September 9, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪ੍ਰਧਾਨ ਦੇ ਅਸਤੀਫ਼ੇ ਮਗਰੋਂ ਆਪ ਨੇ ਕੱਢੀ ਵਿਜੈ ਯਾਤਰਾ

ਪ੍ਰਧਾਨ ਦੇ ਅਸਤੀਫ਼ੇ ਮਗਰੋਂ ਆਪ ਨੇ ਕੱਢੀ ਵਿਜੈ ਯਾਤਰਾ

ਪਟਿਆਲਾ- ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਆਮ ਆਦਮੀ ਪਾਰਟੀ ਵੱਲੋਂ ਅਨਾਰਦਾਨਾ ਚੌਂਕ ਵਿਖੇ ਵਿਜੈ ਯਾਤਰਾ ਕੱਢੀ ਗਈ। ਵਿਜੈ ਯਾਤਰਾ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਅਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਤੇਜਿੰਦਰ ਮਹਿਤਾ ਅਤੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਤੇ ਚੇਅਰਮੈਨ, ਇੰਪਰੂਵਮੈਂਟ ਟਰੱਸਟ ਪਟਿਆਲਾ ਹਰਪਾਲ ਸਿੰਘ ਵਿਰਕ ਨੇ ਸਾਂਝੇ ਤੌਰ ‘ਤੇ ਕੀਤੀ। ਇਸ ਮੌਕੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਵਿਧਾਇਕ ਗੁਰਦੇਵ ਸਿੰਘ ਦੇਵਮਾਨ, ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ, ਸਾਬਕਾ ਕੈਬਿਨੇਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਪਾਰਟੀ ਦੇ ਸਟੇਟ ਸਕੱਤਰ ਜਗਦੀਪ ਜੱਗਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

ਇਸ ਮੌਕੇ ਸੰਬੋਧਨ ਕਰਦਿਆਂ ਤੇਜਿੰਦਰ ਮਹਿਤਾ ਅਤੇ ਹਰਪਾਲ ਸਿੰਘ ਵਿਰਕ ਨੇ ਕਿਹਾ ਕਿ ਇਹ ਸੱਚ, ਲੋਕਤੰਤਰ ਅਤੇ ਵਿਦਿਆਰਥੀਆਂ ਦੇ ਸੰਘਰਸ਼ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਵਿਦਿਆਰਥੀਆਂ ਨੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ, ਜਿਸ ਦੇ ਨਤੀਜੇ ਵਜੋਂ ਕੇਂਦਰ ਸਰਕਾਰ ਨੂੰ ਆਪਣਾ ਫ਼ੈਸਲਾ ਬਦਲਣਾ ਪਿਆ। ਉਨ੍ਹਾਂ ਕਿਹਾ ਕਿ ਨੀਟ ਪੇਪਰ ਲੀਕ ਅਤੇ ਉਸ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਕਾਰਨ ਮੀਡੀਆ ਰਿਪੋਰਟਾਂ ਅਨੁਸਾਰ ਦਰਜਨ ਤੋਂ ਵੱਧ ਵਿਦਿਆਰਥੀਆਂ ਦੀ ਜਾਨ ਚਲੀ ਗਈ, ਜੋ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਹੱਕਾਂ ਲਈ ਡਟ ਕੇ ਖੜ੍ਹੀ ਰਹੇਗੀ।

ਸਮੂਹ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਹੁਣ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਵਿਦਿਆਰਥੀ ਨੂੰ ਅਜਿਹੇ ਹਾਲਾਤਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਇਸ ਮੌਕੇ ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ, ਚੇਅਰਮੈਨ ਤ੍ਰਿਲੋਕ ਜੈਨ, ਚੇਅਰਮੈਨ ਮਹਿੰਗਾ ਸਿੰਘ ਬਰਾੜ, ਚੇਅਰਮੈਨ ਹਨੀ ਮਹਲਾ, ਚੇਅਰਮੈਨ ਵਿਨੋਦ ਸਿੰਗਲਾ, ਚੇਅਰਮੈਨ ਬਲਜਿੰਦਰ ਢਿੱਲੋਂ, ਚੇਅਰਮੈਨ ਜੱਸੀ ਸੋਹੀਆਂ, ਚੇਅਰਮੈਨ ਵਿੱਕੀ ਘਨੌਰ, ਚੇਅਰਮੈਨ ਜਰਨੈਲ ਮੰਨੂ, ਚੇਅਰਮੈਨ ਗੁਰਦੇਵ ਟਿਵਾਣਾ, ਪੰਜਾਬ ਮਹਿਲਾ ਕਮਿਸ਼ਨ ਦੇ ਮੈਂਬਰ ਵੀਰਪਾਲ ਕੌਰ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਮੈਂਬਰ ਨਵਲਦੀਪ ਸਿੰਘ, ਟ੍ਰੇਡ ਕਮਿਸ਼ਨ ਦੇ ਮੈਂਬਰ ਨਿਰਮਲ ਝਨੇੜੀ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਫਰਾਂਸਵਾਲਾ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਨਾਹਰ, ਜ਼ਿਲ੍ਹਾ ਯੂਥ ਪ੍ਰਧਾਨ ਅਮਰ ਸੰਘੇੜਾ, ਜ਼ਿਲ੍ਹਾ ਸਕੱਤਰ ਅਮਿਤ ਡਾਬੀ, ਆਰਤੀ ਗੁਪਤਾ, ਸੁਮੀਤ ਟਕੇਜਾ, ਪ੍ਰਿੰਸ ਲਾਂਬਾ, ਮਨਜੀਤ ਢਿੱਲੋਂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਅਹੁਦੇਦਾਰ, ਵਲੰਟੀਅਰ ਅਤੇ ਵਰਕਰ ਹਾਜ਼ਰ ਸਨ।

Related posts

ਬਜਟ ਨੇ ਹਰ ਪਰਿਵਾਰ ਦੀ ਝੋਲੀ ਖੁਸ਼ੀਆਂ ਨਾਲ ਭਰੀ: ਮੋਦੀ

Current Updates

ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ

Current Updates

ਸ਼ੇਰਾਂਵਾਲੀ ਭਾਖੜਾ ਨਹਿਰ ਵਿੱਚ ਦੋ ਥਾਵਾਂ ’ਤੇ ਪਾੜ ਪਿਆ, 100 ਏਕੜ ਵਿੱਚ ਖੜੀ ਫ਼ਸਲ ਦਾ ਨੁਕਸਾਨ

Current Updates

Leave a Comment