September 20, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ: ਜ਼ਿਲ੍ਹਾ ਪਰਿਸ਼ਦ ‘ਚ 25 ਲੱਖ ਦਾ ਗਬਨ, IAS ਅਫ਼ਸਰ ਦੇ ਜਾਅਲੀ ਦਸਤਖ਼ਤ ਕਰਨ ਵਾਲੇ ਲੇਖਾਕਾਰ ਤੇ ਕਲਰਕ ਮੁਅੱਤਲ

ਪੰਜਾਬ: ਜ਼ਿਲ੍ਹਾ ਪਰਿਸ਼ਦ 'ਚ 25 ਲੱਖ ਦਾ ਗਬਨ, IAS ਅਫ਼ਸਰ ਦੇ ਜਾਅਲੀ ਦਸਤਖ਼ਤ ਕਰਨ ਵਾਲੇ ਲੇਖਾਕਾਰ ਤੇ ਕਲਰਕ ਮੁਅੱਤਲ

ਚੰਡੀਗੜ੍ਹ: ਪੰਜਾਬ ਦੇ ਜ਼ਿਲ੍ਹਾ ਪਰਿਸ਼ਦ ਦਫ਼ਤਰ ਵਿੱਚ ਵਿੱਤੀ ਅਨੁਸ਼ਾਸਨਹੀਣਤਾ ਅਤੇ ਧੋਖਾਧੜੀ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਆਈ.ਏ.ਐੱਸ. (IAS) ਅਫ਼ਸਰ ਦੇ ਜਾਅਲੀ ਦਸਤਖ਼ਤ ਕਰਕੇ 25 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਇੱਕ ਲੇਖਾਕਾਰ (Accountant) ਅਤੇ ਇੱਕ ਕਲਰਕ ਨੂੰ ਮੁਅੱਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ, ਇਹ ਮਾਮਲਾ ਜ਼ਿਲ੍ਹਾ ਪਰਿਸ਼ਦ ਦੇ ਵਿਕਾਸ ਫੰਡਾਂ ਦੀ ਵਰਤੋਂ ਨਾਲ ਸਬੰਧਤ ਹੈ। ਦੋਸ਼ ਹੈ ਕਿ ਦੋਵਾਂ ਮੁਲਾਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਸੀਨੀਅਰ ਆਈ.ਏ.ਐੱਸ. ਅਫ਼ਸਰ ਦੇ ਫਰਜ਼ੀ ਦਸਤਖ਼ਤ ਤਿਆਰ ਕੀਤੇ ਅਤੇ ਸਰਕਾਰੀ ਸਰਕਾਰੀ ਖਜ਼ਾਨੇ ਵਿੱਚੋਂ 25 ਲੱਖ ਰੁਪਏ ਦੀ ਰਾਸ਼ੀ ਗੈਰ-ਕਾਨੂੰਨੀ ਢੰਗ ਨਾਲ ਕੱਢਵਾ ਕੇ ਹੋਰਨਾਂ ਖਾਤਿਆਂ ਵਿੱਚ ਤਬਦੀਲ ਕਰ ਲਈ। ਜਦੋਂ ਵਿਭਾਗੀ ਆਡਿਟ ਅਤੇ ਰੁਟੀਨ ਚੈਕਿੰਗ ਦੌਰਾਨ ਖਾਤਿਆਂ ਦਾ ਮਿਲਾਨ ਕੀਤਾ ਗਿਆ, ਤਾਂ ਇਸ ਵੱਡੇ ਘੁਟਾਲੇ ਦਾ ਖੁਲਾਸਾ ਹੋਇਆ।

ਮਾਮਲਾ ਸਾਹਮਣੇ ਆਉਂਦਿਆਂ ਹੀ ਉੱਚ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਜਾਂਚ ਦੇ ਹੁਕਮ ਦਿੱਤੇ। ਸ਼ੁਰੂਆਤੀ ਜਾਂਚ ਵਿੱਚ ਦੋਵਾਂ ਮੁਲਾਜ਼ਮਾਂ ਦੀ ਭੂਮਿਕਾ ਸ਼ੱਕੀ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਮੁਅੱਤਲੀ ਦੀ ਕਾਰਵਾਈ ਤੋਂ ਬਾਅਦ ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਲਈ ਇੱਕ ਵਿਸ਼ੇਸ਼ ਜਾਂਚ ਕਮੇਟੀ ਗਠਿਤ ਕੀਤੀ ਗਈ ਹੈ। ਇਸ ਦੇ ਨਾਲ ਹੀ ਦੋਸ਼ੀ ਮੁਲਾਜ਼ਮਾਂ ਵਿਰੁੱਧ ਧੋਖਾਧੜੀ ਅਤੇ ਸਰਕਾਰੀ ਧਨ ਦੀ ਹੇਰਾਫੇਰੀ ਦੀਆਂ ਧਾਰਾਵਾਂ ਤਹਿਤ ਪੁਲਿਸ ਕੇਸ ਦਰਜ ਕਰਵਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਗਬਨ ਕੀਤੀ ਗਈ ਰਾਸ਼ੀ ਦੀ ਰਿਕਵਰੀ ਕੀਤੀ ਜਾ ਸਕੇ।

Related posts

ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਵੱਲੋਂ ਸਿੱਖਿਆ ਖੇਤਰ ਦਾ ਮੁਹਾਂਦਰਾ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

Current Updates

ਮੁੱਖ ਮੰਤਰੀ ਵੱਲੋਂ ਅੱਠਵੀਂ ਕਲਾਸ ’ਚੋਂ ਅੱਵਲ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ 51-51 ਹਜ਼ਾਰ ਦੀ ਰਾਸ਼ੀ ਨਾਲ ਸਨਮਾਨ

Current Updates

ਰੂਸ ਲਈ ਲੜਨ ਵਾਲਾ ਭਾਰਤੀ ਵਿਦਿਆਰਥੀ ਯੂਕਰੇਨੀ ਫੌਜ ਵੱਲੋਂ ਕਾਬੂ

Current Updates

Leave a Comment