September 19, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਮਾਮਲੇ ‘ਤੇ ਭਾਜਪਾ ਪ੍ਰਧਾਨ ਨੇ ‘ਆਪ’ ਸਰਕਾਰ ਨੂੰ ਘੇਰਿਆ

ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਮਾਮਲੇ 'ਤੇ ਭਾਜਪਾ ਪ੍ਰਧਾਨ ਨੇ 'ਆਪ' ਸਰਕਾਰ ਨੂੰ ਘੇਰਿਆ

ਚੰਡੀਗੜ੍ਹ- ਵਿਧਾਨ ਸਭਾ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਸਰਕਾਰ ਵਲੋਂ ਖ਼ੁਦ ਮੰਨੇ ਗਏ ਅੰਕੜਿਆਂ ਨੇ ਹੀ ਉਸ ਦੇ ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ਦਾ ਸੱਚ ਜੱਗ-ਜ਼ਾਹਿਰ ਕਰ ਦਿੱਤਾ ਹੈ। ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੀਆਂ ਹਜ਼ਾਰਾਂ ਖਾਲੀ ਪਈਆਂ ਅਸਾਮੀਆਂ ਨੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਵੱਡੇ ਪ੍ਰਸ਼ਨ ਚਿੰਨ੍ਹ ਲਗਾ ਦਿੱਤੇ ਹਨ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਸ ਨੂੰ ਸਰਕਾਰ ਦਾ ਫੋਕਾ ਦਾਅਵਾ ਕਰਾਰ ਦਿੰਦਿਆਂ ਤਿੱਖਾ ਹਮਲਾ ਬੋਲਿਆ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਹੀ ਦਿਨ ਖ਼ੁਦ ਸਿੱਖਿਆ ਮੰਤਰੀ ਵਲੋਂ ਮੰਨੇ ਗਏ ਅੰਕੜਿਆਂ ਨੇ ਸਰਕਾਰ ਦੇ “ਸਿੱਖਿਆ ਕ੍ਰਾਂਤੀ” ਦੇ ਦਾਅਵਿਆਂ ਉੱਤੇ ਵੱਡੇ ਸਵਾਲੀਆ ਨਿਸ਼ਾਨ ਲਗਾ ਦਿੱਤੇ ਹਨ। ਸਿੱਖਿਆ ਮੰਤਰੀ ਦੇ ਆਪਣੇ ਦਾਅਵੇ ਅਨੁਸਾਰ ਹੀ ਸਿੱਖਿਆ ਵਿਭਾਗ ਵਿੱਚ ਕੁੱਲ 31,370 ਅਸਾਮੀਆਂ ਖਾਲੀ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ ਮਾਸਟਰ ਕਾਡਰ ਦੀਆਂ 20,378 ਅਤੇ ਲੈਕਚਰਾਰ ਕਾਡਰ ਦੀਆਂ 3,733 ਅਸਾਮੀਆਂ ਸ਼ਾਮਲ ਹਨ। ਇਹ ਅੰਕੜੇ ਸਰਕਾਰ ਦੀ ਸਿੱਖਿਆ ਪ੍ਰਤੀ ਸੰਜੀਦਗੀ ਨੂੰ ਸਾਬਤ ਕਰਦੇ ਹਨ‌।
ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਇਸਤੋਂ ਵੀ ਵੱਧ ਚਿੰਤਾਜਨਕ ਗੱਲ ਇਹ ਹੈ ਕਿ ਪੰਜਾਬ ਦੇ 1,927 ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ 1,113 ਸਕੂਲ ਇਸ ਵੇਲੇ ਬਿਨਾਂ ਪ੍ਰਿੰਸੀਪਲਾਂ ਦੇ ਚੱਲ ਰਹੇ ਹਨ, ਜੋ ਕਿ ਸਰਕਾਰ ਦੀ ਨਾਕਾਮੀ ਦੀ ਪ੍ਰਤੱਖ ਉਦਾਹਰਣ ਹੈ। ਜਿਸ ਵਿਭਾਗ ਦੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀਆਂ ਅਸਾਮੀਆਂ ਹੀ ਪੂਰੀਆਂ ਨਾ ਹੋਣ, ਉੱਥੇ ਸਿੱਖਿਆ ਦੇ ਮਿਆਰ ਦੀ ਗੱਲ ਕਰਨਾ ਮਹਿਜ਼ ਇੱਕ ਛਲਾਵਾ ਹੈ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਸਕੂਲਾਂ ਦੀਆਂ ਪਹਿਲਾਂ ਤੋਂ ਬਣੀਆਂ ਇਮਾਰਤਾਂ ਨੂੰ ਰੰਗ-ਰੋਗਨ ਕਰਕੇ ਅਤੇ ਡਰਾਮੇਬਾਜ਼ੀ ਕਰਕੇ ‘ਸਿੱਖਿਆ ਕ੍ਰਾਂਤੀ’ ਦਾ ਫੋਕਾ ਢੋਲ ਵਜਾ ਰਹੀ ਹੈ। ਇਮਾਰਤਾਂ ਨੂੰ ਰੰਗ ਕਰਨ ਨਾਲ ਨਹੀਂ, ਸਗੋਂ ਯੋਗ ਅਧਿਆਪਕਾਂ ਦੇ ਪੜ੍ਹਾਉਣ ਨਾਲ ਸਿੱਖਿਆ ਦਾ ਮਿਆਰ ਉੱਚਾ ਹੁੰਦਾ ਹੈ। ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਕਾਰਨ ਪੰਜਾਬ ਦੇ ਗਰੀਬ ਅਤੇ ਆਮ ਪਰਿਵਾਰਾਂ ਦੇ ਬੱਚੇ ਚੰਗੀ ਪੜ੍ਹਾਈ ਤੋਂ ਵਾਂਝੇ ਹੋ ਰਹੇ ਹਨ। ਭਾਜਪਾ ਪ੍ਰਧਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸਕੂਲਾਂ ਵਿੱਚ ਖਾਲੀ ਪਈਆਂ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਨੂੰ ਭਰਨ ਦੀ ਥਾਂ ਫੋਕੇ ਪ੍ਰਚਾਰ ਉਪਰ ਹੀ ਜ਼ੋਰ ਦੇ ਰਹੀ ਹੈ।

Related posts

ਆਸਾਰਾਮ ਬਾਪੂ ਨੂੰ ਮੈਡੀਕਲ ਅਧਾਰ ’ਤੇ ਛੇ ਮਹੀਨਿਆਂ ਲਈ ਮਿਲੀ ਜ਼ਮਾਨਤ

Current Updates

हर हिंदू याद रखे गुरु तेग़ बहादुर साहिब की कुर्बानी : तेजिंदर मेहता
– श्री राम–सीता विवाह महोत्सव अवसर पर गुरु साहिब को किया याद

Current Updates

ਕੈਨੇਡਾ ਦੇ ਸੀਨੀਅਰ ਯੂਨੀਅਰ ਕਲੱਬ ਨੇ ਕਰਵਾਇਆ ਸਭਿਆਚਾਰਕ ਮੇਲਾ

Current Updates

Leave a Comment