August 17, 2026
ਖਾਸ ਖ਼ਬਰਪੰਜਾਬਰਾਸ਼ਟਰੀ

ਕੇਵਲ ਸਿੰਘ ਢਿੱਲੋਂ ਦਾ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ; ਕਿਹਾ- ਪੰਜਾਬ ‘ਚ ਕਾਨੂੰਨ ਵਿਵਸਥਾ, ਸਿੱਖਿਆ ਤੇ ਸਿਹਤ ਸਹੂਲਤਾਂ ਦਾ ਬੁਰਾ ਹਾਲ

ਕੇਵਲ ਸਿੰਘ ਢਿੱਲੋਂ ਦਾ 'ਆਪ' ਸਰਕਾਰ 'ਤੇ ਤਿੱਖਾ ਹਮਲਾ; ਕਿਹਾ- ਪੰਜਾਬ 'ਚ ਕਾਨੂੰਨ ਵਿਵਸਥਾ, ਸਿੱਖਿਆ ਤੇ ਸਿਹਤ ਸਹੂਲਤਾਂ ਦਾ ਬੁਰਾ ਹਾਲ

ਮੋਹਾਲੀ-  ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਮੋਹਾਲੀ ਦੇ ਮੁੱਲਾਂਪੁਰ ਵਿਖੇ ਰੱਖੇ ਸਮਾਗਮ ਵਿੱਚ ਮੋਹਿਤ ਜੰਡ ਦੀ ਪ੍ਰੇਰਨਾ ਸਦਕਾ ਵੱਡੀ ਗਿਣਤੀ ‘ਚ ਨੌਜਵਾਨ ਪਾਰਟੀ ਵਿੱਚ ਸ਼ਾਮਲ ਹੋਏ। ਇਹਨਾਂ ਨੌਜਵਾਨਾਂ ਨੂੰ ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬੀਜੇਪੀ ਵਿੱਚ ਸ਼ਾਮਲ ਕਰਵਾਇਆ।
ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਭ  ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੇ ਪੰਜਾਬ ਦੇ ਸੁਨਹਿਰੀ ਤੇ ਚੰਗੇ ਭਵਿੱਖ ਲਈ ਭਾਜਪਾ ਵਿੱਚ ਸ਼ਾਮਲ ਹੋ ਕੇ ਸਹੀ ਰਸਤਾ ਚੁਣਿਆ ਹੈ। ਉਹਨਾਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਜਾਂ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ। ਪੰਜਾਬ ਦੇ ਨੌਜਵਾਨਾਂ ਵਰਗਾ ਜੋਸ਼ ਤੇ ਮਿਹਨਤ ਹੋਰ ਕਿਤੇ ਨਹੀਂ, ਪਰ ਮੌਜੂਦਾ ਸਮੇਂ ਇਸ ਜੋਸ਼ ਨੂੰ ਸਹੀ ਦਿਸ਼ਾ ਦੇਣ ਦੀ ਸਖ਼ਤ ਲੋੜ ਹੈ।
ਸੂਬਾ ਪ੍ਰਧਾਨ ਢਿੱਲੋਂ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ‘ਆਪ’ ਨੇ ਤਿੰਨ ਮਹੀਨਿਆਂ ‘ਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕੀਤਾ ਸੀ, ਪਰ ਅੱਜ ਹਾਲਾਤ ਸਭ ਦੇ ਸਾਹਮਣੇ ਹਨ। ਬੇਰੁਜ਼ਗਾਰੀ ਅਤੇ ਨਸ਼ੇ ਨੇ ਸਾਡੀ ਜਵਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਹਰ ਨੌਜਵਾਨ ਆਪਣੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ ਹੈ। ਜੇਕਰ ਪੰਜਾਬ ਨੂੰ ਨਸ਼ੇ ਦੇ ਇਸ ਦਲਦਲ ਤੋਂ ਬਚਾਉਣਾ ਹੈ, ਤਾਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੀ ਇਕੋ-ਇਕ ਹੱਲ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੌਜੂਦਾ ਸਰਕਾਰ ਕੋਲ ਨਾ ਤਾਂ ਸਰਕਾਰੀ ਨੌਕਰੀਆਂ ਦੀ ਕੋਈ ਨੀਤੀ ਹੈ ਤੇ ਨਾ ਹੀ ਪ੍ਰਾਈਵੇਟ ਖੇਤਰ ਲਈ। ਸਰਕਾਰ ਦਾ ਪੂਰਾ ਜ਼ੋਰ ਸਿਰਫ਼ ਇਸ਼ਤਿਹਾਰਬਾਜ਼ੀ ‘ਤੇ ਲੱਗਿਆ ਹੋਇਆ ਹੈ। ਸੂਬੇ ਦੀ ਇੰਡਸਟਰੀ ਪੰਜਾਬ ਛੱਡ ਕੇ ਜਾ ਰਹੀ ਹੈ, ਜਦਕਿ ਰੁਜ਼ਗਾਰ ਉਦਯੋਗਾਂ ਨਾਲ ਹੀ ਸੰਭਵ ਹੈ। ਉਹਨਾਂ ਗੁਆਂਢੀ ਸੂਬੇ ਹਰਿਆਣਾ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਇਕੱਲਾ ਗੁਰੂਗ੍ਰਾਮ ਹੀ ਪੂਰੀ ਸਰਕਾਰ ਚਲਾ ਰਿਹਾ ਹੈ ਅਤੇ ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਰਿਹਾ ਹੈ।
