September 20, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

 ਹੜਤਾਲਾਂ ਕਾਰਨ ਸਰਕਾਰੀ ਦਫ਼ਤਰ ਠੱਪ, ਜਨਤਾ ਦੇ ਕੰਮ ਰੁਕੇ—ਸਰਕਾਰ ਦੀ ਨਲਾਇਕੀ ਦਾ ਖਾਮਿਆਜ਼ਾ ਭੁਗਤ ਰਹੀ ਹੈ ਆਮ ਜਨਤਾ

 ਹੜਤਾਲਾਂ ਕਾਰਨ ਸਰਕਾਰੀ ਦਫ਼ਤਰ ਠੱਪ, ਜਨਤਾ ਦੇ ਕੰਮ ਰੁਕੇ—ਸਰਕਾਰ ਦੀ ਨਲਾਇਕੀ ਦਾ ਖਾਮਿਆਜ਼ਾ ਭੁਗਤ ਰਹੀ ਹੈ ਆਮ ਜਨਤਾ

ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ‘ਤੇ ਡੂੰਘੀ ਚਿੰਤਾ ਪ੍ਰਗਟਾਉਂਦੇ ਹੋਏ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਮਿਲਦਿਆਂ ਹੀ ਸਰਕਾਰ ਨੇ ਸਭ ਕੁੱਝ ਵਿਸਾਰ ਦਿੱਤਾ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਪੰਜਾਬ ਸਿਵਲ ਸਕੱਤਰੇਤ ਦੇ ਕਰਮਚਾਰੀ, ਆਦਰਸ਼ ਸਕੂਲਾਂ ਦੇ ਅਧਿਆਪਕ, ਪਾਵਰਕੌਮ ਤੇ ਟ੍ਰਾਂਸਕੋ ਆਊਟਸੋਰਸ ਕਰਮਚਾਰੀ, ਆਂਗਣਵਾੜੀ ਵਰਕਰ, ਆਯੂਸ਼ਮਾਨ ਅਰੋਗਿਆ ਕੇਂਦਰਾਂ ਦੇ ਕਮਿਊਨਿਟੀ ਹੈਲਥ ਅਫਸਰ, ਪੀਆਰਟੀਸੀ ਕਰਮਚਾਰੀ ਅਤੇ ਡੀ.ਸੀ. ਦਫ਼ਤਰਾਂ ਦੇ ਕਲੈਰੀਕਲ ਕਰਮਚਾਰੀ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਸੜਕਾਂ ‘ਤੇ ਉੱਤਰਨ ਲਈ ਮਜ਼ਬੂਰ ਹਨ।
ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਜੇਕਰ ਇੰਨੇ ਅਹਿਮ ਵਿਭਾਗਾਂ ਦੇ ਕਰਮਚਾਰੀ ਹੜਤਾਲ ‘ਤੇ ਰਹਿਣਗੇ ਤਾਂ ਸਰਕਾਰ ਕਿਵੇਂ ਚੱਲੇਗੀ ਅਤੇ ਆਮ ਲੋਕਾਂ ਦੇ ਰੋਜ਼ਾਨਾ ਦੇ ਕੰਮ-ਕਾਰ ਕਿਵੇਂ ਹੋਣਗੇ?
ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਅੱਜ ਪੰਜਾਬ ਦਾ ਆਮ ਨਾਗਰਿਕ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰ ਕੇ ਖੱਜਲ-ਖੁਆਰ ਹੋ ਰਿਹਾ ਹੈ। ਸਿਹਤ, ਸਿੱਖਿਆ, ਬਿਜਲੀ ਅਤੇ ਪ੍ਰਸ਼ਾਸਨਿਕ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਚੁੱਕੀਆਂ ਹਨ। ਇਸ ਪੂਰੇ ਸੰਕਟ ਲਈ ਸਿੱਧੇ ਤੌਰ ‘ਤੇ ‘ਆਪ’ ਸਰਕਾਰ ਜ਼ਿੰਮੇਵਾਰ ਹੈ, ਜਿਸ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਦੇਣ ਦੀ ਬਜਾਏ ਅੱਖਾਂ ਮੀਚ ਲਈਆਂ ਹਨ।
ਕੇਵਲ ਸਿੰਘ ਢਿੱਲੋਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਦੀ ਇਸ ਬੇਰੁਖ਼ੀ ਦਾ ਜਵਾਬ ਪੰਜਾਬ ਦੇ ਮੁਲਾਜ਼ਮ ਅਤੇ ਆਮ ਜਨਤਾ ਮਿਲ ਕੇ ਦੇਣਗੇ। ਆਉਣ ਵਾਲੇ ਸਮੇਂ ਵਿੱਚ ਸੂਬੇ ਲੋਕ ‘ਆਪ’ ਸਰਕਾਰ ਨੂੰ ਇਸ ਵਾਅਦਾਖ਼ਲਾਫ਼ੀ ਦਾ ਯੋਗ ਸਬਕ ਸਿਖਾਉਣਗੇ। ਉਹਨਾਂ ਕਿਹਾ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜਣਾ ਦੀ ਥਾਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰੇ ਅਤੇ ਆਮ ਜਨਤਾ ਨੂੰ ਹੋ ਰਹੀ ਪਰੇਸ਼ਾਨੀ ਤੋਂ ਨਿਜਾਤ ਦਿਵਾਏ।

Related posts

ਪ੍ਰਧਾਨ ਮੰਤਰੀ ਮੋਦੀ ਤਿੰਨ ਮੁਲਕੀ ਦੇ ਦੌਰੇ ਦੇ ਆਖਰੀ ਪੜਾਅ ‘ਤੇ ਕਰੋਏਸ਼ੀਆ ਪਹੁੰਚੇ

Current Updates

ਸ਼ੇਅਰ ਮਾਰਕੀਟ ਵਿਚ ਤੇਜ਼ੀ ਜਾਰੀ, 300 ਤੋਂ ਜ਼ਿਆਦਾ ਅੰਕਾ ਦੇ ਵਾਧੇ ਨਾਲ ਖੁੱਲ੍ਹਿਆ ਸੈਂਸੈਕਸ

Current Updates

ਰੂਸ ਨੇ ਆਰਜ਼ੀ ਜੰਗਬੰਦੀ ਦੀ ਆੜ ਹੇਠ ਹਮਲੇ ਜਾਰੀ ਰੱਖੇ: ਜ਼ੇਲੈਂਸਕੀ

Current Updates

Leave a Comment