October 17, 2026
ਖਾਸ ਖ਼ਬਰਪੰਜਾਬਰਾਸ਼ਟਰੀ

ਵਾਹਨ ਦੀ ਜਾਂਚ ਬਿਨਾਂ ਹੀ ਪ੍ਰਦੂਸ਼ਣ ਸਰਟੀਫਿਕੇਟ ਜਾਰੀ ਕਰਨ ਦਾ ਦੋਸ਼

ਵਾਹਨ ਦੀ ਜਾਂਚ ਬਿਨਾਂ ਹੀ ਪ੍ਰਦੂਸ਼ਣ ਸਰਟੀਫਿਕੇਟ ਜਾਰੀ ਕਰਨ ਦਾ ਦੋਸ਼

ਰਾਜਪੁਰਾ-  ਰਾਜਪੁਰਾ ਵਿੱਚ ਇੱਕ ਆਟੋ ਚਾਲਕ ਨੇ ਦੋਸ਼ ਲਾਇਆ ਕਿ ਆਟੋ ਨੂੰ ਕੇਂਦਰ ‘ਤੇ ਲਿਆਂਦੇ ਬਿਨਾਂ ਤੇ ਜਾਂਚ ਕਰਨ ਤੋਂ ਬਿਨਾਂ ਹੀ ਪ੍ਰਦੂਸ਼ਣ ਸਰਟੀਫਿਕੇਟ ਵਾਹਨ ਦੀ ਜਾਰੀ ਕਰ ਦਿੱਤਾ ਗਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਮਦਨ ਰੈਡੀਏਟਰ ਤੋਂ ਆਟੋ ਦਾ ਪ੍ਰਦੂਸ਼ਣ ਸਰਟੀਫਿਕੇਟ ਬਣਵਾਇਆ, ਜਿਸ ਲਈ ਉਸ ਤੋਂ 300 ਰੁਪਏ ਵਸੂਲੇ ਗਏ, ਪਰ ਰਸੀਦ ਸਿਰਫ਼ 100 ਰੁਪਏ ਦੀ ਦਿੱਤੀ ਗਈ। ਸ਼ਿਕਾਇਤਕਰਤਾ ਅਨੁਸਾਰ ਜਦੋਂ ਉਸ ਨੇ ਬਾਕੀ 200 ਰੁਪਏ ਬਾਰੇ ਪੁੱਛਿਆ ਤਾਂ ਦੁਕਾਨਦਾਰ ਨੇ ਕਥਿਤ ਤੌਰ ’ਤੇ ਕਿਹਾ ਕਿ ਇਹ ਰਕਮ ਬਿਨਾਂ ਜਾਂਚ ਕੀਤੇ ਅਤੇ ਵਾਹਨ ਨੂੰ ਦੁਕਾਨ ’ਤੇ ਲਿਆਏ ਬਿਨਾਂ ਸਰਟੀਫਿਕੇਟ ਜਾਰੀ ਕਰਨ ਦੇ ਬਦਲੇ ਲਈ ਗਈ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਇਸ ਸਬੰਧੀ ਇਤਰਾਜ਼ ਕਰਨ ’ਤੇ ਦੁਕਾਨਦਾਰ ਨੇ ਉਸ ਨਾਲ ਬਦਸਲੂਕੀ ਕੀਤੀ ਅਤੇ ਦੁਕਾਨ ਤੋਂ ਬਾਹਰ ਕੱਢ ਦਿੱਤਾ। ਪੀੜਤ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ, ਪ੍ਰਦੂਸ਼ਣ ਜਾਂਚ ਕੇਂਦਰਾਂ ਦੀ ਕਾਰਗੁਜ਼ਾਰੀ ਦੀ ਪੜਤਾਲ ਕਰਨ ਅਤੇ ਜੇ ਦੋਸ਼ ਸਹੀ ਪਾਏ ਜਾਣ ਤਾਂ ਸੰਬੰਧਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।  ਮਦਨ ਰੈਡੀਏਟਰ ਦੇ ਸੰਚਾਲਕ ਵਿਜੈ ਕੁਮਾਰ ਨੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਲਾਏ ਜਾ ਰਹੇ ਦੋਸ਼ ਝੂਠੇ ਅਤੇ ਬੇਬੁਨਿਆਦ ਹਨ। ਉਨ੍ਹਾਂ ਆਖਿਆ ਕਿ ਪ੍ਰਦੂਸ਼ਣ ਸਰਟੀਫਿਕੇਟ ਨਿਯਮਾਂ ਅਨੁਸਾਰ ਹੀ ਜਾਰੀ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਬੇਨੇਮੀ ਜਾਂ ਵਾਧੂ ਰਕਮ ਦੀ ਵਸੂਲੀ ਨਹੀਂ ਕੀਤੀ ਗਈ।

Related posts

ਸਾਬਕਾ ਵਿਧਾਇਕ ਵੱਲੋਂ ਰੂਸ ਵਿੱਚ ਫ਼ਸੇ ਨੌਜਵਾਨ ਬੂਟਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ

Current Updates

ਐੱਨਆਈਏ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੀ ਜਾਂਚ ਆਪਣੇ ਹੱਥਾਂ ’ਚ ਲਈ

Current Updates

ਕੈਨੇਡਾ: ਬਰੈਂਪਟਨ ਵਿਚ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਦੂਜਾ ਗੰਭੀਰ ਜ਼ਖ਼ਮੀ

Current Updates

Leave a Comment