September 19, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਜਨਤਾ ਦੇ ਟੈਕਸ ਦੇ ਪੈਸੇ ਅਤੇ ਸਦਨ ਦੇ ਕੀਮਤੀ ਸਮੇਂ ਜੀ ਕੀਤੀ ਜਾ ਰਹੀ ਬਰਬਾਦੀ

ਜਨਤਾ ਦੇ ਟੈਕਸ ਦੇ ਪੈਸੇ ਅਤੇ ਸਦਨ ਦੇ ਕੀਮਤੀ ਸਮੇਂ ਜੀ ਕੀਤੀ ਜਾ ਰਹੀ ਬਰਬਾਦੀ

ਚੰਡੀਗੜ੍ਹ- ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਦੇ ਘਟਨਾਕ੍ਰਮ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਸਦਨ ਦੇ ਪਹਿਲੇ ਹੀ ਦਿਨ ਆਪਣਾ ਅਸਲੀ ਏਜੰਡਾ ਜੱਗ ਜ਼ਾਹਿਰ ਕਰ ਦਿੱਤਾ ਹੈ — ਲੋਕਾਂ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾ ਕੇ ਕੇਂਦਰ ਸਰਕਾਰ ਵਿਰੁੱਧ ਬੇਬੁਨਿਆਦ ਪ੍ਰੋਪੋਗੰਡਾ ਚਲਾਉਣਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਦੇ ਖੂਨ-ਪਸੀਨੇ ਦੀ ਕਮਾਈ ਅਤੇ ਸਰਕਾਰੀ ਖ਼ਜ਼ਾਨੇ ਦੀ ਸਿੱਧੀ ਬਰਬਾਦੀ ਹੈ, ਜਿਸ ਦਾ ਹਿਸਾਬ ਸਰਕਾਰ ਨੂੰ ਪੰਜਾਬ ਦੀ ਜਨਤਾ ਨੂੰ ਦੇਣਾ ਪਵੇਗਾ।
ਢਿੱਲੋਂ ਨੇ ਕਿਹਾ ਕਿ ਕੇਂਦਰ ਵਿਰੁੱਧ ਮਤੇ ਪਾਸ ਕਰਨ ਵਾਲੀ ਸਰਕਾਰ ਆਪਣੀਆਂ ਨਾਕਾਮੀਆਂ ‘ਤੇ ਪੂਰੀ ਤਰ੍ਹਾਂ ਚੁੱਪ ਹੈ। ਸੂਬੇ ਵਿੱਚ ਲਗਾਤਾਰ ਹੋ ਰਹੇ ਪੇਪਰ ਲੀਕ ਮਾਮਲਿਆਂ ‘ਤੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਨੈਤਿਕਤਾ ਦੇ ਆਧਾਰ ‘ਤੇ ਸਿਹਤ ਮੰਤਰੀ ਅਤੇ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਜਾਣਾ ਚਾਹੀਦਾ ਸੀ, ਪਰ ਸਰਕਾਰ ਆਪਣੀ ਨਾਕਾਮੀ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਵਿੱਚ ਲੋੜੀਂਦੀਆਂ ਸੋਧਾਂ ਹਾਲੇ ਤੱਕ ਨਹੀਂ ਕੀਤੀਆਂ ਗਈਆਂ, ਜੋ ਸੰਗਤ ਦੀਆਂ ਭਾਵਨਾਵਾਂ ਦੀ ਅਣਦੇਖੀ ਹੈ। ਉਨ੍ਹਾਂ ਸਰਕਾਰ ਨੂੰ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਦੀ ਭੁੱਲ ਨਾ ਕੀਤੀ ਜਾਵੇ ਅਤੇ ਹੁਕਮਾਂ ਦੀ ਤੁਰੰਤ ਤੇ ਬਿਨਾਂ ਸ਼ਰਤ ਪਾਲਣਾ ਕੀਤੀ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ‘ਤੇ ਉਂਗਲ ਉਠਾਉਣ ਦੀ ਬਜਾਏ ਸਰਕਾਰ ਨੂੰ ਵਿਧਾਨ ਸਭਾ ਵਿੱਚ ਆਪਣੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਸੰਗਰੂਰ, ਪਟਿਆਲਾ, ਖੰਨਾ ਤੇ ਬਰਨਾਲਾ ਵਿੱਚ ਨੌਜਵਾਨਾਂ, ਸਫ਼ਾਈ ਕਰਮਚਾਰੀਆਂ, ਮਨਰੇਗਾ ਕਰਮਚਾਰੀਆਂ ‘ਤੇ ਢਾਹੇ ਤਸ਼ੱਦਦ ਵਿਰੁੱਧ ਖ਼ੁਦ ਨਿੰਦਾ ਮਤਾ ਪਾਸ ਕਰਨਾ ਚਾਹੀਦਾ ਸੀ। ਢਿੱਲੋਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ, ਬੇਰੁਜ਼ਗਾਰ ਨੌਜਵਾਨਾਂ ਅਤੇ ਮਿਹਨਤਕਸ਼ ਕਰਮਚਾਰੀਆਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ‘ਆਪ’ ਸਰਕਾਰ ਦੀ ਹਰ ਵਾਅਦਾਖ਼ਿਲਾਫ਼ੀ ਅਤੇ ਧੱਕੇਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕਰਦੀ ਰਹੇਗੀ।

Related posts

ਭਾਰਤੀ ਹਵਾਈ ਸੈਨਾ ਨੂੰ ਸਾਲਾਨਾ 35 ਤੋਂ 40 ਜਹਾਜ਼ਾਂ ਦੀ ਲੋੜ: ਏਅਰ ਚੀਫ਼ ਮਾਰਸ਼ਲ

Current Updates

ਵਾਇਰਲ ਵੀਡੀਓ ‘ਤੇ ਪੰਜਾਬ ਪੁਲੀਸ ਦਾ ਪਲਟਵਾਰ: MP ਹਰਭਜਨ ਸਿੰਘ ਦੇ ਦਾਅਵੇ ਦਾ ਕੀਤਾ ਖੰਡਨ; ਕਿਹਾ- “ਪੰਜਾਬੀ ਆਡੀਓ ਹੋਣ ਨਾਲ ਘਟਨਾ ਪੰਜਾਬ ਦੀ ਨਹੀਂ ਬਣ ਜਾਂਦੀ”

Current Updates

ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇਗੰਢ ਮੌਕੇ ਵੱਖ-ਵੱਖ ਜਥੇਬੰਦਆਂ ਵੱਲੋਂ ਮਾਰਚ

Current Updates

Leave a Comment