September 8, 2026
ਖਾਸ ਖ਼ਬਰਰਾਸ਼ਟਰੀ

ਦਿੱਲੀ ਪੁਲੀਸ ਨੇ ਪ੍ਰਦਰਸ਼ਨਕਾਰੀ ਦੀ ਮੌਤ ਦੇ ਸੋਸ਼ਲ ਮੀਡੀਆ ਦਾਅਵੇ ਨੂੰ ਕੀਤਾ ਰੱਦ; ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਦਿੱਤੀ ਚਿਤਾਵਨੀ

ਦਿੱਲੀ ਪੁਲੀਸ ਨੇ ਪ੍ਰਦਰਸ਼ਨਕਾਰੀ ਦੀ ਮੌਤ ਦੇ ਸੋਸ਼ਲ ਮੀਡੀਆ ਦਾਅਵੇ ਨੂੰ ਕੀਤਾ ਰੱਦ; ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਦਿੱਤੀ ਚਿਤਾਵਨੀ

ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਉਨ੍ਹਾਂ ਖ਼ਬਰਾਂ ਅਤੇ ਦਾਅਵਿਆਂ ਨੂੰ ਸਿਖ਼ਰੋਂ ਰੱਦ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਚੱਲ ਰਹੇ ਪ੍ਰਦਰਸ਼ਨ ਦੌਰਾਨ ਇੱਕ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ ਹੈ। ਪੁਲੀਸ ਨੇ ਇਨ੍ਹਾਂ ਖ਼ਬਰਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਝੂਠੀਆਂ ਅਫ਼ਵਾਹਾਂ ਕਰਾਰ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਪ੍ਰਦਰਸ਼ਨ ਦੌਰਾਨ ਕਿਸੇ ਵੀ ਵਿਅਕਤੀ ਦੀ ਜਾਨ ਨਹੀਂ ਗਈ।

“ਸ਼ਾਂਤੀ ਅਤੇ ਅਮਨ-ਕਾਨੂੰਨ ਭੰਗ ਕਰਨ ਦੀ ਸਾਜ਼ਿਸ਼”- ਦਿੱਲੀ ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭੁਲੇਖਾ ਪਾਊ ਅਤੇ ਝੂਠੀਆਂ ਵੀਡੀਓ/ਪੋਸਟਾਂ ਸ਼ੇਅਰ ਕਰਕੇ ਲੋਕਾਂ ਵਿੱਚ ਭੜਕਾਊ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲੀਸ ਅਨੁਸਾਰ, ਅਜਿਹੀਆਂ ਝੂਠੀਆਂ ਖ਼ਬਰਾਂ ਫੈਲਾਉਣ ਦਾ ਮਕਸਦ ਇਲਾਕੇ ਵਿੱਚ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਵਿਗਾੜਨਾ ਹੈ।

ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾ ਪੁਲੀਸ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਸਾਈਬਰ ਟੀਮਾਂ ਨੂੰ ਸਰਗਰਮ ਕਰ ਦਿੱਤਾ ਹੈ। ਪੁਲੀਸ ਨੇ ਚਿਤਾਵਨੀ ਦਿੱਤੀ ਹੈ ਕਿ ਜੋ ਵੀ ਵਿਅਕਤੀ ਜਾਂ ਅਕਾਊਂਟ ਝੂਠੀਆਂ ਅਫ਼ਵਾਹਾਂ, ਭੜਕਾਊ ਪੋਸਟਾਂ ਜਾਂ ਫ਼ਰਜ਼ੀ ਖ਼ਬਰਾਂ ਸ਼ੇਅਰ ਕਰਦਾ ਪਾਇਆ ਗਿਆ, ਉਸ ਖ਼ਿਲਾਫ਼ ਭਾਰਤੀ ਨਿਆਇਕ ਸੰਹਿਤਾ (BNS) ਅਤੇ IT ਐਕਟ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਆਮ ਜਨਤਾ ਨੂੰ ਅਪੀਲ- ਦਿੱਲੀ ਪੁਲੀਸ ਨੇ ਆਮ ਜਨਤਾ ਅਤੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਨਪੜਤਾਲੀਆਂ ਖ਼ਬਰਾਂ ਜਾਂ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਅਫ਼ਵਾਹਾਂ ‘ਤੇ ਬਿਲਕੁਲ ਵੀ ਯਕੀਨ ਨਾ ਕਰਨ। ਪੁਲੀਸ ਨੇ ਲੋਕਾਂ ਨੂੰ ਸਿਰਫ਼ ਅਧਿਕਾਰਤ ਬਿਆਨਾਂ ‘ਤੇ ਹੀ ਭਰੋਸਾ ਕਰਨ ਅਤੇ ਸ਼ਾਂਤੀ ਬਣਾਏ ਰੱਖਣ ਦੀ ਸਲਾਹ ਦਿੱਤੀ ਹੈ।

Related posts

ਪੰਜਾਬ ਮੰਤਰੀ ਮੰਡਲ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਦਿੱਤੀ ਪ੍ਰਵਾਨਗੀ

Current Updates

ਪਾਕਿ ਦਹਿਸ਼ਤਗਰਦਾਂ ਦਾ ਸਮਰਥਨ ਕਰ ਰਹੀ ਹੈ ਕਾਂਗਰਸ: ਮੋਦੀ

Current Updates

ਅਪਰੈਲ ’ਚ ਰਿਲੀਜ਼ ਹੋਵੇਗੀ ਅਕਸ਼ੈ ਕੁਮਾਰ ਦੀ ‘ਕੇਸਰੀ-2’

Current Updates

Leave a Comment