September 4, 2026
ਖਾਸ ਖ਼ਬਰਪੰਜਾਬਰਾਸ਼ਟਰੀ

Akali Dal ਬਾਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਪਾਰਟੀ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲAkali Dal ਬਾਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਪਾਰਟੀ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ

Akali Dal ਬਾਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਪਾਰਟੀ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲAkali Dal ਬਾਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਪਾਰਟੀ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਪਾਰਟੀ ਦੇ ਸੀਨੀਅਰ ਆਗੂ  ਇਕਬਾਲ ਸਿੰਘ ਸੰਧੂ  ਪਾਰਟੀ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ। ਉਨਾਂ ਦੀ ਇਹ ਸ਼ਮੂਲੀਅਤ ਮੈਂਬਰ ਪਾਰਲੀਮੈਂਟ  ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਹੋਈ ਅਤੇ ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਕਬਾਲ ਸਿੰਘ ਸੰਧੂ ਐੱਸ ਐੱਸ ਬੋਰਡ ਦੇ ਮੈਂਬਰ ਰਹੇ ਹਨ ਅਤੇ ਤਰਨ ਤਾਰਨ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਕਤਾਰ ਵਿੱਚ ਸ਼ਾਮਿਲ ਸਨ। ਉਹ ਪਾਰਟੀ ਦੇ ਜਨਰਲ ਸੈਕਟਰੀ ਅਤੇ ਹੋਰ ਵੀ ਕਈ ਅਹੁਦਿਆਂ ਤੇ ਰਹਿ ਚੁੱਕੇ ਹਨ ਅਤੇ ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਸਮੇਤ ਹੋਰ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ।

ਅੱਜ ਬਾਪੂ ਤਰਸੇਮ ਸਿੰਘ  ਨੇ ਇਕਬਾਲ ਸਿੰਘ ਸੰਧੂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਪੰਜਾਬ ਦੇ ਹਰ ਵਰਗ ਦਾ ਭਰੋਸਾ ਇਸ ਧਿਰ ਉੱਤੇ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੇ ਹੱਕਾਂ, ਕਿਸਾਨਾਂ, ਨੌਜਵਾਨਾਂ, ਧਾਰਮਿਕ ਆਜ਼ਾਦੀ ਅਤੇ ਪੰਜਾਬ ਦੀ ਅਸਲੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਵਚਨਬੱਧ ਹੈ।

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਆਗੂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਸਿਆਸਤ ਇੱਕ ਨਵੇਂ ਦੌਰ ਵਿੱਚ ਦਾਖ਼ਲ ਹੋ ਰਹੀ ਹੈ, ਜਿੱਥੇ ਲੋਕ ਰਵਾਇਤੀ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ, ਪੰਥ ਅਤੇ ਨੌਜਵਾਨੀ ਦੇ ਹੱਕਾਂ ਦੀ ਗੱਲ ਕਰਨ ਵਾਲੀ ਧਿਰ ਨਾਲ ਜੁੜ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋਏ ਇਕਬਾਲ ਸਿੰਘ ਸੰਧੂ ਨੇ  ਕਿਹਾ ਕਿ ਉਹ ਪੰਜਾਬ ਅਤੇ ਪੰਥ ਦੀ ਬਿਹਤਰੀ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਸਿਧਾਂਤਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਭਜਨ ਸਿੰਘ ਤੁੜ, ਅਮਰਜੀਤ ਸਿੰਘ ਵੰਨਚਿੜੀ, ਸੁਖਦੇਵ ਸਿੰਘ ਕਾਦੀਆਂ, ਗੁਰਦੇਵ ਸਿੰਘ ਸੰਧੂ, ਚਮਕੌਰ ਸਿੰਘ ਧੁੰਨ, ਦਲਜੀਤ ਸਿੰਘ ਜਵੰਦਾ, ਦਯਾ ਸਿੰਘ, ਪ੍ਰਗਟ ਸਿੰਘ, ਸ਼ਮਸ਼ੇਰ ਸਿੰਘ ਪੱਧਰੀ, ਨਰਿੰਦਰ ਸਿੰਘ ਕਲਸੀਆਂ, ਪਲਵਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਬਲਵੰਤ ਸਿੰਘ ਕੰਗ, ਪਰਮਜੀਤ ਸਿੰਘ ਜੱਲੂਪੁਰ, ਬੂਟਾ ਸਿੰਘ, ਪ੍ਰਭਜੋਤ ਸਿੰਘ ਗੁਰਦਾਸਪੁਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

Related posts

ਕੈਨੇਡਾ ’ਚ ਲਿਬਰਲ ਪਾਰਟੀ ਆਗੂ ਦੀ ਚੋਣ ਲਈ ਰੂਬੀ ਢੱਲਾ ਦੀ ਮੁੰਹਿਮ ਜ਼ੋਰ ਫੜਨ ਲੱਗੀ

Current Updates

ਮਾਲ ਮੰਤਰੀ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗ

Current Updates

AAP ਆਗੂ ਸਤੇਂਦਰ ਜੈਨ ਵੱਲੋਂ ਭਾਜਪਾ ਦੀ ਸੰਸਦ ਮੈਂਬਰ ਖ਼ਿਲਾਫ਼ ਮਾਣਹਾਨੀ ਦੀ ਸ਼ਿਕਾਇਤ

Current Updates

Leave a Comment