September 25, 2026
ਖਾਸ ਖ਼ਬਰਰਾਸ਼ਟਰੀ

ਪ੍ਰਹਿਲਾਦ ਜੋਸ਼ੀ ਨੇ ਮੀਟਿੰਗ ਕਰਕੇ NTA ਨੂੰ ਮਜ਼ਬੂਤ ਕਰਨ ਦੇ ਉਪਾਵਾਂ ’ਤੇ ਕੀਤੀ ਚਰਚਾ

ਪ੍ਰਹਿਲਾਦ ਜੋਸ਼ੀ ਨੇ ਮੀਟਿੰਗ ਕਰਕੇ NTA ਨੂੰ ਮਜ਼ਬੂਤ ਕਰਨ ਦੇ ਉਪਾਵਾਂ ’ਤੇ ਕੀਤੀ ਚਰਚਾ

ਨਵੀਂ ਦਿੱਲੀ- ਕੇਂਦਰੀ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਐਤਵਾਰ ਨੂੰ ਸਿੱਖਿਆ ਸਕੱਤਰ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੌਮੀ ਟੈਸਟਿੰਗ ਏਜੰਸੀ (ਐੱਨ ਟੀ ਏ) ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕੀਤੀ। ਮੀਟਿੰਗ ਵਿੱਚ ਸੰਸਥਾਗਤ ਪ੍ਰਬੰਧਾਂ ਨੂੰ ਮਜ਼ਬੂਤ ਕਰਨ, ਪ੍ਰੀਖਿਆ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਏਜੰਸੀ ਨੂੰ ਵਿਦਿਆਰਥੀਆਂ ਪ੍ਰਤੀ ਵਧੇਰੇ ਜਵਾਬਦੇਹ ਬਣਾਉਣ ਦੇ ਉਪਾਵਾਂ ’ਤੇ ਚਰਚਾ ਕੀਤੀ ਗਈ। ਜੋਸ਼ੀ ਨੇ ‘ਐਕਸ’ ਉੱਤੇ ਇੱਕ ਪੋਸਟ ਵਿੱਚ ਕਿਹਾ, “ਕੌਮੀ ਟੈਸਟਿੰਗ ਏਜੰਸੀ ਨਾਲ ਜੁੜੇ ਮਾਮਲਿਆਂ ’ਤੇ ਸਿੱਖਿਆ ਮੰਤਰਾਲੇ ਦੇ ਸਕੱਤਰ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।”

ਉਨ੍ਹਾਂ ਕਿਹਾ, “ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਕੀਤੀ ਗਈ, ਜਿਨ੍ਹਾਂ ਵੱਲ ਧਿਆਨ ਦੇਣ ਦੀ ਲੋੜ ਹੈ। ਨਾਲ ਹੀ ਸੰਸਥਾਗਤ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ, ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਵਿਦਿਆਰਥੀਆਂ ਪ੍ਰਤੀ ਵਧੇਰੇ ਜਵਾਬਦੇਹੀ ਯਕੀਨੀ ਬਣਾਉਣ ਲਈ ਅੱਗੇ ਚੁੱਕੇ ਜਾਣ ਵਾਲੇ ਕਦਮਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।”

ਮੰਤਰੀ ਨੇ ਕਿਹਾ, “ਸਾਡਾ ਧਿਆਨ ਇੱਕ ਮਜ਼ਬੂਤ, ਪਾਰਦਰਸ਼ੀ ਅਤੇ ਭਰੋਸੇਮੰਦ ਪ੍ਰੀਖਿਆ ਪ੍ਰਣਾਲੀ ਤਿਆਰ ਕਰਨ ’ਤੇ ਬਣਿਆ ਹੋਇਆ ਹੈ, ਜੋ ਹਰ ਵਿਦਿਆਰਥੀ ਦੀਆਂ ਇੱਛਾਵਾਂ ਨੂੰ ਪੂਰਾ ਕਰ ਸਕੇ।” ਜ਼ਿਕਰਯੋਗ ਹੈ ਕਿ ਧਰਮੇਂਦਰ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ 26 ਜੁਲਾਈ ਨੂੰ ਜੋਸ਼ੀ ਨੂੰ ਸਿੱਖਿਆ ਮੰਤਰੀ ਨਿਯੁਕਤ ਕੀਤਾ ਗਿਆ ਸੀ।ਨੀਟ ਪੇਪਰ ਲੀਕ ਵਿਵਾਦ ਨੂੰ ਲੈ ਕੇ ਦੇਸ਼ ਭਰ ਵਿੱਚ ਕੌਕਰੋਚ ਜਨਤਾ ਪਾਰਟੀ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

Related posts

ਟਰਾਂਸਫ਼ਾਰਮਰ ਤੋਂ ਅੱਗ ਲੱਗਣ ਕਾਰਨ 200 ਘਰ ਸੜੇ, ਇੱਕ ਵਿਅਕਤੀ ਝੁਲਸਿਆ

Current Updates

ਅਕਾਲੀ ਅਤੇ ਕਾਂਗਰਸ ਕੋਲ ਪੰਜਾਬ ਨੂੰ ਲੈ ਕੇ ਕੋਈ ਏਜੰਡਾ ਨਹੀਂ, ਇਹ ਸਿਰਫ਼ ਸੱਤਾ ਦੇ ਭੁੱਖੇ-ਭਗਵੰਤ ਸਿੰਘ ਮਾਨ

Current Updates

ਪੰਜਾਬ ’ਚ ਨਸ਼ਾ ਤਸਕਰਾਂ ਦੀ ਗਿਣਤੀ ਨਸ਼ੇੜੀਆਂ ਨਾਲੋਂ ਵੱਧ

Current Updates

Leave a Comment