਰਥਣ ਜਲਸੀਰਤ ਅਮਨ ਨੂੰ ਸਨਮਾਨਿਤ ਕਰਦੇ ਹੋਏ ਸਕਾਲਰ ਫੀਲਡਜ਼ ਪਬਲਿਕ ਸਕੂਲ ਦੇ ਡਾ. ਐਸ. ਐਸ. ਸੋਢੀ, ਚੇਅਰਮੈਨ ਡਾ. ਸੁਰਿੰਦਰ ਸਿੰਘ ਚੱਢਾ ਅਤੇ ਹੋਰ।

Related posts

ਪਤਨੀ ਦੀ ਪੇਕੇ ਜਾਣ ਦੀ ਆਦਤ ਕਾਰਨ ਡਿਪ੍ਰੈਸ਼ਨ ‘ਚ ਪਤੀ, ਲਿਖਿਆ- ‘ਪਤਨੀ ਨੂੰ ਇੰਸਟਾਗ੍ਰਾਮ ਕੁੜੀ ਵਾਂਗ ਪਿਆਰ ਕਰਨਾ ਚਾਹੀਦਾ’

Current Updates

12ਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਪਟਿਆਲਾ ਜ਼ਿਲ੍ਹਾ ਪੀਐਸਈਬੀ ਵਿੱਚ ਸਭ ਤੋਂ ਉੱਪਰ ਰਿਹਾ, 59 ਵਿਦਿਆਰਥੀਆਂ ਨੇ ਸਥਾਨ ਪ੍ਰਾਪਤ ਕੀਤਾ

Current Updates

*ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀ

Current Updates

Leave a Comment