October 17, 2026
ਖਾਸ ਖ਼ਬਰਪੰਜਾਬਰਾਸ਼ਟਰੀ

ਨਹਿਰ ਵਿੱਚ ਡੁੱਬਣ ਕਾਰਨ 8 ਸਾਲਾ ਬੱਚੇ ਦੀ ਮੌਤ

ਨਹਿਰ ਵਿੱਚ ਡੁੱਬਣ ਕਾਰਨ 8 ਸਾਲਾ ਬੱਚੇ ਦੀ ਮੌਤ

ਤਰਨ ਤਾਰਨ-ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਵਈਪੁਈ ਦੇ 8 ਸਾਲਾ ਬੱਚੇ ਕਰਨਬੀਰ ਸਿੰਘ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕਰਨਬੀਰ ਸਿੰਘ ਪੁੱਤਰ ਪ੍ਰਭਜੀਤ ਸਿੰਘ ਆਪਣੇ ਦੋਸਤਾਂ ਨਾਲ ਨਹਿਰ ‘ਤੇ ਨਹਾਉਣ ਲਈ ਗਿਆ ਸੀ। ਨਹਾਉਂਦੇ ਸਮੇਂ ਅਚਾਨਕ ਉਹ ਡੂੰਘੇ ਪਾਣੀ ਵਿੱਚ ਚਲਾ ਗਿਆ ਅਤੇ ਡੁੱਬ ਗਿਆ। ਦੋਸਤਾਂ ਵੱਲੋਂ ਰੌਲਾ ਪਾਉਣ ‘ਤੇ ਆਸ-ਪਾਸ ਦੇ ਲੋਕਾਂ ਨੇ ਬੱਚੇ ਨੂੰ ਪਾਣੀ ਵਿੱਚੋਂ ਕੱਢਿਆ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਕਰਨਬੀਰ ਨੂੰ ਸਥਾਨਕ ਲੋਕਾਂ ਨੇ ਤੁਰੰਤ ਹਸਪਤਾਲ ਲਿਜਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕਰਨਬੀਰ ਸਿੰਘ ਸਧਾਰਨ ਪਰਿਵਾਰ ਨਾਲ ਸਬੰਧਤ ਹੈ ਜਿਸ ਦਾ ਪਿਤਾ ਪ੍ਰਭਜੀਤ ਸਿੰਘ ਰਾਜ ਮਿਸਤਰੀ ਦਾ ਕੰਮ ਕਰਦਾ ਹੈ।

ਕਰਨਬੀਰ ਸਿੰਘ ਦੀ ਮੌਤ ਨਾਲ ਪਰਿਵਾਰ ਗਹਿਰੇ ਸਦਮੇ ਵਿੱਚ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ। ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਡੀਐੱਸਪੀ ਹਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗਰਮੀਆਂ ਦੇ ਦਿਨਾਂ ਵਿੱਚ ਬੱਚਿਆਂ ਨੂੰ ਨਹਿਰਾਂ ਅਤੇ ਦਰਿਆਵਾਂ ‘ਤੇ ਇਕੱਲੇ ਨਾ ਜਾਣ ਦਿੱਤਾ ਜਾਵੇ।

Related posts

2500 ਰੁਪਏ ਮਾਸਿਕ ਸਹਾਇਤਾ: ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ

Current Updates

ਸ਼ਿਲੌਂਗ ਦਾ ਪੰਜਾਬੀ ਲੇਨ ਇਲਾਕਾ ਸਿੱਖਾਂ ਦਾ ਹੈ ਤੇ ਸਿੱਖਾਂ ਦਾ ਹੀ ਰਹੇਗਾ: ਜਥੇਦਾਰ ਗੜਗੱਜ

Current Updates

ਗ੍ਰਹਿ ਮੰਤਰੀ ਅਮਿਤ ਸ਼ਾਹ 7 ਮਾਰਚ ਨੂੰ ਪਹੁੰਚਣਗੇ ਹਰਿਦੁਆਰ

Current Updates

Leave a Comment