ਢਿੱਲੋਂ ਨੇ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ, ਗੈਂਗਸਟਰਵਾਦ ਅਤੇ ਖੇਤੀਬਾੜੀ ‘ਚ ਐਮ.ਐਸ.ਪੀ. ਵਰਗੇ ਅਹਿਮ ਮੁੱਦਿਆਂ ‘ਤੇ ਵੀ ਸਰਕਾਰ ਨੂੰ ਘੇਰਿਆ। ਉਹਨਾਂ ਕਿਹਾ ਕਿ ਸਰਕਾਰ ਦੇ ‘ਸਿੱਖਿਆ ਕ੍ਰਾਂਤੀ’ ਤੇ ‘ਸਿਹਤ ਕ੍ਰਾਂਤੀ’ ਦੇ ਦਾਅਵੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ। ਸਕੂਲਾਂ-ਕਾਲਜਾਂ ‘ਚ 31 ਹਜ਼ਾਰ ਅਧਿਆਪਕਾਂ ਦੀਆਂ ਪੋਸਟਾਂ ਖਾਲੀ ਹਨ ਅਤੇ 2400 ਪ੍ਰੋਫੈਸਰਾਂ ਦੀ ਘਾਟ ਹੈ। ਇਸੇ ਤਰ੍ਹਾਂ 16 ਮੈਡੀਕਲ ਕਾਲਜ ਬਣਾਉਣ ਦੇ ਵਾਅਦੇ ਅਧੂਰੇ ਹਨ। ਸੂਬੇ ‘ਤੇ ਕਰਜ਼ਾ 2 ਲੱਖ 82 ਹਜ਼ਾਰ ਕਰੋੜ ਰੁਪਏ ਤੋਂ ਵਧ ਕੇ ਸਾਢੇ ਚਾਰ ਲੱਖ ਕਰੋੜ ਰੁਪਏ ਤੱਕ ਪਹੁੰਚ ਚੁੱਕਾ ਹੈ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਇਸ ਸੰਕਟ ‘ਚੋਂ ਸਿਰਫ਼ ਭਾਜਪਾ ਦੀ ‘ਡਬਲ ਇੰਜਣ’ ਸਰਕਾਰ ਹੀ ਕੱਢ ਸਕਦੀ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੋਵੇਗੀ। ਭਾਜਪਾ ਦਾ ਟੀਚਾ ਸਿਰਫ਼ ਚੋਣਾਂ ਜਿੱਤਣਾ ਨਹੀਂ, ਸਗੋਂ ਇੱਕ ਮਜ਼ਬੂਤ, ਖੁਸ਼ਹਾਲ, ਨਸ਼ਾ-ਮੁਕਤ ਅਤੇ ਰੁਜ਼ਗਾਰਯੁਕਤ ਪੰਜਾਬ ਦਾ ਨਿਰਮਾਣ ਕਰਨਾ ਹੈ।
ਸ਼ਾਮਲ ਹੋਏ ਸਾਰੇ ਨੌਜਵਾਨਾਂ ਨੂੰ ਭਰੋਸਾ ਦਿਵਾਉਂਦਿਆਂ ਉਹਨਾਂ ਕਿਹਾ ਕਿ ਪਾਰਟੀ ਹਰ ਇੱਕ ਦੀ ਮਿਹਨਤ ਤੇ ਸਮਰੱਥਾ ਦਾ ਪੂਰਾ ਮਾਣ-ਸਨਮਾਨ ਕਰੇਗੀ। ਉਹਨਾਂ ਨੌਜਵਾਨਾਂ ਨੂੰ ਅੱਗੇ ਆ ਕੇ ਜ਼ਿੰਮੇਵਾਰੀ ਸੰਭਾਲਣ ਅਤੇ ਪੰਜਾਬ ਦੀ ਰਾਜਨੀਤੀ ‘ਚ ਆਪਣੀ ਮਜ਼ਬੂਤ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਉਹਨਾਂ ਨਾਲ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਪੰਜਾਬ ਭਾਜਪਾ ਦੇ ਉਪ ਪ੍ਰਧਾਨ ਸੁਭਾਸ਼ ਸ਼ਰਮਾ,  ਉਪ ਪ੍ਰਧਾਨ ਰਣਜੀਤ ਸਿੰਘ ਗਿੱਲ, ਸੀਨੀਅਰ ਨੇਤਾ ਫਤਹਿਜੰਗ ਸਿੰਘ ਬਾਜਵਾ, ਜ਼ਿਲ੍ਹਾ ਪ੍ਰਧਾਨ ਮੋਹਾਲੀ ਸੰਜੀਵ ਵਸ਼ਿਸਟ, ਐਨ.ਕੇ ਵਰਮਾ ਤੇ ਹੋਰ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।

Related posts

ਸੈਫ਼ ਅਲੀ ਖ਼ਾਨ ’ਤੇ ਹਮਲੇ ਸਬੰਧੀ ਮਸ਼ਕੂਕ ਨੂੰ ਹਿਰਾਸਤ ’ਚ ਲਿਆ

Current Updates

ਮੁੱਖ ਜੱਜਾਂ ਦੀ ਕਾਨਫਰੰਸ ਵਿੱਚ ਬੈਕਲਾਗ ਨੂੰ ਘਟਾਉਣ ਦੇ ਲੋਕ-ਕੇਂਦ੍ਰਿਤ ਨਿਆਂਪਾਲਿਕਾ ਦੇ ਤਰੀਕਿਆਂ ‘ਤੇ ਚਰਚਾ ਹੋਈ

Current Updates

ਗੁਜਰਾਤ ਹਾਦਸਾ: ਦੋਵੇਂ ਲਾਸ਼ਾਂ ਅੱਜ ਗੰਗਾ ਪੁੱਜਣਗੀਆਂ

Current Updates

Leave a Comment