August 14, 2026
ਖਾਸ ਖ਼ਬਰਪੰਜਾਬਰਾਸ਼ਟਰੀ

ਚੇਅਰਮੈਨ ਤੇਜਿੰਦਰ ਮਹਿਤਾ ਨੇ ਲਾਇਆ 5801ਵਾਂ ਬੂਟਾ

ਚੇਅਰਮੈਨ ਤੇਜਿੰਦਰ ਮਹਿਤਾ ਨੇ ਲਾਇਆ 5801ਵਾਂ ਬੂਟਾ

ਪਟਿਆਲਾ-  ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਜਨਸੇਵਕ ਅਰਵਿੰਦ ਕੇਜਰੀਵਾਲ ਦੇ 58ਵੇਂ ਜਨਮਦਿਨ ਮੌਕੇ 16 ਅਗਸਤ ਨੂੰ ਮਨਾਏ ਜਾ ਰਹੇ ਜਨਸੇਵਾ ਦਿਵਸ ਨੂੰ ਸਮਰਪਿਤ 5800 ਬੂਟਿਆਂ ਦੀ ਪੌਦਾਰੋਪਣ ਮੁਹਿੰਮ ਅੱਜ ਬਕਰੀ ਫਾਰਮ, ਬੀੜ ਕੁਲੇਮਾਜਰਾ ਵਿਖੇ ਮੁਕੰਮਲ ਹੋਈ। ਇਸ ਮੌਕੇ 5801ਵੇਂ ਬੂਟੇ ਵਜੋਂ ਨਿੰਮ, ਪਿੱਪਲ ਅਤੇ ਬੋਹੜ ਦੀ ਤ੍ਰਿਵੇਣੀ ਜ਼ਿਲ੍ਹਾ ਯੋਜਨਾ ਕਮੇਟੀ, ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਆਪਣੇ ਹੱਥਾਂ ਨਾਲ ਲਗਾਈ।
ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਜਨਸੇਵਾ ਦਿਵਸ ਦੇ ਪਹਿਲੇ ਕਾਰਜ ਵਜੋਂ 5800 ਬੂਟਿਆਂ ਦੀ ਪੌਦਾਰੋਪਣ ਮੁਹਿੰਮ ਮੁਕੰਮਲ ਕਰ ਲਈ ਗਈ ਹੈ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਉਹ ਪਸ਼ੂ ਪਾਲਣ ਵਿਭਾਗ ਅਤੇ ਵਣ ਵਿਭਾਗ ਦੇ ਧੰਨਵਾਦੀ ਹਨ। ਹੁਣ 16 ਅਗਸਤ ਨੂੰ ਜਨਸੇਵਾ ਦਿਵਸ ਮੌਕੇ ਐਸ.ਡੀ.ਕੇ.ਐਸ. ਭਵਨ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਥੈਲੇਸੀਮੀਆ ਪੀੜਿਤ ਬੱਚਿਆਂ ਲਈ ਹੋਵੇਗੇ। ਇਸ ਤੋਂ ਇਲਾਵਾ 5800 ਫਲਦਾਰ ਤੇ ਛਾਂਦਾਰ ਬੂਟਿਆਂ ਦੀ ਵੰਡ ਵੀ ਕੀਤੀ ਜਾਵੇਗੀ। ਨਾਲ ਹੀ ਨੇਤਰਦਾਨ ਅਤੇ ਅੰਗਦਾਨ ਸਬੰਧੀ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਮੁਹਿੰਮ ਵੀ ਚਲਾਈ ਜਾਵੇਗੀ। ਸ੍ਰੀ ਮਹਿਤਾ ਨੇ ਸਮੂਹ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਨਸੇਵਾ ਦਿਵਸ ਸਮਾਗਮ ਵਿੱਚ ਪਹੁੰਚਕੇ ਖੂਨਦਾਨ ਕਰਨ, 5800 ਬੂਟਿਆਂ ਦੀ ਵੰਡ ਮੁਹਿੰਮ ਦਾ ਹਿੱਸਾ ਬਣਨ ਅਤੇ ਨੇਤਰਦਾਨ ਤੇ ਅੰਗਦਾਨ ਲਈ ਰਜਿਸਟ੍ਰੇਸ਼ਨ ਕਰਵਾਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ।
