September 26, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ-ਭਗਵੰਤ ਸਿੰਘ ਮਾਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ-ਭਗਵੰਤ ਸਿੰਘ ਮਾਨ

ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਡੇਰੀ ਉਮਰ ਹੋਣ ਕਾਰਨ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ, ਜੋ ਕਿ ਹਰ ਕਿਸੇ ਲਈ ਚਿੰਤਾ ਦਾ ਗੰਭੀਰ ਵਿਸ਼ਾ ਹੈ।”ਸੁਪਰੀਮ ਕੋਰਟ ਵਿਚ Jagtar Singh Hawara ਦੀ ਜੇਲ੍ਹ ਤਬਦੀਲ ਕਰਨ ਦੀ ਪਟੀਸ਼ਨ 'ਤੇ ਸੁਣਵਾਈ  ਅੱਜ - Punjabi Tribune
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਵੀ ਪੈਰੋਲ ‘ਤੇ ਰਿਹਾਈ ਦੇ ਆਦੇਸ਼ ਦੇਣ ਦੀ ਮੰਗ ਕਰਦਿਆਂ ਪਟੀਸ਼ਨ ਸੀ.ਆਰ.ਡਬਲਯੂ.ਪੀ. ਨੰਬਰ-3868/2026 ਦਾਇਰ ਕੀਤੀ ਹੋਈ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਾਈ ਕੋਰਟ ਨੇ ਵੀ ਨਿਰਦੇਸ਼ ਦਿੱਤੇ ਹਨ ਕਿ ਉਸ ਦੀ ਪੈਰੋਲ ਦੀ ਅਰਜ਼ੀ ‘ਤੇ ਵਿਚਾਰ ਕੀਤਾ ਜਾਵੇ।” ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਹਮਦਰਦੀ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਜਲਦ ਤੋਂ ਜਲਦ 10 ਦਿਨਾਂ ਦੀ ਪੈਰੋਲ ਦੇਣ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ, “ਉਨ੍ਹਾਂ ਦੀ ਮਾਤਾ ਜੀ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਹੈ।”

Related posts

ਪਤਲੀਆਂ ਨਹੀਂ, ਇੱਥੇ ਕੁੜੀਆਂ ਵਿਆਹ ਲਈ ਹੋਣੀਆਂ ਚਾਹੀਦੀਆਂ ਹਨ ਮੋਟੀਆਂ, ਪਤਲੀਆਂ ਹੋਣ ‘ਤੇ ਤੁੰਨ ਕੇ ਖਾਣਾ ਖੁਆਇਆ ਜਾਂਦੈ

Current Updates

ਟਰੰਪ ਦੇ ਅੜੀਅਲ ਰਵੱਈਏ ਕਾਰਨ ਟੁੱਟੀ ਕੈਨੇਡਾ ਤੇ ਅਮਰੀਕਾ ਵਪਾਰ ਸਮਝੌਤੇ ਦੀ ਗੱਲਬਾਤ

Current Updates

ਬੰਬਾਂ ਬਾਰੇ ਬਿਆਨ: ਮੁਹਾਲੀ ਥਾਣੇ ਵਿਚ ਪੇਸ਼ ਨਹੀਂ ਹੋਏ ਪ੍ਰਤਾਪ ਬਾਜਵਾ

Current Updates

Leave a Comment