September 26, 2026
ਖਾਸ ਖ਼ਬਰਪੰਜਾਬਰਾਸ਼ਟਰੀ

ਬਠਿੰਡਾ ਤਹਿਸੀਲ ਦਫ਼ਤਰ ‘ਚ ਦਹਿਸ਼ਤ: ਅਚਾਨਕ ਚੱਲੀ ਗੋਲੀ ਨਾਲ ਵਿਅਕਤੀ ਗੰਭੀਰ ਜ਼ਖ਼ਮੀ; ਪੁਲੀਸ ਜਾਂਚ ‘ਚ ਜੁੱਟੀ

ਬਠਿੰਡਾ ਤਹਿਸੀਲ ਦਫ਼ਤਰ 'ਚ ਦਹਿਸ਼ਤ: ਅਚਾਨਕ ਚੱਲੀ ਗੋਲੀ ਨਾਲ ਵਿਅਕਤੀ ਗੰਭੀਰ ਜ਼ਖ਼ਮੀ; ਪੁਲੀਸ ਜਾਂਚ 'ਚ ਜੁੱਟੀ
ਬਠਿੰਡਾ: ਬਠਿੰਡਾ ਦੇ ਤਹਿਸੀਲ ਦਫ਼ਤਰ ਕੰਪਲੈਕਸ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦਿਨ-ਦਿਹਾੜੇ ਅਚਾਨਕ ਗੋਲੀ ਚੱਲਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਘਟਨਾ ਤੋਂ ਤੁਰੰਤ ਬਾਅਦ ਦਫ਼ਤਰ ਵਿੱਚ ਮੌਜੂਦ ਲੋਕਾਂ ਅਤੇ ਕਰਮਚਾਰੀਆਂ ਵਿੱਚ ਭਾਜੜ ਪੈ ਗਈ, ਜਿਸ ਤੋਂ ਬਾਅਦ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ।
ਮਿਲੀ ਜਾਣਕਾਰੀ ਅਨੁਸਾਰ ਤਹਿਸੀਲ ਦਫ਼ਤਰ ਵਿੱਚ ਰੋਜ਼ਾਨਾ ਦੀ ਤਰ੍ਹਾਂ ਕੰਮਕਾਜ ਚੱਲ ਰਿਹਾ ਸੀ ਕਿ ਅਚਾਨਕ ਗੋਲੀ ਚੱਲਣ ਦੀ ਆਵਾਜ਼ ਨਾਲ ਸਾਰੇ ਸਹਿਮ ਗਏ ਅਤੇ ਗੋਲੀ ਲੱਗਣ ਕਾਰਨ ਮੌਕੇ ‘ਤੇ ਮੌਜੂਦ ਇੱਕ ਵਿਅਕਤੀ ਜ਼ਮੀਨ ‘ਤੇ ਡਿੱਗ ਪਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲੀਸ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਵੱਲੋਂ ਤਹਿਸੀਲ ਕੰਪਲੈਕਸ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲਣ ਦੇ ਨਾਲ-ਨਾਲ ਚਸ਼ਮਦੀਦਾਂ ਅਤੇ ਕਰਮਚਾਰੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਗੋਲੀ ਕਿਸੇ ਆਪਸੀ ਰੰਜ਼ਿਸ਼ ਕਾਰਨ ਚਲਾਈ ਗਈ ਹੈ ਜਾਂ ਇਹ ਕੋਈ ਹਾਦਸਾ ਸੀ।
ਦਿਨ-ਦਿਹਾੜੇ ਸਰਕਾਰੀ ਦਫ਼ਤਰ ਵਿੱਚ ਹੋਈ ਇਸ ਫਾਇਰਿੰਗ ਦੀ ਘਟਨਾ ਤੋਂ ਬਾਅਦ ਤਹਿਸੀਲ ਵਿੱਚ ਆਉਣ ਵਾਲੇ ਆਮ ਲੋਕਾਂ ਅਤੇ ਵਕੀਲਾਂ ਵਿੱਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਦਾ ਪਤਾ ਲਗਾ ਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Related posts

ਆਉਣ ਵਾਲੇ ਸਮੇਂ ਵਿੱਚ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਲਈ ਚੁਕਾਈ ਨੂੰ ਜ਼ਰੂਰੀ ਦੱਸਿਆ

Current Updates

Harbhajan Singh ਵੱਲੋਂ AAP ‘ਤੇ ਰਾਜ ਸਭਾ ਦੀਆਂ ਟਿਕਟਾਂ ਵੇਚਣ ਦੇ ਦੋਸ਼

Current Updates

ਅਮਰੀਕਾ ਦੇਸ਼ ਨਿਕਾਲੇ ਦਾ ਵਿਵਾਦ :ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਦਾ ਜਹਾਜ਼ ਅੱਜ ਪੁੱਜੇਗਾ ਅੰਮ੍ਰਿਤਸਰ

Current Updates

Leave a Comment