October 8, 2026
ਖਾਸ ਖ਼ਬਰਰਾਸ਼ਟਰੀ

ਸੰਸਦ ਤੋਂ ਉੱਪਰ ਨਹੀਂ ਹੋ ਸਕਦੀ CWC: ਭਾਜਪਾ ਨੇ Vande Mataram ਦੇ ਸਿਰਫ਼ ਦੋ ਅੰਤਰੇ ਗਾਉਣ ਦੇ ਕਾਂਗਰਸੀ ਫ਼ੈਸਲੇ ਖ਼ਿਲਾਫ਼ ਮਤਾ ਕੀਤਾ ਪਾਸ

ਸੰਸਦ ਤੋਂ ਉੱਪਰ ਨਹੀਂ ਹੋ ਸਕਦੀ CWC: ਭਾਜਪਾ ਨੇ Vande Mataram ਦੇ ਸਿਰਫ਼ ਦੋ ਅੰਤਰੇ ਗਾਉਣ ਦੇ ਕਾਂਗਰਸੀ ਫ਼ੈਸਲੇ ਖ਼ਿਲਾਫ਼ ਮਤਾ ਕੀਤਾ ਪਾਸ

ਨਵੀਂ ਦਿੱਲੀ-  ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਅਹੁਦੇਦਾਰਾਂ ਦੀ ਹੋਈ ਪੂਰਨ ਬੈਠਕ ਵਿੱਚ ਅੱਜ ਇੱਕ ਅਹਿਮ ਮਤਾ ਪਾਸ ਕਰਕੇ ਕਾਂਗਰਸ ਵਰਕਿੰਗ ਕਮੇਟੀ (CWC) ਦੇ ਉਸ ਫ਼ੈਸਲੇ ਦੀ ਪੁਰਜ਼ੋਰ ਨਿੰਦਾ ਕੀਤੀ ਗਈ, ਜਿਸ ਵਿੱਚ ਕੌਮੀ ਗੀਤ ‘ਵੰਦੇ ਮਾਤਰਮ’ ਦੇ ਸਿਰਫ਼ ਪਹਿਲੇ ਦੋ ਅੰਤਰੇ (stanzas) ਗਾਉਣ ਦੀ ਗੱਲ ਕਹੀ ਗਈ ਸੀ। ਭਾਜਪਾ ਨੇ ਸਪੱਸ਼ਟ ਕੀਤਾ ਕਿ ਪੂਰਾ ਗੀਤ ਦੇਸ਼ ਦੀ ਕੌਮੀ ਚੇਤਨਾ ਦਾ ਪ੍ਰਤੀਕ ਹੈ ਅਤੇ ਸੰਸਦ ਵੱਲੋਂ ਪਾਸ ਕਾਨੂੰਨ ਅਨੁਸਾਰ ਇਸ ਨੂੰ ਕੌਮੀ ਗਾਨ ਦੇ ਬਰਾਬਰ ਦਰਜਾ ਹਾਸਲ ਹੈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਾਰਟੀ ਕਾਂਗਰਸ ਵਰਕਿੰਗ ਕਮੇਟੀ ਵੱਲੋਂ 1937 ਦੇ ਮਤੇ ਨੂੰ ਦੁਹਰਾਉਣ ਅਤੇ ਆਪਣੇ ਪ੍ਰੋਗਰਾਮਾਂ ਵਿੱਚ ਵੰਦੇ ਮਾਤਰਮ ਨੂੰ ਸਿਰਫ਼ ਦੋ ਅੰਤਰਿਆਂ ਤੱਕ ਸੀਮਤ ਕਰਨ ਦੇ ਫ਼ੈਸਲੇ ਦਾ ਬਿਨਾਂ ਸ਼ਰਤ ਵਿਰੋਧ ਕਰਦੀ ਹੈ। ਮਤੇ ਵਿੱਚ ਕਿਹਾ ਗਿਆ ਹੈ ਕਿ ‘ਵੰਦੇ ਮਾਤਰਮ’ ਭਾਰਤ ਮਾਤਾ ਪ੍ਰਤੀ ਆਸਥਾ, ਆਜ਼ਾਦੀ ਦੀ ਸੰਗਰਾਮ ਦਾ ਮੰਤਰ ਅਤੇ ਦੇਸ਼ ਦੀ ਅਖੰਡਤਾ ਦਾ ਅਮਰ ਪ੍ਰਤੀਕ ਹੈ।

