September 8, 2026
ਖਾਸ ਖ਼ਬਰਪੰਜਾਬਰਾਸ਼ਟਰੀ

ਗੈਰ ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ

ਗੈਰ ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ

ਅੰਮ੍ਰਿਤਸਰ-  ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦਿਆਂ ਅਤੇ ਛੇ ਆਧੁਨਿਕ ਪਿਸਤੌਲ, 1 ਕਿਲੋ ਹੈਰੋਇਨ, 1 ਕਿਲੋ ਅਫੀਮ, ਅਤੇ 10,000 ਰੁਪਏ ਦੇ ਡਰੱਗ ਮਨੀ ਬਰਾਮਦ ਕੀਤੀ ਹੈ। ਇਕ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਕੀਤਾ। ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਤੇ ਇਸ ਬਾਰੇ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਪੁਲੀਸ ਨੇ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ-ਅਧਾਰਤ ਹੈਂਡਲਰ ਨਾਲ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸਹਾਇਤਾ ਕਰ ਰਿਹਾ ਸੀ। ਜਿਨ੍ਹਾਂ ਨੂੰ ਅੱਗੇ ਅਪਰਾਧਿਕ ਤੱਤਾਂ ਨੂੰ ਸਪਲਾਈ ਕੀਤਾ ਜਾਂਦਾ ਸੀ। ਇਸ ਸਬੰਧ ਵਿੱਚ ਪੁਲੀਸ ਸਟੇਸ਼ਨ ਛੇਹਰਟਾ ਅਤੇ ਛਾਉਣੀ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤੇ ਗਏ ਹਨ। ਇਸ ਨੈੱਟਵਰਕ ਦੇ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਨਾਲ ਜੁੜੇ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

Related posts

ਕੰਗਨਾ ਵੱਲੋਂ ਪ੍ਰਿਯੰਕਾ ਤੇ ਗਾਂਧੀ ਪਰਿਵਾਰ ਨੂੰ ‘ਐਮਰਜੈਂਸੀ’ ਦੇਖਣ ਦਾ ਸੱਦਾ

Current Updates

ਇਤਿਹਾਸਕ ਜਿੱਤ: ਮਾਨਸਾ ਦੀ ਧੀ ਸੁਪਨੀਤ ਕੌਰ ਨੇ 12ਵੀਂ ਵਿੱਚੋਂ 500 ‘ਚੋਂ 500 ਅੰਕ ਲੈ ਕੇ ਗੱਡੇ ਝੰਡੇ

Current Updates

ਪੰਜਾਬ ਕਿੰਗਜ਼ ਦੇ ਸਟਾਰ ਅਰਸ਼ਦੀਪ ਸਿੰਘ ਦੇ ‘ਡੇਟਿੰਗ’ ਦੀਆਂ ਅਫ਼ਵਾਹਾਂ: ਜਾਣੋ ਕੌਣ ਹੈ ਉਹ ਹਸੀਨਾ ਜਿਸ ਨੇ ਜਿੱਤਿਆ ਗੇਂਦਬਾਜ਼ ਦਾ ਦਿਲ

Current Updates

Leave a Comment