October 17, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਵਿਜੀਲੈਂਸ ਬਿਊਰੋ ਵੱਲੋਂ 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਚੰਡੀਗ੍ਹੜ- ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਮਹਿਲਾ ਪੁਲੀਸ ਥਾਣਾ, ਪੁਲੀਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐੱਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅਦਾਲਤ ਵਿੱਚ ਚਲਾਨ ਪੇਸ਼ ਕਰਨ ਬਦਲੇ ਮੰਗੀ ਸੀ ਰਿਸ਼ਵਤ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ (ਜ਼ਿਲ੍ਹਾ ਸੰਗਰੂਰ) ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਮਹਿਲਾ ਪੁਲੀਸ ਥਾਣਾ, ਸੰਗਰੂਰ ਵਿਖੇ ਆਪਣੇ ਪਤੀ (ਸ਼ਿਕਾਇਤਕਰਤਾ), ਸਹੁਰੇ ਅਤੇ ਜੇਠ/ਦਿਓਰ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਜਾਂਚ ਏ.ਐੱਸ.ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ। ਜਾਂਚ ਦੌਰਾਨ ਮੁਲਜ਼ਮ ਏ.ਐੱਸ.ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ ਪੇਸ਼ ਕਰਨ ਦੇ ਬਦਲੇ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

3,000 ਰੁਪਏ ਪਹਿਲਾਂ ਲਏ; ਬਾਕੀ 7,000 ਲੈਂਦਿਆਂ ਵਿਜੀਲੈਂਸ ਨੇ ਵਿਛਾਇਆ ਜਾਲ- ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਮੁਲਜ਼ਮ ਏ.ਐੱਸ.ਆਈ. ਨੂੰ 3,000 ਰੁਪਏ ਪਹਿਲਾਂ ਹੀ ਦੇ ਚੁੱਕਾ ਸੀ ਅਤੇ ਬਾਕੀ ਰਹਿੰਦੇ 7,000 ਰੁਪਏ ਜਲਦੀ ਦੇਣ ਦਾ ਵਾਅਦਾ ਕੀਤਾ ਸੀ। ਪਰ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਦੇਣ ਦਾ ਮਨ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਇਸ ਦੀ ਸੂਚਨਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨੂੰ ਦੇ ਦਿੱਤੀ। ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ। ਇਸ ਦੌਰਾਨ ਮੁਲਜ਼ਮ ਏ.ਐੱਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਬਾਕੀ ਰਹਿੰਦੇ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ- ਇਸ ਸਬੰਧੀ ਮੁਲਜ਼ਮ ਏ.ਐੱਸ.ਆਈ. ਕਮਲਜੀਤ ਸਿੰਘ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ (Prevention of Corruption Act) ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਲਗਾਤਾਰ ਜਾਰੀ ਹੈ।

Related posts

ਨਾਭਾ: ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ; ਪੁਲ ਤੋਂ ਡਿੱਗਣ ਕਾਰਨ ਨੌਜਵਾਨ ਹਲਾਕ, ਤਿੰਨ ਜ਼ਖ਼ਮੀ

Current Updates

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

Current Updates

‘ਕੁਆਡ’ ਵੱਲੋਂ ਪਹਿਲਗਾਮ ਹਮਲੇ ਦੀ ਨਿਖੇਧੀ; ਪਾਕਿ ਨੂੰ ਸਾਜ਼ਿਸ਼ਘਾੜਿਆਂ ਖਿਲਾਫ਼ ਕਾਰਵਾਈ ਲਈ ਕਿਹਾ

Current Updates

Leave a Comment