ਚੇਅਰਮੈਨ ਮਹਿਤਾ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਨੇ ਹਮੇਸ਼ਾ ਆਮ ਲੋਕਾਂ ਦੀ ਭਲਾਈ ਅਤੇ ਜਨਸੇਵਾ ਨੂੰ ਆਪਣੀ ਸੋਚ ਅਤੇ ਰਾਜਨੀਤੀ ਦੇ ਕੇਂਦਰ ਵਿੱਚ ਰੱਖਿਆ ਹੈ। ਉਨ੍ਹਾਂ ਦੇ ਜਨਮਦਿਨ ਨੂੰ ਜਨਸੇਵਾ ਦਿਵਸ ਵਜੋਂ ਮਨਾਉਣ ਦਾ ਫੈਸਲਾ ਉਨ੍ਹਾਂ ਦੀ ਸੋਚ ਨੂੰ ਅੱਗੇ ਵਧਾਉਂਦੇ ਹੋਏ ਮਨੁੱਖਤਾ ਦੀ ਸੇਵਾ, ਵਾਤਾਵਰਣ ਦੀ ਸੰਭਾਲ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ।
ਪੌਦਾਰੋਪਣ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਬਿਕਰਮ ਸਿੰਘ, ਕੈਟਲ ਫਾਰਮ ਰੌਣੀ ਦੇ ਡਿਪਟੀ ਡਾਇਰੈਕਟਰ ਡਾ. ਚੇਤਨ ਗੁਪਤਾ, ਬਕਰੀ ਫਾਰਮ ਕੁਲੇਮਾਜਰਾ ਦੇ ਸਹਾਇਕ ਡਾਇਰੈਕਟਰ ਡਾ. ਜੀਐਸ ਗਿਲ ਗਿੱਲ, ਡਾ. ਰੋਹਤਾਸ਼ ਮਿੱਤਲ, ਵਣ ਰੇਂਜ ਅਫ਼ਸਰ ਗੁਰਿੰਦਰ ਸਿੰਘ ਵੜੈਚ, ਬੀਟ ਅਫ਼ਸਰ ਬੀ.ਐਸ. ਗਿੱਲ, ਹਰਦੀਪ ਰੱਖੜਾ, ਵੈਰਾਗੀ ਵੈਲਫੇਅਰ ਬੋਰਡ ਦੇ ਚੇਅਰਮੈਨ ਜਗਦੀਸ਼ ਸਿੰਘ, ਟ੍ਰੇਡ ਕਮਿਸ਼ਨ ਮੈਂਬਰ ਨਿਰਮਲ ਝਨੇੜੀ, ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸੁਮੀਤ ਟਕੇਜਾ, ਉੱਘੇ ਸਮਾਜਸੇਵੀ ਹਰਦੀਪ ਸਨੌਰ, ਐਸ.ਕੇ. ਤਨੇਜਾ, ਰਾਜੀਵ ਰਾਓ, ਗਗਨ ਪਾਂਧੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Related posts

ਵਿਜੀਲੈਂਸ ਬਿਊਰੋ ਨੇ ਅਧਿਆਪਕ ਭਰਤੀ ਰਿਕਾਰਡ ‘ਚ ਗੜਬੜੀ ਕਰਨ ਦੇ ਦੋਸ਼ ਹੇਠ ਸਿੱਖਿਆ ਵਿਭਾਗ ਦੇ ਪੰਜ ਮੁਲਾਜ਼ਮ ਕੀਤੇ ਗ੍ਰਿਫ਼ਤਾਰ

Current Updates

ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

Current Updates

ਵੈਨੇਜ਼ੁਏਲਾ ਵਿੱਚ ਅਮਰੀਕੀ ਕਾਰਵਾਈ ਕਾਰਨ ਕੈਰੇਬੀਅਨ ਆਈਲੈਂਡ ’ਤੇ ਸੈਂਕੜੇ ਉਡਾਣਾਂ ਰੱਦ

Current Updates

Leave a Comment