ਭਾਜਪਾ ਵੱਲੋਂ ਪਾਸ ਕੀਤੇ ਗਏ ਮਤੇ ਵਿੱਚ ਸੰਵਿਧਾਨਕ ਅਤੇ ਕਾਨੂੰਨੀ ਮਾਨਤਾ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਕਿ ਕਾਂਗਰਸ ਦੀ ਵਰਕਿੰਗ ਕਮੇਟੀ ਦਾ ਕੋਈ ਵੀ ਮਤਾ ਭਾਰਤ ਦੇ ਸੰਵਿਧਾਨਕ ਅਦਾਰਿਆਂ ਜਾਂ ਸੰਸਦ ਦੁਆਰਾ ਬਣਾਏ ਕਾਨੂੰਨਾਂ ਤੋਂ ਉੱਪਰ ਨਹੀਂ ਹੋ ਸਕਦਾ। ਪਾਰਟੀ ਨੇ ਦੋਸ਼ ਲਾਇਆ ਕਿ ਕਾਂਗਰਸ ਵੋਟ ਬੈਂਕ ਅਤੇ ਫਿਰਕੂ ਤੁਸ਼ਟੀਕਰਨ ਦੀ ਰਾਜਨੀਤੀ ਦੇ ਤਹਿਤ ਕੌਮੀ ਗੀਤ ਦੇ ਵਜੂਦ ਨਾਲ ਸਮਝੌਤਾ ਕਰ ਰਹੀ ਹੈ, ਜੋ ਕਿ ਦੇਸ਼ ਦੇ ਸ਼ਹੀਦਾਂ ਦਾ ਅਪਮਾਨ ਹੈ। ਮਤੇ ਅਨੁਸਾਰ ਭਾਜਪਾ ਦੇ ਵਰਕਰ ਪੂਰੇ ਦੇਸ਼ ਵਿੱਚ ਇੱਕ ਵਿਸ਼ੇਸ਼ ਮੁਹਿੰਮ ਚਲਾਉਣਗੇ, ਜਿਸ ਰਾਹੀਂ ‘ਵੰਦੇ ਮਾਤਰਮ’ ਦੇ ਇਤਿਹਾਸ, ਮਹੱਤਵ ਅਤੇ ਇਸ ਦੇ ਛੇ ਦੇ ਛੇ ਅੰਤਰਿਆਂ ਦੀ ਮਹਿਮਾ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਪਾਰਟੀ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਇਸ ਗੀਤ ਦੇ ਪਿੱਛੇ ਦਿੱਤੀਆਂ ਗਈਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਜ਼ਰੂਰੀ ਹੈ।

ਨਿਤਿਨ ਨਬੀਨ ਨੇ ਕਿਹਾ, “ਜਿਸ ‘ਵੰਦੇ ਮਾਤਰਮ’ ਨੇ 1947 ਵਿੱਚ ਆਜ਼ਾਦੀ ਦਾ ਨਾਅਰਾ ਬੁਲੰਦ ਕੀਤਾ ਸੀ, ਉਹੀ ਗੀਤ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਵਾਈ ਹੇਠ ‘ਵਿਕਸਿਤ ਭਾਰਤ @ 2047’ ਦੇ ਸੰਕਲਪ ਨੂੰ ਪੂਰਾ ਕਰਨ ਲਈ ਦੇਸ਼ ਭਰ ਵਿੱਚ ਗੂੰਜੇਗਾ। ਕੌਮੀ ਵਿਰਾਸਤ ਨੂੰ ਸਿਆਸੀ ਲਾਹੇ ਜਾਂ ਵੋਟ ਬੈਂਕ ਦੇ ਸਮੀਕਰਨਾਂ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ।

Related posts

ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚਣ ਨਾਲ ਝੋਨੇ ਦਾ ਝਾੜ ਚਾਰ ਕੁਇੰਟਲ ਪ੍ਰਤੀ ਏਕੜ ਵਧਿਆ

Current Updates

ਪਿੰਡ ਮੱਲੀਆਂ ਵਿਖੇ ਹੋਣ ਵਾਲਾ ਸਲਾਨਾ ਕਬੱਡੀ ਕੱਪ ਹੜ੍ਹ ਪੀੜਤਾਂ ਦੀ ਮਦਦ ਲਈ ਮੁਲਤਵੀ ਕੀਤਾ

Current Updates

ਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

Current Updates

Leave a Comment