September 23, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਆਪ’ ਦੀ ਸਿੱਖਿਆ ਕ੍ਰਾਂਤੀ ਇਸ਼ਤਿਹਾਰਬਾਜ਼ੀ ਤੇ ਝੂਠੇ ਪ੍ਰਚਾਰ ਤੱਕ ਸੀਮਤ

ਆਪ' ਦੀ ਸਿੱਖਿਆ ਕ੍ਰਾਂਤੀ ਇਸ਼ਤਿਹਾਰਬਾਜ਼ੀ ਤੇ ਝੂਠੇ ਪ੍ਰਚਾਰ ਤੱਕ ਸੀਮਤ

ਚੰਡੀਗੜ੍ਹ-  ਸਿੱਖਿਆ ਕ੍ਰਾਂਤੀ ਦੇ ਵੱਡੇ-ਵੱਡਾ ਦਾਅਵੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਅਸਲ ਸੱਚਾਈ ਹੁਣ ਜਨਤਾ ਦੇ ਸਾਹਮਣੇ ਆ ਚੁੱਕੀ ਹੈ। ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਵੱਲੋਂ ਮਹਿਜ਼ 2 ਨਵੇਂ ਸਕੂਲ ਖੋਲ੍ਹਣਾ ਅਤੇ 7 ਸਕੂਲਾਂ ਨੂੰ ਬੰਦ ਕਰ ਦੇਣਾ, ‘ਆਪ’ ਦੀ ਫੇਲ੍ਹ ਹੋ ਚੁੱਕੀ ‘ਸਿੱਖਿਆ ਕ੍ਰਾਂਤੀ’ ਦਾ ਪ੍ਰਤੱਖ ਸਬੂਤ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ‘ਆਪ’ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚੋਂ 6 ਲੱਖ ਵਿਦਿਆਰਥੀਆਂ ਦਾ ਘਟਣਾ ਅਤੇ ਹਜ਼ਾਰਾਂ ਅਧਿਆਪਕਾਂ ਦੀਆਂ ਪੋਸਟਾਂ ਖਾਲੀ ਪੈਣਾ ਇਹ ਸਾਬਤ ਕਰਦਾ ਹੈ ਕਿ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਸੋਸ਼ਲ ਮੀਡੀਆ ਪ੍ਰਚਾਰ ਤੱਕ ਹੀ ਸੀਮਤ ਹੈ। ਸਰਕਾਰ ਦੀ ਇਸ ਨਾਕਾਮੀ ਕਾਰਨ ਪੰਜਾਬ ਦੇ ਲੱਖਾਂ ਬੱਚਿਆਂ ਦਾ ਭਵਿੱਖ ਦਾਅ ‘ਤੇ ਲੱਗ ਗਿਆ ਹੈ।
ਕੇਵਲ ਸਿੰਘ ਢਿੱਲੋਂ ਨੇ ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਖ਼ੁਦ ਵਿਧਾਨ ਸਭਾ ਵਿੱਚ ਮੰਨ ਚੁੱਕੀ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 31,370 ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਸਰਕਾਰੀ ਕਾਲਜਾਂ ਵਿੱਚ 2,424 ਪ੍ਰੋਫੈਸਰਾਂ ਦੀ ਭਾਰੀ ਘਾਟ ਹੈ। ਜਦਕਿ ਪਿਛਲੇ 5 ਸਾਲਾਂ ਦੌਰਾਨ ਸਰਕਾਰੀ ਸਕੂਲਾਂ ਵਿੱਚ ਕਰੀਬ 6 ਲੱਖ ਵਿਦਿਆਰਥੀਆਂ ਦੀ ਗਿਣਤੀ ਘਟੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਸਕੂਲਾਂ ਵਿੱਚ ਪੜ੍ਹਾਉਣ ਲਈ ਅਧਿਆਪਕ ਹੀ ਪੂਰੇ ਨਹੀਂ ਹੋਣਗੇ, ਤਾਂ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਮਿਲਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ ਹੈ। ਭਾਜਪਾ ਪ੍ਰਧਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਬਜਾਏ ਫ਼ਰਜ਼ੀ ‘ਦਿੱਲੀ ਮਾਡਲ’ ਦੀ ਬੱਲੇ-ਬੱਲੇ ਕਰਵਾਉਣ ਅਤੇ ਕਰੋੜਾਂ ਰੁਪਏ ਦੇ ਇਸ਼ਤਿਹਾਰ ਵੇਚਣ ਨੂੰ ਤਰਜੀਹ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਮੁਹਿੰਮਾਂ ਅਤੇ ਕਰੋੜਾਂ ਦੇ ਇਸ਼ਤਿਹਾਰਾਂ ਨਾਲ ਸਿੱਖਿਆ ਦਾ ਮਿਆਰ ਨਹੀਂ ਸੁਧਰਦਾ। ਇਸ ਲਈ ਯੋਗ ਅਧਿਆਪਕਾਂ ਦੀ ਭਰਤੀ, ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਦੂਰਅੰਦੇਸ਼ੀ ਨੀਤੀਆਂ ਦੀ ਲੋੜ ਹੁੰਦੀ ਹੈ।” ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਹੈ, ਪੇਪਰ ਲੀਕ ਹੋ ਰਹੇ ਹਨ ਅਤੇ ਪੜ੍ਹਾਈ ਦਾ ਮਾਹੌਲ ਪੂਰੀ ਤਰ੍ਹਾਂ ਵਿਗੜ ਚੁੱਕਾ ਹੈ।
ਢਿੱਲੋਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਬੱਚਿਆਂ ਦਾ ਭਵਿੱਖ ਚਮਕਦਾਰ ਇਸ਼ਤਿਹਾਰਾਂ ਨਾਲ ਨਹੀਂ, ਸਗੋਂ ਇੱਕ ਮਜ਼ਬੂਤ, ਪਾਰਦਰਸ਼ੀ ਅਤੇ ਗੁਣਵੱਤਾ ਭਰਪੂਰ ਸਿੱਖਿਆ ਪ੍ਰਣਾਲੀ ਨਾਲ ਹੀ ਸੁਰੱਖਿਅਤ ਬਣਾਇਆ ਜਾ ਸਕਦਾ ਹੈਅਤੇ ਇਹ ਸੁਧਾਰ ਸਿਰਫ਼ ਤੇ ਸਿਰਫ਼ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੀ ਦੇ ਸਕਦੀ ਹੈ।

Related posts

ਮਾਨਸਾ ਦੇ ਪਿੰਡ ਕੋਟਧਰਮੂ ਵਿੱਚ ਮਾਰਬਲ ਮਿਸਤਰੀ ਦੀ ਸ਼ੱਕੀ ਹਾਲਤ ਵਿੱਚ ਮੌਤ; ਗਲ਼ਾ ਘੁੱਟ ਕੇ ਕਤਲ ਕੀਤੇ ਜਾਣ ਦਾ ਖ਼ਦਸ਼ਾ

Current Updates

ਬਰਤਾਨਵੀ ਪ੍ਰਧਾਨ ਮੰਤਰੀ ਕੀਰ ਸਟਾਰਮਰ ਭਾਰਤ ਦੀ ਦੋ ਰੋਜ਼ਾ ਫੇਰੀ ਲਈ ਮੁੰਬਈ ਪੁੱਜੇ

Current Updates

ਆਈਐਫਐਸ ਅਫਸਰ ਸਿਖਿਆਰਥੀਆਂ ਨੇ ਮੇਚੂਕਾ ਵਿਖੇ ਫੌਜ ਦੇ ਸਥਾਪਨਾਵਾਂ ਅਤੇ ਅਗਾਂਹਵਧੂ ਸਥਾਨਾਂ ਦਾ ਦੌਰਾ ਕੀਤਾ

Current Updates

Leave a Comment